BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪੰਜਾਬ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ

August 03, 2021 01:43 PM

ਜਗਸੀਰ ਸਿੰਘ ਸਹਿਜੜਾ
ਮਹਿਲ ਕਲਾਂ, 2 ਅਗਸਤ: ਜਿਲ੍ਹਾ ਬਰਨਾਲਾ ਵਿੱਚ ਲੱਗਭੱਗ 130 ਪਿੰਡ ਪੈਂਦੇ ਹਨ ਅਤੇ 81 ਖੇਤੀਬਾੜੀ ਕੋਆਪ੍ਰੇਟਿਵ ਸੁਸਾਇਟੀਆਂ ਹਨ। ਇਹਨਾਂ 81 ਖੇਤੀਬਾੜੀ ਕੋਆਪ੍ਰੇਟਿਵ ਸੁਸਾਇਟੀਆਂ ਨਾਲ ਲੱਗਭੱਗ 80,000 ਕਿਸਾਨ ਮੈਂਬਰ ਜੁੜੇ ਹੋਏ ਹਨ, ਜੋ ਸੁਸਾਇਟੀਆਂ ਤੋਂ ਖਾਦ, ਦਵਾਈਆਂ, ਜਿੰਕ ਆਦਿ ਖ੍ਰੀਦ ਕਰਦੇ ਹਨ ਅਤੇ ਆਪਣੀ ਫਸਲ ਵੇਚ ਕੇ ਸੁਸਾਇਟੀਆਂ ਨੂੰ ਪੈਸੇ ਭਰਦੇ ਹਨ। ਜਿਲ੍ਹਾ ਬਰਨਾਲਾ ਵਿਖੇ ਖਾਦ ਦਾ ਰੈਕ ਪੁਆਇੰਟ ਨਾ ਹੋਣ ਕਾਰਨ ਬਰਨਾਲਾ ਨੂੰ ਬਾਹਰ ਦੇ ਰੈਕ ਪੁਆਇੰਟ ਜਿਵੇ ਸੰਗਰੂਰ, ਧੂਰੀ, ਸੁਨਾਮ, ਰਾਮਪੁਰਾ ਆਦਿ ਰੈਕ ਪੁਆਇੰਟਾਂ ਤੋਂ ਖਾਦ ਪ੍ਰਾਪਤ ਕਰਨਾ ਪੈਂਦਾ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਆਪ੍ਰੇਟਿਵ ਖੇਤੀਬਾੜੀ ਸੁਸਾਇਟੀਆਂ ਦੇ ਸਕੱਤਰਾਂ ਅਤੇ ਪ੍ਰਬੰਧਕ ਕਮੇਟੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਾੜੀ ਨੀਤੀਆਂ ਕਾਰਨ ਵੱਖ-ਵੱਖ ਰੈਕ ਪੁਆਇੰਟਾਂ ਤੇ ਜਾ ਕੇ ਕਾਫੀ ਜਿਆਦਾ ਖੱਜਲ ਖੁਂਆਰ ਹੋਣਾ ਪੈ ਰਿਹਾ ਹੈ। ਇਸ ਲਈ ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਲ੍ਹਾ ਬਰਨਾਲਾ ਦੀ ਇਸ ਸਮੱਸਿਆ ਨੂੰ ਦੇਖਦੇ ਹੋਏ ਬਰਨਾਲਾ ਵਿਖੇ ਖਾਦ ਦੇ ਰੈਕ ਪੁਆਇੰਟ ਬਣਾਉਣ ਦਾ ਪ੍ਰਬੰਧ ਕੀਤਾ ਜਾਵੇ ਅਤੇ ਹੁਣ ਖਾਦ ਦੀ ਕਿਲਤ ਨੂੰ ਦੇਖਦੇ ਹੋਏ ਜਿਲ੍ਹਾ ਬਰਨਾਲਾ ਦੀਆਂ ਸੁਸਾਇਟੀਆਂ ਨੂੰ ਤੁਰੰਤ ਖਾਦ ਮਹੁੱਈਆ ਕਰਵਾਇਆ ਜਾਵੇ। ਇਹ ਵਿਚਾਰ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਸ੍ਰ: ਚਮਕੌਰ ਸਿੰਘ ਵੀਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ। ਕਿਸਾਨਾਂ ਨੂੰ ਅਜਾਦੀ ਦੇ 74 ਸਾਲ ਬੀਤ ਜਾਣ ਦੇ ਬਾਵਜੂਦ ਵੀ ਉਹਨਾਂ ਦੇ ਹੱਕ ਉਹਨਾਂ ਨੂੰ ਹਾਲੇ ਤੱਕ ਨਹੀਂ ਮਿਲ ਰਹੇ ਅਤੇ ਦਿੱਲੀ ਤੱਕ ਜਾ ਕੇ ਧਰਨਾ ਲਗਾਉਣਾ ਪੈ ਰਿਹਾ ਹੈ। ਸ੍ਰ: ਵੀਰ ਨੇ ਅੱਗੇ ਇਹ ਵੀ ਕਿਹਾ ਕਿ ਸੁਸਾਇਟੀਆਂ ਦੇ ਮੁਲਾਜਮ ਸਹਿਕਾਰਤਾ ਵਿਭਾਗ ਦੀ ਰੀੜ ਦੀ ਹੱਡੀ ਹਨ। ਉਹ ਨਿਗੁਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ ਅਤੇ ਕਈ ਬਾਰ ਉਹਨਾਂ ਨੂੰ ਪਿੰਡ ਦੀ ਪਾਰਟੀਬਾਜੀ ਦਾ ਵੀ ਬਿਨ੍ਹਾਂ ਵਜਾਹ ਸਿਕਾਰ ਹੋਣਾ ਪੈਂਦਾ ਹੈ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਰੇ ਪੰਜਾਬ ਵਿੱਚ ਕੋਆਪ੍ਰੇਟਿਵ ਸਭਾਵਾਂ ਦੇ ਮੁਲਾਜਮਾਂ ਦਾ ਕਾਮਨ ਕੇਡਰ ਕੀਤਾ ਜਾਵੇ ਅਤੇ ਇਹਨਾਂ ਮੁਲਾਜਮਾਂ ਦਾ ਸੁਰੱਖਿਆ ਵਜੋਂ 50-50 ਲੱਖ ਰੁਪਏ ਦਾ ਬੀਮਾ ਵੀ ਕਰਵਾਇਆ ਜਾਵੇ। ਇਸ ਸਮੇਂ ਦਰ੍ਰਸਨ ਸਿੰਘ ਝਲੂਰ ਸੂਬਾ ਸਕੱਤਰ ਬਸਪਾ, ਹਵਾ ਸਿੰਘ ਹਨੇਰੀ, ਰਣਧੀਰ ਸਿੰਘ ਨਾਗਰਾ ਲੋਕ ਸਭਾ ਇੰਚਾਰਜ, ਜਸਵੀਰ ਸਿੰਘ ਜੱਸੀ ਜਿਲ੍ਹਾ ਪ੍ਰਧਾਨ, ਜਗਰੂਪ ਸਿੰਘ ਪੱਖੋ ਜਿਲ੍ਹਾ ਜਨਰਲ ਸਕੱਤਰ, ਜਰਨੈਲ ਸਿੰਘ ਬੀਹਲਾ, ਸਰਬਜੀਤ ਸਿੰਘ ਖੇੜੀ, ਸੋਮਾ ਸਿੰਘ ਗੰਡੇਵਾਲ, ਦਰਸਨ ਸਿੰਘ ਬਾਜਵਾ, ਅਮਰ ਸਿੰਘ ਖੁੱਡੀ, ਦਾਰਾ ਸਿੰਘ, ਗੁਰਜੀਤ ਸਿੰਘ ਮਾਮਦਪੁਰ, ਜੱਥੇਦਾਰ ਹਰਬੰਸ ਸਿੰਘ ਛੀਨੀਵਾਲ, ਏਕਮ ਸਿੰਘ ਛੀਨੀਵਾਲ, ਬਲਦੇਵ ਸਿੰਘ ਗਾਗੇਵਾਲ, ਗਿਆਨੀ ਹਰੀ ਰਾਮ, ਸਿੰਦਰਪਾਲ ਸਿੰਘ ਝਲੂਰ, ਹਰਬੰਸ ਸਿੰਘ ਬਰਨਾਲਾ ਆਦਿ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿੰਡ ਕੋਟਲਾ ਸੁਲੇਮਾਨ ਤੇ ਸਿੱਧੂਪੁਰ ਹੋਏ 100 ਫ਼ੀਸਦੀ ਕੋਰੋਨਾ ਵੈਕਸੀਨੇਟ : ਡਾ. ਸੁਖਵਿੰਦਰ ਕੌਰ

ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗ

ਗੁਰੂਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਕਿਸਾਨਾਂ-ਮਜ਼ਦੂਰਾਂ ਵੱਲੋਂ 28 ਤੋਂ ਡੀਸੀ ਦਫ਼ਤਰ ਮੋਗਾ ’ਚ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚ ਗਾਹਕਾਂ ਨੂੰ ਦਿੱਤੀਆਂ ਜਾਣਕਾਰੀਆਂ

ਗ੍ਰੰਥੀ ਸਭਾ ਦੇ ਪ੍ਰਧਾਨ ਨੂੰ ਕੀਤਾ ਸਨਮਾਨਿਤ

ਭਾਦਸੋਂ ਤੋਂ ਅਕਾਲੀ ਵਰਕਰਾਂ ਨੇ ਦਿੱਲੀ ’ਚ ਕਾਲਾ ਦਿਵਸ ਮਨਾਉਣ ਲਈ ਵੱਡੀ ਗਿਣਤੀ ’ਚ ਕੀਤੀ ਸ਼ਿਰਕਤ

ਅੱਜ ਜੰਗਲਾਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਾਮੇ

ਜ਼ਿਲ੍ਹਾ ਫਰੀਦਕੋਟ ’ਚ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

27 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਮੀਟਿੰਗਾਂ