BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਚੰਡੀਗੜ੍ਹ

ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  

August 03, 2021 06:23 PM

- ਵਿੱਦਿਅਕ ਸੰਸਥਾਵਾਂ ਖੁੱਲ੍ਹਣ ਤੋਂ ਪਹਿਲਾਂ ਜੰਗੀ ਪੱਧਰ 'ਤੇ ਵਿਦਿਆਰਥੀਆਂ ਦਾ ਟੀਕਾਕਰਨ ਕਰਨ ਦੀ ਮੰਗ

ਚੰਡੀਗੜ੍ਹ, 3 ਅਗਸਤ (ਦਸਨਸ) : ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਵਿੱਦਿਅਕ ਸੰਸਥਾਵਾਂ ਨੂੰ ਖੋਲ੍ਹਣ ਲਈ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਵਿਦਿਆਰਥੀ ਜਥੇਬੰਦੀਆਂ ਦੀ ਮੰਗ ਨੂੰ ਸਵੀਕਾਰ ਕੀਤਾ ਗਿਆ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 11 ਅਗਸਤ ਤੋਂ ਵਿਦਿਆਰਥੀਆਂ ਲਈ ਖੋਲ੍ਹੀ ਜਾ ਰਹੀ ਹੈ। ਜਿਸ ਨਾਲ ਪੰਜਾਬ ਯੂਨੀਵਰਸਿਟੀ ਅਧੀਨ ਆਉਂਦੇ 186 ਕਾਲਜਾਂ ਵਿੱਚ ਪੜ੍ਹਦੇ ਢਾਈ ਲੱਖ ਵਿਦਿਆਰਥੀਆਂ ਲਈ  ਮੁੜ ਆਫਲਾਈਨ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਸਮੇਂ ਪੰਜਾਬ ਵਿੱਚ ਲੱਖਾਂ ਐਸੇ ਵਿਦਿਆਰਥੀ ਹਨ ਜਿਨ੍ਹਾਂ ਨੂੰ ਵੈਕਸੀਨੇਸ਼ਨ ਦੀ ਪਹਿਲੀ ਡੋਜ਼ ਵੀ ਨਹੀਂ ਲੱਗੀ ਹੈ।

ਕੋਰੋਨਾ ਦੀ ਤੀਜੀ ਲਹਿਰ ਦੇ ਸੰਭਾਵੀ ਖਤਰੇ ਨੂੰ ਦੇਖਦੇ ਹੋਏ ਐਸਐਫਆਈ ਪੰਜਾਬ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਢੇਰ ਅਤੇ ਦਫ਼ਤਰ ਸਕੱਤਰ ਆਰਯਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਗਿਆ ਹੈ ਕਿ ਅਗਲੇ ਦਸ ਦਿਨਾਂ ਵਿੱਚ ਪੰਜਾਬ ਦੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਜੰਗੀ ਪੱਧਰ ਉੱਤੇ ਵੈਕਸੀਨੇਸ਼ਨ ਸੈਂਟਰ ਬਣਾ ਕੇ ਅਠਾਰਾਂ ਸਾਲ ਤੋਂ ਉਪਰ ਦੇ ਵਿਦਿਆਰਥੀਆਂ ਨੂੰ ਵੈਕਸੀਨ ਲਗਾਈ ਜਾਵੇ ਤਾਂ ਜੋ  ਗਿਆਰਾਂ ਅਗਸਤ ਤੋਂ ਖੁੱਲ੍ਹਣ ਜਾ ਰਹੀਆਂ ਵਿੱਦਿਅਕ ਸੰਸਥਾਵਾਂ ਵਿੱਚ ਵਿਦਿਆਰਥੀ ਬਿਨਾਂ ਕਿਸੇ ਡਰ ਤੋਂ ਜਾ ਸਕਣ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਤੋਂ ਯੂਨੀਵਰਸਿਟੀ ਕਾਲਜ ਬੰਦ ਹਨ ਅਤੇ ਆਨਲਾਈਨ ਸਿੱਖਿਆ ਦੇ ਨਾਮ 'ਤੇ ਵਿਦਿਆਰਥੀਆਂ ਦਾ ਭਾਰੀ ਨੁਕਸਾਨ ਹੋ ਚੁੱਕਾ ਹੈ । ਇਸ ਸਮੇਂ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਬਣਦੀ ਹੈ ਕਿ ਜਿੱਥੇ ਉਹ ਜਾਨੀ ਨੁਕਸਾਨ ਨੂੰ ਰੋਕਣ ਲਈ ਯਤਨ ਕਰੇ, ਉਥੇ ਹੀ ਸਿੱਖਿਆ ਦੇ ਹੋ ਰਹੇ ਭਾਰੀ ਨੁਕਸਾਨ ਨੂੰ ਰੋਕਣ ਲਈ  ਯੂਨੀਵਰਸਿਟੀ ਕਾਲਜਾਂ ਵਿੱਚ ਵਿਦਿਆਰਥੀਆਂ ਦੀ ਪਹੁੰਚ ਸੰਭਵ ਬਣਾਏ। ਆਗੂਆਂ ਨੇ ਕਿਹਾ ਕਿ ਆਨਲਾਈਨ ਸਿੱਖਿਆ ਰਾਹੀਂ ਪਹਿਲਾਂ ਹੀ ਲੱਖਾਂ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਹੋ ਚੁੱਕੇ ਹਨ। ਇਸ ਲਈ ਜਦੋਂ ਹੁਣ ਯੂਨੀਵਰਸਿਟੀ ਕਾਲਜ ਮੁੜ ਖੋਲ੍ਹੇ ਜਾ ਰਹੇ ਹਨ ਤਾਂ  ਕੋਈ ਵੀ ਵਿਦਿਆਰਥੀ ਵੈਕਸੀਨੇਸ਼ਨ ਦੀ ਕਮੀ ਕਾਰਨ ਸਿੱਖਿਆ ਦੇ ਅਧਿਕਾਰ ਤੋਂ ਵਾਂਝਾ ਨਾ ਰਹਿ ਸਕੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਦਾ ਡੈਲੀਗੇਟ ਇਜਲਾਸ ਚੀਮਾ ਭਵਨ ਚੰਡੀਗੜ੍ਹ ਵਿਖੇ ਹੋਇਆ

ਹਿੰਦੀ ਭਾਸ਼ਾ ਮੁਕਾਬਲੇ, ਇੰਨਰ ਵ੍ਹੀਲ ਕਲੱਬ ਚੰਡੀਗੜ੍ਹ ਵੱਲੋਂ ਜੇਤੂ ਵਿਦਿਆਰਥੀਆ ਦਾ ਸਨਮਾਨ

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਵਿਚ ਲੋਕਤੰਤਰ ਨੂੰ ਬਚਾਉਣ ਲਈ ਰਬਿੰਦਰਨਾਥ ਸ਼ਰਮਾ ਨੂੰ ਜਿਤਾਉਣਾ ਜ਼ਰੂਰੀ: ਐੱਸ.ਐੱਫ.ਆਈ.

ਐਸਐਫਆਈ ਵੱਲੋਂ ਚੰਡੀਗੜ੍ਹ ਦੀ ਕਨਵੀਨਿੰਗ ਕਮੇਟੀ ਦਾ ਗਠਨ

ਮੋਦੀ ਦੇ ਜਨਮ ਦਿਨ ਮੌਕੇ ਵਿਦਿਆਰਥੀਆਂ ਵੱਲੋਂ ਲਾਹਨਤਾਂ

‘ਮੰਗਾਂ ਨਾ ਮੰਨਣ ’ਤੇ ਪਟਿਆਲਾ ਵਿਖੇ 1 ਅਕਤੂਬਰ ਤੋਂ ਪੱਕਾ ਧਰਨਾ ਲਾਇਆ ਜਾਵੇਗਾ’

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਹੋਈ ਜਿੱਤ : ਆਰਯਨ

ਚੰਡੀਗੜ੍ਹ : ਆਰਬੀਆਈ ਦੇ ਕਰੰਸੀ ਨਾਲ ਭਰੇ 3 ਟਰਾਲੇ ਆਪਸ ’ਚ ਟਕਰਾਏ

’ਬੱਦਲਾਂ ਦੀ ਛਾਂ’ ਕਾਵਿ-ਪੁਸਤਕ ਹੋਈ ਲੋਕ-ਅਰਪਨ

ਐਸਐਫਆਈ ਦੇ ਤਿੰਨ ਰੋਜ਼ਾ ਸਕੂਲਿੰਗ ਦੇ ਦੂਜੇ ਦਿਨ ਭਖਵੀ ਵਿਚਾਰ ਚਰਚਾ