BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਮਨੋਰੰਜਨ

ਅਦਾਲਤ ਵੱਲੋਂ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ਰੱਦ

September 09, 2021 10:33 AM

ਦਸਬ
ਜਲੰਧਰ/8 ਸਤੰਬਰ : ਗੁਰਦਾਸ ਮਾਨ ਨੂੰ ਅੱਜ ਅਦਾਲਤ ਵੱਲੋਂ ਵੱਡਾ ਝਟਕਾ ਲੱਗਾ ਹੈ। ਮਾਣਯੋਗ ਸੈਸ਼ਨ ਕੋਰਟ ਨੇ ਗੁਰਦਾਸ ਮਾਨ ’ਤੇ ਦਰਜ ਮਾਮਲੇ ਨੂੰ ਲੈ ਕੇ ਸੁਣਵਾਈ ਦੌਰਾਨ ਲਗਾਈ ਗਈ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਦੱਸਣਾ ਬਣਦਾ ਹੈ ਕਿ ਮੰਗਲਵਾਰ ਨੂੰ ਦੋਵਾਂ ਪੱਖਾਂ ਦੇ ਵਕੀਲਾਂ ’ਚ ਬਹਿਸ ਹੋਈ ਸੀ, ਜਿਸ ਤੋਂ ਬਾਅਦ ਮਾਣਯੋਗ ਜੱਜ ਨੇ ਫੈਸਲਾ ਅੱਜ ਲਈ ਸੁਰੱਖਿਅਤ ਰੱਖ ਲਿਆ ਸੀ।
ਅੱਜ ਮਾਣਯੋਗ ਜੱਜ ਨੇ ਫੈਸਲਾ ਸੁਣਾਉਂਦਿਆਂ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਕੁਝ ਦਿਨ ਪਹਿਲਾਂ ਬਾਬਾ ਮੁਰਾਦ ਸ਼ਾਹ, ਨਕੋਦਰ ਵਿਖੇ ਮੇਲੇ ਦੌਰਾਨ ਗੁਰਦਾਸ ਮਾਨ ਨੇ ਸਟੇਜ ਤੋਂ ਸਾਈਂ ਲਾਡੀ ਸ਼ਾਹ ਨੂੰ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸ ਦਿੱਤਾ ਸੀ, ਜਿਸ ਤੋਂ ਬਾਅਦ ਸਿੱਖ ਭਾਈਚਾਰੇ ਨੇ ਤਿੱਖਾ ਰੋਸ ਪ੍ਰਗਟਾਇਆ।
ਦੱਸ ਦੇਈਏ ਕਿ ਵਿਰੋਧ ਦੇ ਚਲਦਿਆਂ ਗੁਰਦਾਸ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਇਕ ਵੀਡੀਓ ਸਾਂਝੀ ਕਰਕੇ ਮੁਆਫੀ ਵੀ ਮੰਗੀ ਸੀ ਪਰ ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਹਰ ਵਾਰ ਗਲਤੀ ਕਰਕੇ ਮੁਆਫੀ ਮੰਗ ਲੈਣਾ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ। ਇਸੇ ਲਈ ਉਨ੍ਹਾਂ ਨੇ ਗੁਰਦਾਸ ਮਾਨ ਖ਼ਿਲਾਫ਼ ਐਫਆਈਆਰ ਦਰਜ ਕਰਵਾਉਣ ਦਾ ਫੈਸਲਾ ਕੀਤਾ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ