BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪੰਜਾਬ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

August 03, 2021 01:46 PM

- ਵਸਨੀਕਾਂ ਨੇ ਮੁੱਖ ਮੰਤਰੀ ਕੈਪਟਨ, ਬ੍ਰਹਮ ਮਹਿੰਦਰਾ ਤੇ ਕਮਾਲੂ ਦਾ ਕੀਤਾ ਧੰਨਵਾਦ
- 50 ਸਾਲਾਂ ਤੋਂ ਸ਼ਹਿਰ ਵਾਸੀ ਫਾਇਰ ਬ੍ਰਿਗੇਡ ਦੀ ਕਰਦੇ ਆ ਰਹੇ ਸੀ ਮੰਗ

ਹਰਮਿੰਦਰ ਸਿੰਘ ਅਵਿਨਾਸ਼
ਮੌੜ ਮੰਡੀ, 2 ਅਗਸਤ: ਮੌੜ ਵਾਸੀਆਂ ਦੀ ਪਿਛਲੇ 50 ਸਾਲਾਂ ਤੋਂ ਫਾਇਰ ਬ੍ਰਿਗੇਡ ਦੀ ਮੰਗ ਨੂੰ ਹਲਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਪੂਰਾ ਕਰਦੇ ਹੋਏ ਅੱਜ ਨਗਰ ਕੌਂਸਲ ਮੌੜ ਦੇ ਦਫ਼ਤਰ ਵਿਖੇ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਸੈਕੜਿਆਂ ਦਾ ਤਦਾਦ ਵਿਚ ਇਕੱਤਰ ਹੋਏ ਇਲਾਕਾ ਵਾਸੀਆਂ ਦੀ ਮੌਜੂਦਗੀ ’ਚ ਨਗਰ ਕੌਂਸਲ ਦੇ ਸਪੁਰਦ ਕਰ ਦਿੱਤਾ। ਇਸ ਮੌਕੇ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮੌੜ ਮੰਡੀ ਅੰਦਰ ਸਪਿਨਟੈਕਸਾਂ, ਸ਼ੈਲਰਾਂ ਤੋਂ ਇਲਾਵਾ ਇਲਾਕੇ ਅੰਦਰ ਵੱਡੇ ਰਕਬੇ ’ਚ ਖੇਤੀ ਹੁੰਦੀ ਹੈ। ਮੌੜ ਇਲਾਕੇ ’ਚ ਫਾਇਰ ਬ੍ਰਿਗੇਡ ਨਾ ਹੋਣ ਕਾਰਨ ਕਈ ਵਾਰ ਅੱਗ ਲੱਗਣ ਦੀਆਂ ਵਪਾਰੀਆਂ ਘਟਨਾਵਾਂ ਕਾਰਨ ਲੋਕਾਂ ਦਾ ਭਾਰੀ ਆਰਥਿਕ ਨੁਕਸਾਨ ਹੋ ਚੁੱਕਿਆ ਹੈ, ਜਿਸ ਕਾਰਨ ਇਲਾਕਾ ਵਾਸੀ ਪਿਛਲੀ ਅੱਧੀ ਸਦੀ ਤੋਂ ਮੌੜ ਵਿਖੇ ਫਾਇਰ ਬ੍ਰਿਗੇਡ ਦੀ ਮੰਗ ਕਰਦੇ ਆ ਰਹੇ ਸਨ। ਕਮਾਲੂ ਨੇ ਕਿਹਾ ਕਿ ਉਨ੍ਹਾਂ ਇਲਾਕਾ ਵਾਸੀਆਂ ਦੀ ਮੰਗ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਕੋਲ ਰੱਖਿਆ ਅਤੇ ਉਨ੍ਹਾਂ ਮੰਗ ਨੂੰ ਪੂਰਾ ਕਰਦੇ ਹੋਏ ਮੌੜ ’ਚ ਫਾਇਰ ਬ੍ਰਿਗੇਡ ਸਥਾਪਿਤ ਕਰ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਵੱਲੋਂ ਹਲਕਾ ਮੌੜ ਦੇ ਲੋਕਾਂ ਲਈ ਹਰ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਸ਼ਹਿਰ ਵਾਸੀਆਂ ਨੇ ਮੁੱਖ ਮੰਤਰੀ, ਸਥਾਨਕ ਸਰਕਾਰਾਂ ਮੰਤਰੀ ਅਤੇ ਵਿਧਾਇਕ ਜਗਦੇਵ ਸਿੰਘ ਕਮਾਲੂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮੌੜ ’ਚ ਫਾਇਰ ਬ੍ਰਿਗੇਡ ਸਥਾਪਿਤ ਹੋਣ ਨਾਲ ਇਲਾਕੇ ਨੂੰ ਭਾਰੀ ਫਾਇਦਾ ਹੋਵੇਗਾ। ਇਸ ਮੌਕੇ ਬੀਡੀਪੀਓ ਜਸਵੰਤ ਰਾਏ, ਥਾਣਾ ਮੁਖੀ ਬਲਵਿੰਦਰ ਸਿੰਘ ਢਿੱਲੋਂ,ਜਿਲ੍ਹਾ ਪ੍ਰਧਾਨ ਜਸਵਿੰਦਰ ਕੌਰ ਜੌਹਰ,ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ, ਜਸਵਿੰਦਰ ਸਿੰਘ ਫੌਜੀ ਕੌਂਸਲਰ,ਵਿਜੈ ਕੁਮਾਰ ਘੰਮਣੀਆ, ਐਡਵੋਕੇਟ ਅਸ਼ੋਕ ਕੁਮਾਰ, ਰੇਸ਼ਮ ਸਿੰਘ ਕੁੱਤੀਵਾਲ ਖੁਰਦ, ਗਬਰਪ੍ਰੀਤ ਸਿੰਘ ਸਾਬਕਾ ਸਰਪੰਚ, ਕੇਵਲ ਸਿੰਘ ਮਾਨਸਾ,ਰਾਜੇਸ਼ ਗੋਲਡੀ, ਸਤਪਾਲ ਕੁੱਬੇ, ਅਜੈ ਕੁਮਾਰ ਟੋਨੀ, ਸੋਨੀ ਵਨੀਤ, ਰਮਨਾ ਮੌੜ ਕਲਾਂ, ਜਸਵਿੰਦਰ ਪੱਪਾ, ਰਾਣਾ ਮੌੜ, ਸਾਬਕਾ ਫੌਜੀ ਭਲਾਈ ਸੰਸਥਾ ਦੇ ਪ੍ਰਧਾਨ ਭੋਲਾ ਸਿੰਘ ਮੌੜ ਖੁਰਦ, ਜਗਦੇਵ ਸਿੰਘ ਫੌਜੀ, ਕਰਨੈਲ ਸਿੰਘ ਮੌੜ ਕਲਾਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿੰਡ ਕੋਟਲਾ ਸੁਲੇਮਾਨ ਤੇ ਸਿੱਧੂਪੁਰ ਹੋਏ 100 ਫ਼ੀਸਦੀ ਕੋਰੋਨਾ ਵੈਕਸੀਨੇਟ : ਡਾ. ਸੁਖਵਿੰਦਰ ਕੌਰ

ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗ

ਗੁਰੂਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਕਿਸਾਨਾਂ-ਮਜ਼ਦੂਰਾਂ ਵੱਲੋਂ 28 ਤੋਂ ਡੀਸੀ ਦਫ਼ਤਰ ਮੋਗਾ ’ਚ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚ ਗਾਹਕਾਂ ਨੂੰ ਦਿੱਤੀਆਂ ਜਾਣਕਾਰੀਆਂ

ਗ੍ਰੰਥੀ ਸਭਾ ਦੇ ਪ੍ਰਧਾਨ ਨੂੰ ਕੀਤਾ ਸਨਮਾਨਿਤ

ਭਾਦਸੋਂ ਤੋਂ ਅਕਾਲੀ ਵਰਕਰਾਂ ਨੇ ਦਿੱਲੀ ’ਚ ਕਾਲਾ ਦਿਵਸ ਮਨਾਉਣ ਲਈ ਵੱਡੀ ਗਿਣਤੀ ’ਚ ਕੀਤੀ ਸ਼ਿਰਕਤ

ਅੱਜ ਜੰਗਲਾਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਾਮੇ

ਜ਼ਿਲ੍ਹਾ ਫਰੀਦਕੋਟ ’ਚ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

27 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਮੀਟਿੰਗਾਂ