BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਹਰਿਆਣਾ

ਮਹਾਨ ਯੋਧਿਆਂ ਦੇ ਜੀਵਨ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਗੋਬਿੰਦ ਸਿੰਘ ਭਾਟੀਆ

August 02, 2021 12:19 PM

- ਜੀਐਨਕੇ ਐਜੂਕੇਸ਼ਨ ਅਕੈਡਮੀ ਵਿੱਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਪ੍ਰੋਗਰਾਮ ਆਯੋਜਿਤ

ਜਗਜੀਤ ਸਿੰਘ
ਜਗਾਧਰੀ/ਬਿਲਾਸਪੁਰ/1 ਅਗਸਤ : ਜੀਐਨਕੇ ਐਜੂਕੇਸਨ ਐਂਡ ਵੈਲਫੇਅਰ ਸੁਸਾਇਟੀ ਬਿਲਾਸਪੁਰ ਦੀ ਤਰਫੋਂ ਸਹੀਦ-ਏ-ਆਜ਼ਮ ਸ਼ਹੀਦ ਊਧਮ ਸਿੰਘ ਸੁਨਾਮ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਗਿਆ। ਜਿਸ ਵਿੱਚ ਸਮਾਜ ਸੇਵਕ ਪੰਕੁਸ ਖੁਰਾਣਾ ਬਿਲਾਸਪੁਰ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ।
ਇਸ ਪ੍ਰੋਗਰਾਮ ਵਿੱਚ ਬਤੌਰ ਮੁੱਖ ਬੁਲਾਰੇ ਪੁੱਜੇ ਸਿੱਖਿਆ ਸਾਸਤਰੀ ਅਤੇ ਸਾਹਿਤਕਾਰ ਗੋਬਿੰਦ ਸਿੰਘ ਭਾਟੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸੰਕਲਪ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਊਧਮ ਸਿੰਘ ਨੇ 13 ਅਪ੍ਰੈਲ 1919 ਦੇ ਜਲਿਆਂਵਾਲਾ ਬਾਗ ਦਾ ਖੂਨੀ ਸਾਕਾ ਵੇਖਦਿਆਂ ਖੂਨ ਨਾਲ ਲਥਪਥ ਮਿੱਟੀ ਨੂੰ ਹੱਥ ਵਿੱਚ ਲੈ ਕੇ ਸੰਕਲਪ ਲਿਆ ਸੀ ਕਿ ਮੈਂ ਮਾਈਕਲ ਉਡਵਾਇਰ ਨੂੰ ਮਾਰ ਕੇ ਨਿਹੱਥੇ ਅਤੇ ਨਿਰਦੋਸ ਭਾਰਤੀਆਂ ਦੀ ਸਹਾਦਤ ਦਾ ਬਦਲਾ ਲਵਾਂਗਾ।
ਆਖਰਕਾਰ, 21 ਸਾਲਾਂ ਤੱਕ ਦੇਸ ਪਿਆਰ ਅਤੇ ਦੇਸ ਭਗਤੀ ਦੀ ਭਾਵਨਾ ਅਤੇ ਕਿਸੇ ਵੀ ਤਰ੍ਹਾਂ ਦੇ ਜ਼ਬਰ, ਜ਼ੁਲਮ ਅਤੇ ਧੱਕੇਸਾਹੀ ਦੇ ਵਿਰੁੱਧ ਡਟੇ ਰਹਿਣ ਦਾ ਦ੍ਰਿੜ੍ਹ ਇਰਾਦਾ ਉਸ ਵਿੱਚ ਕਾਇਮ ਰਿਹਾ ਅਤੇ 13 ਮਾਰਚ 1940 ਨੂੰ ਮਾਈਕਲ ਉਡਵਾਇਰ ਨੂੰ ਲੰਡਨ ਦੇ ਕੈਕਸਟਨ ਹਾਲ ਵਿੱਚ ਮਾਰ ਦਿੱਤਾ । ਫਿਰ ਊਧਮ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਗਿਆ ਅਤੇ 31 ਜੁਲਾਈ 1940 ਨੂੰ ਅੰਗਰੇਜ਼ ਹਕੂਮਤ ਵੱਲੋਂ ਲੰਡਨ ਦੀ ਜੇਲ ਵਿੱਚ ਫਾਂਸੀ ਲਾ ਕੇ ਸਹੀਦ ਕਰ ਦਿੱਤਾ ਗਿਆ।
ਗੋਬਿੰਦ ਸਿੰਘ ਭਾਟੀਆ ਨੇ ਕਿਹਾ ਕਿ ਨੌਜਵਾਨਾਂ ਨੂੰ ਅਜਿਹੇ ਕ੍ਰਾਂਤੀਕਾਰੀ ਮਹਾਨ ਯੋਧਿਆਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਆਪਣੇ ਸੰਬੋਧਨ ਵਿੱਚ ਸੰਸਥਾ ਦੇ ਡਾਇਰੈਕਟਰ ਹਰਦੇਵ ਸਿੰਘ ਨੇ ਕਿਹਾ ਕਿ ਸਾਨੂੰ ਅਜਿਹੇ ਮਹਾਨ ਪੁਰਸਾਂ ਦੇ ਜਨਮ ਦਿਹਾੜੇ ਅਤੇ ਸਹੀਦੀ ਦਿਵਸ ਮਨਾਉਣੇ ਚਾਹੀਦੇ ਹਨ ਕਿਉਂਕਿ ਅਜਿਹੇ ਮਹਾਨ ਯੋਧਿਆਂ ਦੇ ਜੀਵਨ ਨੌਜਵਾਨਾਂ ਨੂੰ ਪ੍ਰੇਰਿਤ ਕਰਦੇ ਹਨ। ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਦੀ ਸੇਵਾ ਹੀਨਾ ਨੇ ਬਹੁਤ ਹੀ ਵਧੀਆ ਢੰਗ ਨਾਲ ਨਿਭਾਈ।
ਇਸ ਪ੍ਰੋਗਰਾਮ ਦੇ ਸਫਲ ਆਯੋਜਨ ਵਿੱਚ ਸੰਸਥਾ ਦੇ ਡਾਇਰੈਕਟਰ ਹਰਦੇਵ ਸਿੰਘ ਅਤੇ ਯੂਰੋ-ਸਟੈਪ ਜੋਨ ਦੇ ਡਾਇਰੈਕਟਰ ਰਵਿੰਦਰ ਸ਼ਰਮਾ ਤੋਂ ਇਲਾਵਾ ਡਾ.ਕਵਲਜੀਤ ਕੌਰ, ਯੋਗਿਤਾ, ਗੋਲਡੀ, ਰਵੀ, ਜਸਵਿੰਦਰ, ਲਲਿਤਾ, ਸੀਤਲ, ਨਿਸਾ, ਅਮਨ, ਡਾ. ਅਸੋਕ ਨਿਦਾਨ ਅਤੇ ਮਨੀਸ ਸੈਣੀ ਨੇ ਮਹੱਤਵਪੂਰਨ ਯੋਗਦਾਨ ਪਾਇਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਪੁੱਤਾਂ ਵਾਂਗੂ ਪਾਲੀਆਂ ਫਸਲਾਂ ਦੀ ਬਰਬਾਦੀ ਦੇਖ ਕੇ ਰੋਏ ਤਖ਼ਤਮੱਲ ਦੇ ਕਿਸਾਨ

ਭਾਰਤ ਮਾਲਾ ਐਨਐਚ-754 : ਨਿਗੂਣੇ ਮੁਆਵਜ਼ੇ ਖ਼ਿਲਾਫ਼ ਕਿਸਾਨਾਂ ਨੇ ਕੱਢਿਆ ਰੋਸਮਈ ਟਰੈਕਟਰ ਮਾਰਚ

ਗੁਰਦੁਆਰਾ ਨਾਢਾ ਸਾਹਿਬ ਦੇ ਨਵੇਂ ਮੈਨੇਜਰ ਨੇ ਮੁੱਖ ਸੇਵਾਦਾਰ ਵਜੋਂ ਸੇਵਾ ਸੰਭਾਲੀ

ਜੀਂਦ ’ਚ ਆਯੋਜਿਤ ਹੋਣ ਵਾਲੀ ਸਨਮਾਨ ਰੈਲੀ ਹੋਵੇਗੀ ਇਤਿਹਾਸਕ

ਪੰਚਕੂਲਾ ਸੈਕਟਰ-20 ਦੀਆਂ ਸੜਕਾਂ ਟੋਭੇਨੂੰਮਾ ਬਣੀਆਂ

ਅਗਲੀ ਚੋਣ ਕੁਮਾਰੀ ਸ਼ੈਲਜਾ ਦੀ ਅਗਵਾਈ ਹੇਠ ਲੜੀ ਜਾਵੇਗੀ : ਸੁਭਾਸ ਬੱਤਰਾ

ਕੇਂਦਰੀ ਵਿੱਤ ਮੰਤਰੀ ਸੀਤਾ ਰਮਨ ਨੇ ਪੰਚਕੂਲਾ ਦੇ ਸੈਕਟਰ-17 ’ਚ ਮੈਗਾ ਵੈਕਸੀਨ ਕੈਂਪ ’ਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ

ਅੱਜ ਦੀ ਜੀਂਦ ਰੈਲੀ ’ਚ ਟੁੱਟਣਗੇ ਸਾਰੇ ਰਿਕਾਰਡ : ਕਸ਼ਮੀਰ ਕਰੀਵਾਲਾਂ

ਪਰਿਵਾਰਕ ਪਛਾਣ ਪੱਤਰ ’ਚ 100 ਫੀਸਦੀ ਦਸਤਖ਼ਤ ਅਪਲੋਡ ਕਰੋ : ਏਡੀਸੀ ਯੋਗੇਸ਼ ਕੁਮਾਰ

ਰੋਹ ’ਚ ਆਏ ਕਿਸਾਨਾਂ ਨੇ ਘੇਰਿਆ ਮੰਡੀ ਕਾਲਾਂਵਾਲੀ ਦਾ ਐਸਡੀਐਮ ਦਫ਼ਤਰ