BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਹਰਿਆਣਾ

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਸੇਵਾ ਹੀ ਸੇਵਾ ਹਸਪਤਾਲ ਦਾ ਉਦਘਾਟਨ ਕੀਤਾ

August 03, 2021 12:10 PM

ਪੀ. ਪੀ. ਵਰਮਾ
ਪੰਚਕੂਲਾ/2 ਅਗਸਤ : ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਨੇ ਅੱਜ ਪੰਚਕੂਲਾ ਦੇ ਸੈਕਟਰ 11 ਵਿੱਚ ਸੇਵਾ ਹੀ ਸੇਵਾ ਹਸਪਤਾਲ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਹਸਪਤਾਲ ਵਿੱਚ ਗਰੀਬ ਅਤੇ ਲੋੜਵੰਦ ਵਿਅਕਤੀ ਦਾ ਮੁਫਤ ਇਲਾਜ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਪੰਚਕੂਲਾ ਦੇ ਮੇਅਰ ਕੁਲਭੂਸਣ ਗੋਇਲ ਵੀ ਮੌਜੂਦ ਸਨ। ਗੁਪਤਾ ਨੇ ਕਿਹਾ ਕਿ ਸੇਵਾ ਹੀ ਸੇਵਾ ਹਸਪਤਾਲ ਵਿੱਚ ਮਰੀਜਾਂ ਦਾ ਸੇਵਾ ਭਾਵਨਾ ਨਾਲ ਇਲਾਜ ਕੀਤਾ ਜਾਵੇਗਾ ਅਤੇ ਕੰਪਨੀ ਦੀ ਜੈਨਰਿਕ ਦਵਾਈਆਂ ਤੇ ਹਰ ਵਿਅਕਤੀ ਨੂੰ 63% ਦੀ ਛੂਟ ਦਿੱਤੀ ਜਾਵੇਗੀ। ਗੁਪਤਾ ਨੇ ਕਿਹਾ ਕਿ ਸੇਵਾ ਹੀ ਸੇਵਾ ਹਸਪਤਾਲ ਵਿੱਚ ਹਰ ਪ੍ਰਕਾਰ ਦੇ ਖੂਨ ਦੇ ਟੈਸਟ, ਪਿਸਾਬ ਦੀ ਜਾਂਚ, ਅੱਖਾਂ ਦਾ ਇਲਾਜ, ਡਾਕਟਰੀ ਇਲਾਜ, ਆਰਥੋਪੈਡਿਕ ਇਲਾਜ, ਚਮੜੀ ਦਾ ਇਲਾਜ, ਫਿਜੀਓਥੈਰੇਪੀ ਇਲਾਜ, ਆਈਐਸ, ਈਸੀਜੀ ਅਤੇ ਐਕਸਰੇ ਸਹੂਲਤ ਨਾਮਾਤਰ ਖਰਚਿਆਂ ਤੇ ਉਪਲਬਧ ਹੋਣਗੇ।
ਪੰਚਕੂਲਾ ਦੀ ਉਦਯੋਗਿਕ ਇਕਾਈ ਦੇ ਮੁਖੀ ਅਤੇ ਸੇਵਾ ਹੀ ਸੇਵਾ ਹਸਪਤਾਲ ਦੇ ਸੇਵਾਦਾਰ ਰਮੇਸ ਅਗਰਵਾਲ ਨੇ ਦੱਸਿਆ ਕਿ ਇਹ ਹਸਪਤਾਲ ਪੰਚਕੂਲਾ ਜ਼ਿਲ੍ਹੇ ਦੇ ਲੋਕਾਂ ਦੀ ਸੇਵਾ ਲਈ ਹੈ, ਸਮੇਂ ਸਮੇਂ ਤੇ ਸੇਵਾ ਹੀ ਸੇਵਾ ਹਸਪਤਾਲ, ਤੇਰਾ ਹੀ ਤੇਰਾ ਮਿਸਨ, ਗੁਰੂ ਲੰਗਰ ਅਤੇ ਅੱਖਾਂ ਮੁਫਤ ਹਸਪਤਾਲ ਤੋਂ ਸੇਧ ਵੀ ਮਿਲੇਗੀ, ਤਾਂ ਜੋ ਅਸੀਂ ਪੰਚਕੂਲਾ ਦੇ ਲੋਕਾਂ ਨੂੰ ਸਾਨਦਾਰ ਇਲਾਜ ਦੇ ਸਕਾਂਗੇ। ਸਾਡੇ ਹਸਪਤਾਲ ਵਿੱਚ ਹਰ ਪ੍ਰਕਾਰ ਦੇ ਇਲਾਜ ਲਈ ਘੱਟੋ ਘੱਟ ਖਰਚੇ ਹੋਣਗੇ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਇਲਾਜ ਕਰਵਾਉਣ ਵਿੱਚ ਕੋਈ ਮੁਸਕਲ ਪੇਸ ਨਾ ਆਵੇ।
ਇਸ ਮੌਕੇ ਤੇਰਾ ਹੀ ਤੇਰਾ ਮਿਸਨ ਦੇ ਸੰਸਥਾਪਕ ਐਸ ਹਰਜੀਤ ਸਭਰਵਾਲ, ਪੈਟਰਨ ਲਕਸਮੀ ਨਿਵਾਸ ਮਹੇਸਵਰੀ, ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਉਮੇਸ ਸੂਦ, ਕੌਂਸਲਰ ਹਰਿੰਦਰ ਮਲਿਕ, ਕੌਂਸਲਰ ਓਮਵਤੀ ਪੂਨੀਆ, ਜਲ੍ਹਿਾ ਸਰਕਲ ਪ੍ਰਧਾਨ ਸੰਦੀਪ ਯਾਦਵ, ਜ਼ਿਲ੍ਹਾ ਮਹਿਲਾ ਮੋਰਚਾ ਪ੍ਰਧਾਨ ਵੈਸਾਲੀ ਅਤੇ ਪੂਜਾ ਮਿੱਤਲ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਪੁੱਤਾਂ ਵਾਂਗੂ ਪਾਲੀਆਂ ਫਸਲਾਂ ਦੀ ਬਰਬਾਦੀ ਦੇਖ ਕੇ ਰੋਏ ਤਖ਼ਤਮੱਲ ਦੇ ਕਿਸਾਨ

ਭਾਰਤ ਮਾਲਾ ਐਨਐਚ-754 : ਨਿਗੂਣੇ ਮੁਆਵਜ਼ੇ ਖ਼ਿਲਾਫ਼ ਕਿਸਾਨਾਂ ਨੇ ਕੱਢਿਆ ਰੋਸਮਈ ਟਰੈਕਟਰ ਮਾਰਚ

ਗੁਰਦੁਆਰਾ ਨਾਢਾ ਸਾਹਿਬ ਦੇ ਨਵੇਂ ਮੈਨੇਜਰ ਨੇ ਮੁੱਖ ਸੇਵਾਦਾਰ ਵਜੋਂ ਸੇਵਾ ਸੰਭਾਲੀ

ਜੀਂਦ ’ਚ ਆਯੋਜਿਤ ਹੋਣ ਵਾਲੀ ਸਨਮਾਨ ਰੈਲੀ ਹੋਵੇਗੀ ਇਤਿਹਾਸਕ

ਪੰਚਕੂਲਾ ਸੈਕਟਰ-20 ਦੀਆਂ ਸੜਕਾਂ ਟੋਭੇਨੂੰਮਾ ਬਣੀਆਂ

ਅਗਲੀ ਚੋਣ ਕੁਮਾਰੀ ਸ਼ੈਲਜਾ ਦੀ ਅਗਵਾਈ ਹੇਠ ਲੜੀ ਜਾਵੇਗੀ : ਸੁਭਾਸ ਬੱਤਰਾ

ਕੇਂਦਰੀ ਵਿੱਤ ਮੰਤਰੀ ਸੀਤਾ ਰਮਨ ਨੇ ਪੰਚਕੂਲਾ ਦੇ ਸੈਕਟਰ-17 ’ਚ ਮੈਗਾ ਵੈਕਸੀਨ ਕੈਂਪ ’ਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ

ਅੱਜ ਦੀ ਜੀਂਦ ਰੈਲੀ ’ਚ ਟੁੱਟਣਗੇ ਸਾਰੇ ਰਿਕਾਰਡ : ਕਸ਼ਮੀਰ ਕਰੀਵਾਲਾਂ

ਪਰਿਵਾਰਕ ਪਛਾਣ ਪੱਤਰ ’ਚ 100 ਫੀਸਦੀ ਦਸਤਖ਼ਤ ਅਪਲੋਡ ਕਰੋ : ਏਡੀਸੀ ਯੋਗੇਸ਼ ਕੁਮਾਰ

ਰੋਹ ’ਚ ਆਏ ਕਿਸਾਨਾਂ ਨੇ ਘੇਰਿਆ ਮੰਡੀ ਕਾਲਾਂਵਾਲੀ ਦਾ ਐਸਡੀਐਮ ਦਫ਼ਤਰ