BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਦੇਸ਼

ਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆ

August 03, 2021 11:01 AM

ਏਜੰਸੀਆਂ
ਨਵੀਂ ਦਿੱਲੀ/2 ਅਗਸਤ : ਪੈਗਾਸਸ ਜਾਸੂਸੀ ਮਾਮਲੇ ’ਤੇ ਚਰਚਾ ਦੀ ਮੰਗ ਕਰ ਰਹੇ ਵਿਰੋਧੀ ਦਲਾਂ ਦੇ ਹੰਗਾਮੇ ਕਾਰਨ ਸੰਸਦ ’ਚ ਬਣੇ ਗਤੀਰੋਧ ਦਰਮਿਆਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਾਸ਼ਤੇ ’ਤੇ ਸੱਦਿਆ ਹੈ।
ਸੂਤਰਾਂ ਅਨੁਸਾਰ, ਰਾਹੁਲ ਨੇ ਕਾਂਸਟੀਟਿਊਸ਼ਨ ਕਲੱਬ ’ਚ ਸਵੇਰੇ 9.45 ਵਜੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਾਸ਼ਤੇ ’ਤੇ ਸੱਦਿਆ ਹੈ ਤਾਂ ਕਿ ਪੈਗਾਸਸ ਮਾਮਲੇ ’ਤੇ ਸਰਕਾਰ ਨੂੰ ਅੱਗੇ ਘੇਰਨ ਅਤੇ ਦਬਾਅ ਬਣਾਉਣ ਦੀ ਰਣਨੀਤੀ ’ਤੇ ਚਰਚਾ ਕੀਤੀ ਜਾ ਸਕੇ। ਸੂਤਰਾਂ ਨੇ ਦੱਸਿਆ ਕਿ ਇਸ ’ਚ ਦਰਮੁਕ, ਸ਼ਿਵ ਸੈਨਾ, ਰਾਜਦ, ਖੱਬੇ ਪੱਖੀ ਦਲਾਂ, ਤਿ੍ਰਣਮੂਲ ਕਾਂਗਰਸ ਅਤੇ ਕਈ ਹੋਰ ਵਿਰੋਧੀ ਦਲ ਦੇ ਨੇਤਾਵਾਂ ਨੂੰ ਸੱਦਿਆ ਗਿਆ ਹੈ। ਇਸ ’ਚ ਦੋਹਾਂ ਸਦਨਾਂ ਦੇ ਵਿਰੋਧੀ ਦਲ ਦੇ ਨੇਤਾ ਅਤੇ ਸੰਸਦ ਮੈਂਬਰ ਸ਼ਾਮਲ ਹੋ ਸਕਦੇ ਹਨ। ਰਾਹੁਲ ਗਾਂਧੀ ਨੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਅਜਿਹੇ ਸਮੇਂ ਨਾਸ਼ਤੇ ’ਤੇ ਬੁਲਾਇਆ ਹੈ, ਜਦੋਂ ਪੈਗਾਸਸ ਅਤੇ ਕੁਝ ਹੋਰ ਮੁੱਦਿਆਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੰਸਦ ਦੇ ਦੋਹਾਂ ਸਦਨਾਂ ’ਚ ਗਤੀਰੋਧ ਬਣਿਆ ਹੋਇਆ ਹੈ।
19 ਜੁਲਾਈ ਤੋਂ ਮਾਨਸੂਨ ਇਜਲਾਸ ਸ਼ੁਰੂ ਹੋਇਆ ਸੀ, ਪਰ ਹੁਣ ਤੱਕ ਦੋਹਾਂ ਸਦਨਾਂ ਦੀ ਕਾਰਵਾਈ ਰੁਕੀ ਰਹੀ ਹੈ। ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਪੈਗਾਸਸ ਜਾਸੂਸੀ ਮੁੱਦੇ ’ਤੇ ਪਹਿਲਾਂ ਚਰਚਾ ਕਰਵਾਉਣ ਲਈ ਸਰਕਾਰ ਦੇ ਤਿਆਰ ਹੋਣ ਦੇ ਬਾਅਦ ਤੋਂ ਹੀ ਸੰਸਦ ’ਚ ਗਤੀਰੋਧ ਖਤਮ ਹੋਵੇਗਾ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵਿਰੋਧੀ ਧਿਰ ਦੀ ਮੰਗ ਨੂੰ ਖਾਰਜ਼ ਕਰਦੇ ਹੋਏ ਸ਼ੁੱਕਰਵਾਰ ਨੂੰ ਲੋਕ ਸਭਾ ’ਚ ਕਿਹਾ ਕਿ ਇਹ ਕੋਈ ਮੁੱਦਾ ਹੀ ਨਹੀਂ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ