BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਹਰਿਆਣਾ

ਨਿਰਦੋਸ਼ ਕਿਸਾਨਾਂ ’ਤੇ ਦਰਜ ਝੂਠੇ ਮੁਕਦਮੇ ਤੁਰੰਤ ਰੱਦ ਹੋਣ : ਬਾਬਾ ਤਿਲੋਕੇਵਾਲਾ

August 03, 2021 12:04 PM

- ਗੁੱਸੇ ਭਰੀ ਸ਼ਾਂਤੀ ਦੇ ਚਲਦੇ ਸੁਰੱਖਿਆ ਫੋਰਸਾਂ ਦੇ ਰਡਾਰ ’ਤੇ ਹੈ ਪਿੰਡ ਦਾਦੂ

ਸੁਰਿੰਦਰ ਪਾਲ ਸਿੰਘ
ਕਾਲਾਂਵਾਲੀ/2 ਅਗਸਤ : ਪਿਛਲੇ ਦਿਨੀ ਸਿਰਸਾ ਜਿਲ੍ਹੇ ਦੇ ਪਿੰਡ ਦਾਦੂ ਵਿਖੇ ਵਾਪਰੇ ਘਟਨਾਕ੍ਰਮ ਤੇ ਸਖਤ ਪ੍ਰਤੀਕਰਮ ਕਰਦਿਆਂ ਐਸ ਜੀ ਪੀ ਸੀ ਮੈਬਰ ਅਤੇ ਕਿਸਾਨ ਸੰਘਰਸ਼ ਵਿਚ ਅਹਿਮ ਭੂਮਿਕਾ ਨਿਭਾ ਰਹੇ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾਂ ਨੇ ਕਾਲਾਂਵਾਲੀ ਪੁਲਿਸ ਵਲੋ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ,ਗੁਰਦਾਸ ਸਿੰਘ ਲੱਕੜਵਾਲੀ,ਪਿੰਡ ਦਾਦੂ ਦੇ ਸਾਬਕਾ ਸਰਪੰਚ ਦਲੀਪ ਸਿੰਘ ਅਤੇ ਜਗਦੇਵ ਸਿੰਘ ਦਾਦੂ ਸਮੇਤ 21 ਕਿਸਾਨਾਂ ਸਮੇਤ 100 ਦੇ ਕਰੀਬ ਕਿਸਾਨਾਂ ਤੇ ਦਰਜ਼ ਕੀਤੇ ਕੇਸਾਂ ਨੂੰ ਝੂਠ ਦਾ ਪੁਲੰਦਾ ਕਿਹਾ ਹੈ। ਉਨ੍ਹਾ ਕਿਸਾਨਾਂ ਤੇ ਬਣਾਏੇ ਝੂਠੇ ਮੁਕੱਦਮੇ ਤੁਰੰਤ ਵਾਪਸ ਲੈਣ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾ ਕਿਹਾ ਕਿ ਇਹ ਸਭ ਹਰਿਆਣਾ ਸਰਕਾਰ ਦੀ ਸੋਚੀ ਸਮਝੀ ਸਾਜਿਸ ਸੀ ਤਾਂ ਕਿ ਕਿਸਾਨ ਅੰਦੋਲਨ ਨੂੰ ਕਮਜ਼ੋਰ ਕੀਤਾ ਜਾ ਸਕੇ ਅਤੇ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਸਕੇ।
ਬਾਬਾ ਤਿਲੋਕੇਵਾਲਾਂ ਨੇ ਕਿਹਾ ਕਿ ਕੇਦਰ ਅਤੇ ਰਾਜ ਸਰਕਾਰ ਜ਼ੁਲਮ ਦੀ ਹਰ ਹਨੇਰੀ ਝੁਲਾਂਕੇ ਵੀ ਅੰਨਦਾਤੇ ਦਾ ਮਨੋਬਲ ਨਹੀ ਤੋੜ ਸਕਦੀ। ਇਸੇ ਤਰਾਂ ਕਿਸਾਨਾਂ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆ ਕਿਸਾਨ ਸਭਾ ਦੇ ਆਗੂ ਸਵਰਨ ਸਿੰਘ ਵਿਰਕ ਨੇ ਕਿਸਾਨਾਂ ਤੇ ਦਰਜ਼ ਝੂਠੇ ਮੁਕੱਦਮੇ ਤੁਰੰਤ ਵਾਪਸ ਲੈਣ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਬਰਖਾਤਗੀ ਦੀ ਮੰਗ ਕੀਤੀ। ਇਨ੍ਹਾ ਆਗੂਆਂ ਨੇ ਕਿਹਾ ਕਿ ਰਾਜ ਸੱਤਾ ਦੇ ਨਸ਼ੇ ਵਿਚ ਚੂਰ ਭਾਜਪਾ ਆਗੂ ਕਿਸਾਨਾ ਦੀਆਂ ਜਾਇਜ਼ ਮੰਗਾਂ ਮਨਣ ਦੀ ਥਾਂ ਉਨ੍ਹਾਂ ਨੂੰ ਆਤੰਕਵਾਦੀ, ਨਕਸਲਵਾਦੀ, ਵੱਖਵਾਦੀ ਅਤੇ ਗੁੰਡੇ ਦਿਖਾਕੇ ਦੇਸ਼ ਦੇ ਸ਼ਾਤ ਮਈ ਮਾਹੋਲ ਵਿਚ ਜ਼ਹਿਰ ਘੋਲ ਰਹੇ ਹਨ। ਇਸੇ ਤਰਾਂ ਕਾਲਾਂਵਾਲੀ ਖੇਤਰ ਦੇ ਕਿਸਾਨ ਨੇਤਾ ਗੁਰਦਾਸ ਸਿੰਘ ਲੱਕੜਵਾਲੀ ਨੇ ਭਾਜਪਾ ਆਗੂਆਂ ਦੀ ਸ਼ਹਿ ਤੇ ਦਰਜ਼ ਕੀਤੇ ਝੂਠੇ ਮੁਕਦਮੇ ਤੁਰਤ ਰੱਦ ਕਰਨ ਦੀ ਮੰਗ ਕੀਤੀ ਹੈ। ਇਨ੍ਹਾ ਸਾਰੇ ਆਗੂਆਂ ਨੇ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਮੋਰਚੇ ਦੇ ਸੱਦੇ ਤੇ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ।
ਧਿਆਨ ਰਹੇ ਕਿ ਪਿਛਲੇ ਦਿਨੀ ਕਾਲਾਂਵਾਲੀ ਖੇਤਰ ਦੇ ਪਿੰਡ ਦਾਦੂ ਵਿਖੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸਨ ਦੇ ਚੈਅਰਮੈਨ ਵਿਜੈ ਸਾਂਪਲਾ ਦੀ ਆਮਦ ਨੂੰ ਲੈ ਕੇ ਖੇਤਰ ਦੇ ਕਿਸਾਨ ਉਹਨਾਂ ਦੇ ਵਿਰੋਧ ਵਿਚ ਇੱਕਤਰ ਹੋਏ ਅਤੇ ਭਾਜਪਾ ਨੇਤਾਵਾਂ ਖਿਲਾਫ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਜਿਸਦੇ ਚਲਦੇ ਕਾਲਾਵਾਲੀ ਪੁਲਿਸ ਨੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਗੁਰਦਾਸ ਸਿੰਘ ਲੱਕੜਵਾਲੀ, ਪਿੰਡ ਦਾਦੂ ਦੇ ਸਾਬਕਾ ਸਰਪੰਚ ਦਲੀਪ ਸਿੰਘ ਅਤੇ ਜਗਦੇਵ ਸਿੰਘ ਦਾਦੂ ਸਮੇਤ 21 ਕਿਸਾਨਾਂ ਸਮੇਤ ਅਣਪਛਾਤੇ ਕਿਸਾਨਾਂ ਤੇ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਮੁਕਦਮੇ ਦਰਜ਼ ਕੀਤੇ ਹਨ।
ਉਹਨਾਂ ਕਿਹਾ ਕਿ ਵਿਜੇ ਸਾਂਪਲਾ ਪੰਜਾਬ ਦੇ ਭਾਜਪਾ ਦੇ ਆਗੂ ਹਨ ਇਸ ਕਰਕੇ ਉਹਨਾਂ ਦਾ ਸਿਰਸਾ ਜਿਲ੍ਹੇ ਦੇ ਕਿਸਾਨਾਂ ਵਲੋ ਸਖਤ ਵਿਰੋਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋ ਜਾਣ ਬੁਝਕੇ ਇਸ ਖੇਤਰ ਦਾ ਮਾਹੋਲ ਖਰਾਬ ਕੀਤਾ ਜਾ ਰਿਹਾ ਹੈ। ਧਿਆਨ ਰਹੇ ਕਿ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸਨ ਦੇ ਚੈਅਰਮੈਨ ਵਿਜੈ ਸਾਂਪਲਾ ਦੀ ਆਮਦ ਦੀ ਖਬਰ ਮਿਲਦਿਆਂ ਹੀ ਕਿਸਾਨ ਇੱਕਤਰ ਹੋ ਗਏ ਅਤੇ ਜਬਰਦਸਤ ਵਿਰੋਧ ਹੋਣ ਲੱਗਾ। ਇਸ ਮੌਕੇ ਕਿਸਾਨਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪ੍ਰਸ਼ਾਸਨ ਵੱਲੋਂ ਸੁਰਖਿਆ ਪ੍ਰਬੰਧਾਂ ਹਿਤ ਭਾਰੀ ਗਿਣਤੀ ਵਿਚ ਪੁਲਸ ਫੋਰਸ ਵੀ ਤੈਨਾਤ ਕੀਤੀ ਗਈ। ਵਿਜੈ ਸਾਪਲਾ ਦਾ ਪਿੰਡ ਦਾਦੂ ਦਾ ਦੌਰਾ ਕੈਂਸਲ ਹੋਣ ਤੇ ਗੁਰੂ ਘਰ ਦੇ ਸਾਹਮਣੇ ਤੋ ਪੁਲਿਸ ਫੋਰਸ ਨੂੰ ਹਟਾ ਲਿਆ ਗਿਆ ਸੀ। ਬਾਬਾ ਤਿਲੋਕੇਵਾਲਾ ਨੇ ਦੋਹਾਂ ਧਿਰਾਂ ਨੂੰ ਸੰਜਮ ਤੋ ਕੰਮ ਲੈ ਕੇ ਅਮਨ ਸ਼ਾਤੀ ਬਣਾਈ ਰੱਖਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਦੂਜੇ ਪਾਸੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਵਿਜੈ ਸਾਂਪਲਾ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਹਨ ਉਨ੍ਹਾਂ ਅਨੁਸੂਚਿਤ ਜਾਤੀਆਂ ਦੇ ਮਸਲਿਆਂ ਸਬੰਧੀ ਗੱਲਬਾਤ ਕਰਨ ਲਈ ਪਿੰਡ ਦਾਦੂ ਵਿਖੇ ਆਉਣਾ ਸੀ ਪਰ ਕਿਸਾਨਾਂ ਵੱਲੋਂ ਉਹਨਾਂ ਦਾ ਵਿਰੋਧ ਹੋਣ ਤੇ ਉਨ੍ਹਾਂ ਨੂੰ ਆਪਣਾ ਦੌਰਾ ਰੱਦ ਕਰਨਾ ਪਿਆ। ਉਨ੍ਹਾ ਕਿਹਾ ਕਿ ਉਹ ਖੇਤਰ ਵਿਚ ਅਮਨ ਸ਼ਾਤੀ ਚਾਹੁਦੇ ਹਨ। ਸਾਡੇ ਪੱਤਰਕਾਰ ਨੇ ਦੇਖਿਆ ਕਿ ਸਿਰਸਾ ਜਿਲ੍ਹੇ ਦਾ ਚਰਚਿਤ ਪਿੰਡ ਦਾਦੂ ਫਿਲਹਾਲ ਗੁਸੇ ਭਰੀ ਸ਼ਾਂਤੀ ਦੇ ਚਲਦੇ ਸੁਰਖਿਆ ਫੋਰਸਾਂ ਦੇ ਰਡਾਰ ਤੇ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਪੁੱਤਾਂ ਵਾਂਗੂ ਪਾਲੀਆਂ ਫਸਲਾਂ ਦੀ ਬਰਬਾਦੀ ਦੇਖ ਕੇ ਰੋਏ ਤਖ਼ਤਮੱਲ ਦੇ ਕਿਸਾਨ

ਭਾਰਤ ਮਾਲਾ ਐਨਐਚ-754 : ਨਿਗੂਣੇ ਮੁਆਵਜ਼ੇ ਖ਼ਿਲਾਫ਼ ਕਿਸਾਨਾਂ ਨੇ ਕੱਢਿਆ ਰੋਸਮਈ ਟਰੈਕਟਰ ਮਾਰਚ

ਗੁਰਦੁਆਰਾ ਨਾਢਾ ਸਾਹਿਬ ਦੇ ਨਵੇਂ ਮੈਨੇਜਰ ਨੇ ਮੁੱਖ ਸੇਵਾਦਾਰ ਵਜੋਂ ਸੇਵਾ ਸੰਭਾਲੀ

ਜੀਂਦ ’ਚ ਆਯੋਜਿਤ ਹੋਣ ਵਾਲੀ ਸਨਮਾਨ ਰੈਲੀ ਹੋਵੇਗੀ ਇਤਿਹਾਸਕ

ਪੰਚਕੂਲਾ ਸੈਕਟਰ-20 ਦੀਆਂ ਸੜਕਾਂ ਟੋਭੇਨੂੰਮਾ ਬਣੀਆਂ

ਅਗਲੀ ਚੋਣ ਕੁਮਾਰੀ ਸ਼ੈਲਜਾ ਦੀ ਅਗਵਾਈ ਹੇਠ ਲੜੀ ਜਾਵੇਗੀ : ਸੁਭਾਸ ਬੱਤਰਾ

ਕੇਂਦਰੀ ਵਿੱਤ ਮੰਤਰੀ ਸੀਤਾ ਰਮਨ ਨੇ ਪੰਚਕੂਲਾ ਦੇ ਸੈਕਟਰ-17 ’ਚ ਮੈਗਾ ਵੈਕਸੀਨ ਕੈਂਪ ’ਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ

ਅੱਜ ਦੀ ਜੀਂਦ ਰੈਲੀ ’ਚ ਟੁੱਟਣਗੇ ਸਾਰੇ ਰਿਕਾਰਡ : ਕਸ਼ਮੀਰ ਕਰੀਵਾਲਾਂ

ਪਰਿਵਾਰਕ ਪਛਾਣ ਪੱਤਰ ’ਚ 100 ਫੀਸਦੀ ਦਸਤਖ਼ਤ ਅਪਲੋਡ ਕਰੋ : ਏਡੀਸੀ ਯੋਗੇਸ਼ ਕੁਮਾਰ

ਰੋਹ ’ਚ ਆਏ ਕਿਸਾਨਾਂ ਨੇ ਘੇਰਿਆ ਮੰਡੀ ਕਾਲਾਂਵਾਲੀ ਦਾ ਐਸਡੀਐਮ ਦਫ਼ਤਰ