BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਦੇਸ਼

ਪ੍ਰਧਾਨ ਮੰਤਰੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਦਿੱਤਾ ਅਸਤੀਫ਼ਾ

August 03, 2021 10:56 AM

ਏਜੰਸੀਆਂ
ਨਵੀਂ ਦਿੱਲੀ/2 ਅਗਸਤ : ਪ੍ਰਧਾਨ ਮੰਤਰੀ ਦਫ਼ਤਰ ’ਚ ਤਾਇਨਾਤ ਸੀਨੀਅਰ ਨੌਕਰਸ਼ਾਹ ਅਮਰਜੀਤ ਸਿਨਹਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਰਿਟਾਇਰਡ ਅਧਿਕਾਰੀ ਸਿਨਹਾ ਪ੍ਰਧਾਨ ਮੰਤਰੀ ਦਫਤਰ (ਪੀਐਮਓ) ’ਚ ਸਲਾਹਕਾਰ ਸਨ ਅਤੇ ਸਮਾਜਿਕ ਖੇਤਰ ਨਾਲ ਜੁੜੇ ਪ੍ਰੋਜੈਕਟਾਂ ਨੂੰ ਸੰਭਾਲਦੇ ਸਨ। ਬਿਹਾਰ ਕੈਡਰ ਦੇ 1983 ਬੈਚ ਦੇ ਆਈਏਐਸ ਅਧਿਕਾਰੀ ਸਿਨਹਾ 2019 ’ਚ ਗ੍ਰਾਮੀਣ ਵਿਕਾਸ ਸਕੱਤਰ ਦੇ ਤੌਰ ’ਤੇ ਸੇਵਾਮੁਕਤ ਹੋਏ ਸਨ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਪੀਐਮਓ ’ਚ ਨਿਯੁਕਤ ਕੀਤਾ ਗਿਆ ਸੀ। ਤਿੰਨ ਦਹਾਕਿਆਂ ਦੇ ਕਰੀਅਰ ’ਚ ਸਿਨਹਾ ਸਿੱਖਿਆ ਅਤੇ ਪੰਚਾਇਤੀ ਰਾਜ ਮੰਤਰਾਲੇ ਦੇ ਅਹਿਮ ਅਹੁਦਿਆਂ ’ਤੇ ਰਹੇ। ਉਹ ਗ੍ਰਾਮੀਣ ਵਿਕਾਸ ਦੇ ਮਾਮਲਿਆਂ ’ਚ ਮਾਹਿਰ ਹਨ। ਨੈਸ਼ਨਲ ਰੂਰਲ ਹੈਲਥ ਮਿਸ਼ਨ ਅਤੇ ਸਰਵ ਸਿੱਖਿਆ ਮੁਹਿੰਮ ਵਰਗੀਆਂ ਯੋਜਨਾਵਾਂ ’ਚ ਉਨ੍ਹਾਂ ਦੀ ਅਹਿਮ ਭੂਮਿਕਾ ਰਹੀ। ਸਿਨਹਾ ਲਾਲ ਬਹਾਦਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ ਐਡਮਿਨੀਸਟਰੇਸ਼ਨ ’ਚ ਵੀ ਸੇਵਾ ਦੇ ਚੁਕੇ ਹਨ। ਉਹ ਹਾਲ ਦੇ ਮਹੀਨੇ ਪੀਐਮਓ ਤੋਂ ਅਸਤੀਫ਼ਾ ਦੇਣ ਵਾਲੇ ਦੂਜੇ ਸੀਨੀਅਰ ਅਧਿਕਾਰੀ ਹਨ। ਇਸ ਤੋਂ ਪਹਿਲਾਂ ਮਾਰਚ ’ਚ ਪ੍ਰਧਾਨ ਮੰਤਰੀ ਦਫਤਰ ’ਚ ਪ੍ਰਧਾਨ ਸਲਾਹਕਾਰ ਰਹੇ ਸਾਬਕਾ ਕੈਬਨਿਟ ਸਕੱਤਰ ਪੀ.ਕੇ. ਸਿਨਹਾ ਨੇ ਵੀ ਅਸਤੀਫ਼ਾ ਦਿੱਤਾ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਨਵੀਂ ਦਿੱਲੀ ਸਥਿਤ ਸੀਬੀਆਈ ਦੀ ਇਮਾਰਤ ’ਚ ਅੱਗ ਲੱਗੀ

ਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨ

ਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼

ਕੋਵਿਡ-19 : 24 ਘੰਟਿਆਂ ’ਚ 34 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚ

ਦਹਿਸ਼ਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ ਐੱਸਸੀਓ : ਮੋਦੀ

ਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀ

ਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪ੍ਰਧਾਨ ਮੰਤਰੀ ਦੇ ਜਨਮ ਦਿਨ ’ਤੇ 2 ਕਰੋੜ ਭਾਰਤੀਆਂ ਨੂੰ ਲੱਗਿਆ ਟੀਕਾ

ਕਿਸਾਨ ਅੰਦੋਲਨ ਤੋਂ ਜੀਵਨ ਤੇ ਕਾਰੋਬਾਰ ਪ੍ਰਭਾਵਿਤ ਹੋਣ ਦਾ ਸਵਾਲ