BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਦੇਸ਼

ਸੁਪਰੀਮ ਕੋਰਟ ’ਚ ਪੈਗਾਸਸ ਜਾਸੂਸੀ ਮਾਮਲੇ ਦੀ ਸੁਣਵਾਈ 5 ਅਗਸਤ ਨੂੰ

August 02, 2021 11:20 AM

ਏਜੰਸੀਆਂ
ਨਵੀਂ ਦਿੱਲੀ/1 ਅਗਸਤ : ਪੈਗਾਸਸ ਜਾਸੂਸੀ ਮਾਮਲੇ ’ਚ ਸੁਪਰੀਮ ਕੋਰਟ 5 ਅਗਸਤ ਨੂੰ ਸੁਣਵਾਈ ਕਰੇਗਾ। ਮੁੱਖ ਜਸਟਿਸ ਐਨ.ਵੀ ਰਮਨ ਦੇ ਬੈਂਚ ’ਚ ਇਸ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਹੋਵੇਗੀ।
ਬੀਤੇ ਦਿਨੀਂ ਸੁਪਰੀਮ ਕੋਰਟ ’ਚ ਸੀਨੀਅਰ ਪੱਤਰਕਾਰ ਐੱਨ ਰਾਮ ਤੇ ਸ਼ਸ਼ੀ ਕੁਮਾਰ ਵੱਲੋਂ ਅਰਜ਼ੀ ਦਾਖਲ ਕਰ ਕੇ ਜਾਂਚ ਦੀ ਮੰਗ ਕੀਤੀ ਗਈ ਸੀ।
ਸੁਪਰੀਮ ਕੋਰਟ ਦੇ ਜਸਟਿਸ ਐਨ.ਵੀ ਰਮਨ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਇਸ ਮਾਮਲੇ ’ਤੇ ਸੁਣਵਾਈ ਦੀ ਜ਼ਰੂਰਤ ਹੈ। ਇਹ ਨਾਗਰਿਕਾਂ ਦੀ ਆਜ਼ਾਦੀ ਤੇ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਮਸਲਾ ਹੈ। ਇਸ ਦੀ ਸੁਣਵਾਈ ਜਲਦੀ ਹੋਣੀ ਚਾਹੀਦੀ ਹੈ।
ਸਿੱਬਲ ਨੇ ਮੁੱਖ ਜੱਜ ਦੇ ਸਾਹਮਣੇ ਦੱਸਿਆ ਕਿ ਸਰਕਾਰ ਨੇ ਪੈਗਾਸਸ ਸਪਾਈਵੇਅਰ ਦਾ ਇਸਤੇਮਾਲ ਕਰ ਕੇ ਵਿਰੋਧੀ ਧਿਰਾਂ ਦੇ ਆਗੂਆਂ, ਪੱਤਰਕਾਰਾਂ ਤੇ ਜੱਜਾਂ ਦੇ ਫੋਨ ਟੈਪ ਕੀਤੇ ਹਨ। ਇਸ ਦਾ ਅਸਰ ਨਾ ਸਿਰਫ਼ ਦੇਸ਼ ’ਚ ਬਲਕਿ ਵਿਦੇਸ਼ਾਂ ’ਚ ਵੀ ਹੋਇਆ ਹੈ। ਇਸ ’ਤੇ ਚੀਫ ਜਸਟਿਸ ਰਮਨ ਨੇ ਅਗਲੇ ਹਫ਼ਤੇ ਸੁਣਵਾਈ ਕਰਨ ਦੀ ਗੱਲ ਕਹੀ ਸੀ। ਪੱਤਰਕਾਰਾਂ ਵੱਲੋਂ ਦਾਇਰ ਪਟੀਸ਼ਨ ’ਚ ਪੁੱਛਿਆ ਗਿਆ ਹੈ ਕਿ ਕੀ ਭਾਰਤ ਸਰਕਾਰ ਜਾਂ ਉਸ ਦੀ ਕਿਸੇ ਏਜੰਸੀ ਨੇ ਖਰੀਦਣ ਲਈ ਲਾਈਸੈਂਸ ਲਿਆ ਸੀ ਜਾਂ ਇਸਤੇਮਾਲ ਕਰਨ ਲਈ ਮਨਜ਼ੂਰੀ ਲਈ ਸੀ।
ਦੱਸਣਾ ਬਣਦਾ ਹੈ ਕਿ ਪੈਗਾਸਸ ਮਾਮਲੇ ’ਤੇ ਵਿਰੋਧੀ ਪਾਰਟੀਆਂ ਕੇਂਦਰ ਸਰਕਾਰ ’ਤੇ ਹਮਲਾਵਰ ਹਨ। ਸੰਸਦ ਤੋਂ ਲੈ ਕੇ ਸੜਕ ਤਕ ਵਿਰੋਧੀ ਪਾਰਟੀਆਂ ਦੇ ਆਗੂ ਸਰਕਾਰ ਖ਼ਿਲਾਫ਼ ਮੋਰਚੇ ਖੋਲ੍ਹੇ ਹੋਏ ਹਨ। ਸੰਸਦ ਦੀਆਂ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰ ਲਗਾਤਾਰ ਇਸ ਮੁੱਦੇ ਨੂੰ ਲੈ ਕੇ ਹੰਗਾਮਾ ਕਰ ਰਹੇ ਹਨ। ਪੈਗਾਸਸ ਸਪਾਈਵੇਅਰ ਇਜ਼ਰਾਈਲੀ ਸਾਈਬਰ ਇੰਟੈਲੀਜੈਂਸ ਫਰਮ ਗਰੁੱਪ ਦੁਆਰਾ ਬਣਾਇਆ ਗਿਆ ਹੈ ਜੋ ਨਿਗਰਾਨੀ ਰੱਖਣ ਦਾ ਕੰਮ ਕਰਦਾ ਹੈ। ਕੰਪਨੀ ਦਾ ਦਾਅਵਾ ਹੈ ਕਿ ਇਸ ਫਰਮ ਦਾ ਕੰਮ ਇਸ ਤਰ੍ਹਾਂ ਦੇ ਜਾਸੂਸੀ ਸਾਫਟਵੇਅਰ ਬਣਾਉਣਾ ਹੈ ਤੇ ਇਨ੍ਹਾਂ ਅਪਰਾਧ ਤੇ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ਤੇ ਲੋਕਾਂ ਦੇ ਜ਼ਿੰਦਗੀ ਬਚਾਉਣ ਦੇ ਇਕਮਾਤਰ ਉਦੇਸ਼ ਲਈ ਸਰਕਾਰਾਂ ਦੀਆਂ ਖੁਫੀਆਂ ਏਜੰਸੀਆਂ ਨੂੰ ਵੇਚਿਆ ਜਾਂਦਾ ਹੈ।
ਪੈਗਾਸਸ ਇਕ ਅਜਿਹਾ ਸਫਾਟਵੇਅਰ ਹੈ ਜੋ ਬਿਨਾਂ ਸਹਿਮਤੀ ਦੇ ਤੁਹਾਡੇ ਫੋਨ ਤਕ ਪਹੁੰਚ ਹਾਸਿਲ ਕਰਨ ਤੇ ਵਿਅਕਤੀਗਤ ਤੇ ਸੰਵੇਦਨਸ਼ੀਲ ਜਾਣਕਾਰੀ ਇਕੱਠੀ ਕਰ ਕੇ ਜਾਸੂਸੀ ਕਰਨੇ ਵਾਲ ਯੂਜ਼ਰ ਨੂੰ ਦੇਣ ਲਈ ਬਣਾਇਆ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਨਵੀਂ ਦਿੱਲੀ ਸਥਿਤ ਸੀਬੀਆਈ ਦੀ ਇਮਾਰਤ ’ਚ ਅੱਗ ਲੱਗੀ

ਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨ

ਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼

ਕੋਵਿਡ-19 : 24 ਘੰਟਿਆਂ ’ਚ 34 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚ

ਦਹਿਸ਼ਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ ਐੱਸਸੀਓ : ਮੋਦੀ

ਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀ

ਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪ੍ਰਧਾਨ ਮੰਤਰੀ ਦੇ ਜਨਮ ਦਿਨ ’ਤੇ 2 ਕਰੋੜ ਭਾਰਤੀਆਂ ਨੂੰ ਲੱਗਿਆ ਟੀਕਾ

ਕਿਸਾਨ ਅੰਦੋਲਨ ਤੋਂ ਜੀਵਨ ਤੇ ਕਾਰੋਬਾਰ ਪ੍ਰਭਾਵਿਤ ਹੋਣ ਦਾ ਸਵਾਲ