BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਮਨੋਰੰਜਨ

ਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗ

August 03, 2021 04:09 PM

ਏਜੰਸੀ : ਮਸ਼ਹੂਰ ਫਿਲਮ ਆਲੋਚਕ ਰਾਸ਼ਿਦ ਇਰਾਨੀ ਦਾ ਦੇਹਾਂਤ ਹੋ ਗਿਆ ਹੈ। ਸੋਮਵਾਰ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ ਤੋਂ ਮਿਲੀ ਸੀ। 74 ਸਾਲਾ ਰਾਸ਼ਿਦ ਇਰਾਨੀ ਕੁਝ ਸਮੇਂ ਤੋਂ ਬਿਮਾਰ ਸਨ। ਰਾਸ਼ਿਦ ਇਰਾਨੀ ਦੀ ਮੌਤ ਦੀ ਜਾਣਕਾਰੀ ਉਨ੍ਹਾਂ ਦੇ ਕਰੀਬੀ ਦੋਸਤ ਰਫੀਕ ਇਲਿਆਸ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਰਾਸ਼ਿਦ ਇਰਾਨੀ ਦੀ ਮੌਤ 30 ਜੁਲਾਈ ਹੋ ਗਈ ਸੀ, ਪਰ ਉਨ੍ਹਾਂ ਦੀ ਮੌਤ ਦਾ ਪਤਾ ਸੋਮਵਾਰ, 2 ਅਗਸਤ ਨੂੰ ਲੱਗਾ। ਰਫੀਕ ਇਲਿਆਸ ਨੇ ਕਿਹਾ, 'ਇਹ ਬਹੁਤ ਦੁਖਦਾਈ ਖ਼ਬਰ ਹੈ। ਸ਼ੁੱਕਰਵਾਰ ਸਵੇਰੇ ਨਹਾਉਂਦੇ ਸਮੇਂ ਉਨ੍ਹਾਂ ਦੀ ਮੌਤ ਹੋਈ, ਉਹ ਬਾਥਰੂਮ ਵਿੱਚ ਮ੍ਰਿਤਕ ਪਾਏ ਗਏ। ਸ਼ੁੱਕਰਵਾਰ ਤੋਂ, ਉਨ੍ਹਾਂ ਨੂੰ ਪ੍ਰੈਸ ਕਲੱਬ ਜਾਂ ਉਸ ਜਗ੍ਹਾ 'ਤੇ ਨਹੀਂ ਵੇਖਿਆ ਗਿਆ ਜਿੱਥੇ ਉਹ ਆਮ ਤੌਰ 'ਤੇ ਨਾਸ਼ਤਾ ਕਰਦੇ ਸੀ। ਅਸੀਂ ਸਾਰਿਆਂ ਨੇ ਸੋਚਿਆ ਕਿ ਉਹ ਸ਼ਹਿਰ ਤੋਂ ਬਾਹਰ ਹਨ, ਇਸ ਲਈ ਅਸੀਂ ਉਨ੍ਹਾਂ ਦੀ ਉਡੀਕ ਕੀਤੀ ਅਤੇ ਸੋਚਿਆ ਕਿ ਉਹ ਐਤਵਾਰ ਰਾਤ ਨੂੰ ਵਾਪਸ ਆ ਜਾਣਗੇ, ਪਰ ਅੱਜ ਅਸੀਂ ਹੈਰਾਨੀ ਵਿੱਚ ਹਾਂ। ਅਸੀਂ ਪੁਲਿਸ ਨੂੰ ਬੁਲਾਇਆ ਅਤੇ ਦਰਵਾਜ਼ਾ ਤੋੜਿਆ। ਇਸ ਦੇ ਨਾਲ ਹੀ ਮੁੰਬਈ ਪ੍ਰੈਸ ਕਲੱਬ ਨੇ ਵੀ ਸੋਸ਼ਲ ਮੀਡੀਆ ਰਾਹੀਂ ਰਾਸ਼ਿਦ ਇਰਾਨੀ ਦੀ ਮੌਤ ਦੀ ਜਾਣਕਾਰੀ ਦਿੱਤੀ ਹੈ। ਪ੍ਰੈਸ ਕਲੱਬ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਰਾਹੀਂ ਰਾਸ਼ਿਦ ਇਰਾਨੀ ਦੀ ਮੌਤ ਬਾਰੇ ਜਾਣਕਾਰੀ ਦਿੱਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ