BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਮਨੋਰੰਜਨ

ਬੰਬੇ ਹਾਈ ਕੋਰਟ ਵੱਲੋਂ ਕੰਗਨਾ ਰਣੌਤ ਦੀ ਜਾਵੇਦ ਅਖਤਰ ਖ਼ਿਲਾਫ਼ ਮਾਣਹਾਨੀ ਪਟੀਸ਼ਨ ਖਾਰਜ

September 10, 2021 10:57 AM

ਏਜੰਸੀਆਂ
ਮੁੰਬਈ/9 ਸਤੰਬਰ : ਅਦਾਕਾਰਾ ਕੰਗਨਾ ਰਣੌਤ ਨੂੰ ਬੰਬੇ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਐਚਸੀ ਨੇ ਕੰਗਨਾ ਦੀ ਉਹ ਪਟੀਸ਼ਨ ਖਾਰਜ਼ ਕਰ ਦਿੱਤੀ ਹੈ, ਜਿਸ ’ਚ ਉਨ੍ਹਾਂ ਨੇ ਗੀਤਕਾਰ ਜਾਵੇਦ ਅਖਤਰ ਦੁਆਰਾ ਦਰਜ ਕੀਤੀ ਗਈ ਮਾਣਹਾਨੀ ਦੀ ਕਾਰਵਾਈ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। ਇਹ ਸਾਰਾ ਵਿਵਾਦ ਸਾਲ 2020 ’ਚ ਸ਼ੁਰੂ ਹੋਇਆ, ਜਿਸ ਨੂੰ ਹੁਣ ਕੰਗਨਾ ਕਿਸੇ ਵੀ ਹਾਲ ’ਚ ਖ਼ਤਮ ਕਰਨਾ ਚਾਹੁੰਦੀ ਹੈ, ਪਰ ਜਾਵੇਦ ਅਖਤਰ ਅਜਿਹਾ ਨਹੀਂ ਚਾਹੁੰਦੇ। ਦਰਅਸਲ ਇਹ ਮਾਮਲਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਸ਼ੁਰੂ ਹੋਇਆ ਸੀ। ਜਦੋਂ ਕੰਗਨਾ ਨੇ ਇਕ ਇੰਟਰਵਿਊ ਦੌਰਾਨ ਜਾਵੇਦ ਅਖਤਰ ਖ਼ਿਲਾਫ਼ ਬਿਆਨ ਦਿੱਤਾ ਸੀ। ਜਾਵੇਦ ਅਖਤਰ ਇਸ ਤਰ੍ਹਾਂ ਦੇ ਬਿਆਨ ਤੋਂ ਭੜਕ ਗਏ ਤੇ ਉਨ੍ਹਾਂ ਨੇ ਕੰਗਨਾ ’ਤੇ ਅਕਸ਼ ਖਰਾਬ ਕਰਨ ਦਾ ਦੋਸ਼ ਲਗਾਉਂਦੇ ਹੋਏ ਮਾਣਹਾਨੀ ਦਾ ਕੇਸ ਦਰਜ ਕਰ ਦਿੱਤਾ। ਇਸ ਕੇਸ ’ਚ ਮੈਜਿਸਟਰੇਟ ਨੇ ਇਕ ਮਾਰਚ ਨੂੰ ਕੰਗਨਾ ਖ਼ਿਲਾਫ਼ ਜਮਾਨਤੀ ਵਾਰੰਟ ਜਾਰੀ ਕੀਤਾ ਸੀ, ਜਿੱਥੇ 25 ਮਾਰਚ ਨੂੰ ਕੰਗਨਾ ਨੂੰ ਜਮਾਨਤ ਮਿਲ ਗਈ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ