BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪੰਜਾਬ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

August 03, 2021 01:48 PM

ਜਗਤਾਰ ਸਿੰਘ ਜੱਬੋਵਾਲ
ਮੱਲਪੁਰ ਅੜਕਾਂ, 2 ਅਗਸਤ : ਅੱਜ ਪਿੰਡ ਜੱਬੋਵਾਲ ਦੇ ਵਿੱਚ ਬਹੁਤ ਹੀ ਸਾਰੇ ਪਿੰਡ ਵਾਸੀ ਇਕੱਠੇ ਹੋਏ ਜਿਨ੍ਹਾਂ ਨੇ ਪਾਣੀ ਦਾ ਮਸਲਾ ਦੱਸਿਆ ਕਿ ਪੀਣ ਦੇ ਲਈ ਪਾਣੀ ਨੂੰ ਵੀ ਤਰਸ ਰਹੇ ਹਨ ਨਹਾਉਣ ਨੂੰ ਵੀ ਪਾਣੀ ਨਸੀਬ ਨਹੀਂਂ ਹੁੰਦਾ। ਟੂਟੀ ਦੇ ਥੱਲੇ ਪਾਣੀ ਵਾਲੀ ਬਾਲਟੀ ਰੱਖੀ ਜਾਵੇ ਤਾਂ ਉਹ ਨਹੀ ਭਰਦੀ ਜਦੋਂ ਇਸ ਦੀ ਗੱਲ ਕਿਸੇ ਮਹਿਕਮੇ ਦੇ ਅਧਿਕਾਰੀ ਨਾਲ ਕੀਤੀ ਜਾਂਦੀ ਹੈ ਤਾਂ ਉਹਨਾ ਦੇ ਕੋਲ ਇੱਕੋ ਇੱਕ ਹੀ ਜਵਾਬ ਹੁੰਦਾ ਹੈ ਕਿ ਪਾਣੀ ਦਾ ਪ੍ਰੈਸ਼ਰ ਐਸੀ ਤਾਂ ਪੂਰਾ ਖੋਲ੍ਹਦੇ ਹਾਂ ਜੇ ਪਾਣੀ ਦੀਆਂ ਚੂੜੀਆਂ ਪੂਰੀਆਂ ਖੋਲ੍ਹੀਆਂ ਜਾਂਦੀਆਂ ਹਨ ਤਾਂ ਪਿੰਡ ਵਾਸੀਆਂ ਨੇ ਕਿਹਾ ਪਾਣੀ ਦੇ ਹਲਕੇ ਪਾਈਪ ਹੋਣ ਕਰਕੇ ਸਪਲਾਈ ਲੀਕ ਹੋ ਜਾਂਦੀ ਹੈ। ਪਾਣੀ ਵਾਲੇ ਬਿੱਲ ਦਿੱਤੇ ਜਾਂਦੇ ਹਨ ਪਰ ਪਾਣੀ ਪੀਣ ਨੂੰ ਨਸੀਬ ਨਹੀਂ ਹੁੰਦਾ ਮਹਿਕਮੇ ਵਾਲਿਆਂ ਦਾ ਕਹਿਣਾ ਹੈ ਕਿ ਬਹੁਤ ਸਾਰੇ ਲੋਕ ਪਾਣੀ ਵਾਲੀਆਂ ਟੂਟੀਆਂ ਖੁੱਲ੍ਹੀਆਂ ਰੱਖਦੇ ਹਨ ਜਿਹਦੇ ਕਰਕੇ ਲੋਕਾਂ ਦੇ ਘਰਾਂ ਤਕ ਪਾਣੀ ਦੀ ਸਪਲਾਈ ਨਹੀਂ ਪਹੁੰਚਦੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਅਸੀਂ ਤਾਂ ਜ਼ਿਮੀਂਦਾਰਾ ਦੀਆਂ ਮੋਟਰਾਂ ਤੋਂ ਪਾਣੀ ਦੀਆਂ ਬਾਲਟੀਆਂ ਢੋ ਢੋ ਕੇ ਮਸਾਂ ਹੀ ਗੁਜ਼ਾਰਾ ਕਰਦੇ ਹਾਂ ਹੁਣ ਸਕੂਲ ਖੁੱਲ੍ਹ ਜਾਣੇ ਹਨ ਤਾਂ ਅਸੀਂ ਬੱਚਿਆਂ ਨੂੰ ਕਿੱਥੋਂ ਤਿਆਰ ਕਰ ਕੇ ਸਕੂਲੇ ਭੇਜਾਂਗੇ ਬਹੁਤ ਹੀ ਜ਼ਿਆਦਾ ਮੁਸ਼ਕਲ ਦੇ ਨਾਲ ਸਾਹਮਣਾ ਕਰਨਾ ਪੈਂਦਾ ਹੈ। ਐੱਸ.ਡੀ.ਓ ਮਨਜੀਤ ਸਿੰਘ ਨੇ ਕਿਹਾ ਕਿ ਜਲਦੀ ਹੀ ਪਾਣੀ ਦਾ ਹੱਲ ਕੀਤਾ ਜਾਵੇਗਾ।ਸਰਪੰਚ ਬੀਬੀ ਜਸਵੀਰ ਕੌਰ ਨੇ ਵੀ ਮੌਕੇ ਤੇ ਦੱਸਿਆ ਕਿ ਪਾਣੀ ਦੀ ਬਹੁਤ ਜ਼ਿਆਦਾ ਕਿੱਲਤ ਆ ਰਹੀ ਹੈ ਪਿੰਡ ਦੇ ਕਿਸੇ ਮੁਹੱਲੇ ਦੀ ਵੀ ਗੱਲ ਕਰ ਲਓ ਪੂਰੀ ਪਾਣੀ ਦੀ ਸਪਲਾਈ ਨਹੀਂ ਪਹੁੰਚਦੀ ਬਿਜਲੀ ਦੇ ਬਿੱਲ ਵੱਡੇ ਪਾਣੀ ਦੇ ਬਿੱਲ ਤੁਰੰਤ ਸਿਰ ਤੇ ਆ ਕੇ ਖੜ੍ਹ ਜਾਂਦੇ ਹਨ ਪਿੰਡ ਵਾਸੀਆਂ ਨੇ ਸਾਰਿਆਂ ਨੇ ਸਾਂਝੀ ਮੰਗ ਕੀਤੀ ਹੈ ਕਿ ਮਹਿਕਮਾ ਇਸ ਪਾਣੀ ਦੀ ਕਿੱਲਤ ਨੂੰ ਜਲਦੀ ਤੋਂ ਜਲਦੀ ਦੂਰ ਕਰੇ ਤਾਂ ਜੋ ਕਿ ਆਮ ਲੋਕਾਂ ਦਾ ਜੀਣਾ ਸੁਖਦਾਇਕ ਹੋ ਸਕੇ ਇਸ ਮੌਕੇ ਤੇ ਕ੍ਰਿਸ਼ਨਾ, ਕਮਲਜੀਤ ਕੌਰ, ਕੁਲਵਿੰਦਰ ਕੌਰ, ਜਸਵੀਰ ਕੌਰ, ਬਖ਼ਸ਼ੋ, ਵਿਮਲਾ, ਜੋਗਿੰਦਰ, ਰਾਜਿੰਦਰ ਕੁਮਾਰ ਹਾਜ਼ਰ ਸਨ l

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿੰਡ ਕੋਟਲਾ ਸੁਲੇਮਾਨ ਤੇ ਸਿੱਧੂਪੁਰ ਹੋਏ 100 ਫ਼ੀਸਦੀ ਕੋਰੋਨਾ ਵੈਕਸੀਨੇਟ : ਡਾ. ਸੁਖਵਿੰਦਰ ਕੌਰ

ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗ

ਗੁਰੂਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਕਿਸਾਨਾਂ-ਮਜ਼ਦੂਰਾਂ ਵੱਲੋਂ 28 ਤੋਂ ਡੀਸੀ ਦਫ਼ਤਰ ਮੋਗਾ ’ਚ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚ ਗਾਹਕਾਂ ਨੂੰ ਦਿੱਤੀਆਂ ਜਾਣਕਾਰੀਆਂ

ਗ੍ਰੰਥੀ ਸਭਾ ਦੇ ਪ੍ਰਧਾਨ ਨੂੰ ਕੀਤਾ ਸਨਮਾਨਿਤ

ਭਾਦਸੋਂ ਤੋਂ ਅਕਾਲੀ ਵਰਕਰਾਂ ਨੇ ਦਿੱਲੀ ’ਚ ਕਾਲਾ ਦਿਵਸ ਮਨਾਉਣ ਲਈ ਵੱਡੀ ਗਿਣਤੀ ’ਚ ਕੀਤੀ ਸ਼ਿਰਕਤ

ਅੱਜ ਜੰਗਲਾਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਾਮੇ

ਜ਼ਿਲ੍ਹਾ ਫਰੀਦਕੋਟ ’ਚ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

27 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਮੀਟਿੰਗਾਂ