BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਦੇਸ਼

ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪ

August 03, 2021 11:04 AM

- ਦੋਵੇਂ ਸਦਨਾਂ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ
- ਹੰਗਾਮੇ ਦੌਰਾਨ ਲੋਕ ਸਭਾ ’ਚ ਜਨਰਲ ਇੰਸ਼ੋਰੈਂਸ ਬਿਜਨੈਸ (ਨੈਸ਼ਨੇਲਾਈਜੇਸ਼ਨ) ਸੋਧ ਬਿੱਲ 2021 ਪਾਸ, ਟ੍ਰਿਬਿਊਨਲ ਸੋਧ ਬਿੱਲ 2021 ਪੇਸ਼
- ਅੰਤਰਦੇਸ਼ੀ ਜਲ ਬੇੜਾ ਬਿੱਲ ਨੂੰ ਰਾਜ ਸਭਾ ’ਚ ਮਨਜ਼ੂਰੀ

ਏਜੰਸੀਆਂ
ਨਵੀਂ ਦਿੱਲੀ/2 ਅਗਸਤ : ਸੰਸਦ ਦੇ ਮਾਨਸੂਨ ਇਜਲਾਸ ਦੇ ਤੀਜੇ ਹਫ਼ਤੇ ਵਿੱਚ ਸੋਮਵਾਰ ਨੂੰ ਪੈਗਾਸਸ ਜਾਸੂਸੀ, ਖੇਤੀਬਾੜੀ ਕਾਨੂੰਨਾਂ, ਮਹਿੰਗਾਈ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ। ਵਿਰੋਧੀ ਪਾਰਟੀਆਂ ਸਰਕਾਰ ਤੋਂ ਜਾਸੂਸੀ ਮਾਮਲੇ ’ਤੇ ਚਰਚਾ ਕਰਵਾਉਣ ਦੀ ਮੰਗ ਕਰਦੀਆਂ ਰਹੀਆਂ।
ਇਸ ਦੇ ਨਾਲ ਹੀ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਵੀ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ। ਵਿਰੋਧੀ ਧਿਰ ਵੱਲੋਂ ਉਕਤ ਮੁੱਦਿਆਂ ਨੂੰ ਲੈ ਕੇ ਕੀਤੇ ਗਏ ਹੰਗਾਮੇ ਕਾਰਨ ਸੰਸਦ ਦੇ ਦੋਵੇਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਵਾਰ-ਵਾਰ ਮੁਲਤਵੀ ਕੀਤੇ ਜਾਣ ਤੋਂ ਬਾਅਦ ਮੰਗਲਵਾਰ ਤੱਕ ਉਠਾ ਦਿੱਤੀ ਗਈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਸੋਮਵਾਰ ਨੂੰ ਲੋਕ ਸਭਾ ਵਿੱਚ ਵਿਰੋਧੀ ਮੈਂਬਰਾਂ ਦੇ ਹੰਗਾਮੇ ਦੌਰਾਨ ‘ਟ੍ਰਿਬਿਊਨਲ ਸੁਧਾਰ ਬਿੱਲ, 2021’ ਪੇਸ ਕੀਤਾ। ਟ੍ਰਿਬਿਊਨਲ ਸੁਧਾਰ ਬਿੱਲ, 2021 ਰਾਹੀਂ, ਮੂਵੀਜ ਐਕਟ 1952, ਕਸਟਮਜ ਐਕਟ 1962, ਏਅਰਪੋਰਟ ਅਥਾਰਟੀ ਆਫ ਇੰਡੀਆ ਐਕਟ 1994, ਟ੍ਰੇਡ ਮਾਰਕਸ ਐਕਟ 1999, ਪਲਾਂਟ ਵੈਰਾਇਟੀਜ ਅਤੇ ਫਾਰਮਰਜ ਰਾਈਟਸ ਪ੍ਰੋਟੈਕਸਨ ਐਕਟ 2001 ਅਤੇ ਕੁਝ ਹੋਰ ਐਕਟਾਂ ਵਿੱਚ ਸੋਧ ਕਰਨ ਦੀ ਤਜਵੀਜ ਹੈ। ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਹੇਠਲੇ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਫਿਰ ਸ਼ੁਰੂ ਹੋਣ ’ਤੇ ਵਿਰੋਧੀ ਧਿਰਾਂ ਦੇ ਹੰਗਾਮੇ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ‘ਟ੍ਰਿਬਿਊਨਲ ਸੁਧਾਰ (ਸੇਵਾ ਦੀ ਵਿਵਸਥਾ ਅਤੇ ਸਰਤਾਂ) ਬਿੱਲ’ ਨੂੰ ਵਾਪਸ ਲੈ ਲਿਆ ਅਤੇ ਇਸ ਦੀ ਜਗ੍ਹਾ ‘ਟ੍ਰਿਬਿਊਨਲ ਸੁਧਾਰ ਬਿੱਲ, 2021’ ਪੇਸ ਕੀਤਾ। ਇਹ ਬਿੱਲ ਇਸ ਨਾਲ ਸਬੰਧਤ ਆਰਡੀਨੈਂਸ ਦੀ ਥਾਂ ਲਵੇਗਾ। ਬਿੱਲ ਪੇਸ ਕੀਤੇ ਜਾਣ ਦਾ ਵਿਰੋਧ ਕਰਦਿਆਂ ਸਦਨ ਵਿੱਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਸਰਕਾਰ ਵਿਰੋਧੀ ਧਿਰਾਂ ਦੇ ਅਧਿਕਾਰਾਂ ਦਾ ਦਮਨ ਕਰਦਿਆਂ ਇੱਕ ਤੋਂ ਬਾਅਦ ਇੱਕ ਬਿੱਲ ਲਿਆ ਰਹੀ ਹੈ। ਉਨ੍ਹਾਂ ਕਿਹਾ, ‘ਅਸੀਂ ਚਰਚਾ ਚਾਹੁੰਦੇ ਹਾਂ। ਪਰ ਸੁਰੂਆਤ ਵਿੱਚ ਪੈਗਾਸਸ ਮੁੱਦੇ ਦੀ ਚਰਚਾ ਕੀਤੀ ਜਾਣੀ ਚਾਹੀਦੀ ਹੈ। ਇਸੇ ਦੌਰਾਨ ਰਾਜ ਸਭਾ ’ਚ ਭਾਰੀ ਹੰਗਾਮੇ ਦੌਰਾਨ ‘ਅੰਤਰਦੇਸ਼ੀ ਜਲਬੇੜਾ ਬਿੱਲ 2021’ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਇਸੇ ਦੌਰਾਨ ਲੋਕ ਸਭਾ ਵੱਲੋਂ ਜਨਰਲ ਇਸ਼ੋਰੈਂਸ ਬਿਜਨੈੱਸ (ਨੈਸ਼ਨੇਲਾਈਜੇਸ਼ਨ) ਸੋਧ ਬਿੱਲ 2021 ਨੂੰ ਪਾਸ ਕਰ ਦਿੱਤਾ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ