BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਦੁਨੀਆ

ਤਾਲਿਬਾਨ ਵੱਲੋਂ ਕਾਰੋਬਾਰ ਲਈ ਪਾਕਿ ਕਰੰਸੀ ਦੀ ਵਰਤੋਂ ਕਰਨ ਤੋਂ ਨਾਂਹ

September 13, 2021 11:11 AM

ਏਜੰਸੀਆਂ
ਕਾਬੁਲ/12 ਸਤੰਬਰ : ਅਫ਼ਗਾਨਿਸਤਾਨ ’ਚ ਤਾਲਿਬਾਨ ਦੀ ਹਕੂਮਤ ਆਉਣ ਤੋਂ ਬਾਅਦ ਪਾਕਿਸਤਾਨ ਸਰਕਾਰ ਹਰ ਮੁੱਦੇ ’ਤੇ ਉਸ ਦਾ ਮਾਰਗ ਦਰਸ਼ਕ ਬਣਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਤਾਲਿਬਾਨ ਉਸ ਨੂੰ ਹਰ ਮੁੱਦੇ ’ਤੇ ਝਟਕਾ ਦੇ ਰਿਹਾ ਹੈ। ਏਅਰਪੋਰਟ ਸਕਿਓਰਿਟੀ ਤੋਂ ਬਾਅਦ ਹੁਣ ਆਪਸੀ ਕਾਰੋਬਾਰ ਦੇ ਮੁੱਦੇ ’ਤੇ ਵੀ ਤਾਲਿਬਾਨ ਨੇ ਪਾਕਿਸਤਾਨ ਦੀ ਮੰਗ ਨੂੰ ਠੁਕਰਾ ਦਿੱਤਾ ਹੈ। ਪਾਕਿਸਤਾਨ ਦੀ ਇਮਰਾਨ ਸਰਕਾਰ ਨੇ ਕਿਹਾ ਸੀ ਕਿ ਉਹ ਅਫ਼ਗਾਨਿਸਤਾਨ ਨਾਲ ਪਾਕਿਸਤਾਨੀ ਰੁਪਏ ’ਚ ਵਰਤੋਂ ਕਰਨ ਲਈ ਤਿਆਰ ਹੈ, ਪਰ ਤਾਲਿਬਾਨ ਨੇ ਇਸ ਗੱਲ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਆਪਣੇ ਹਿੱਤਾਂ ਨੂੰ ਦੇਖਦੇ ਹੋਏ ਹੀ ਫੈਸਲਾ ਲੈਣਗੇ।
ਮੀਡੀਆ ਰਿਪੋਰਟਾਂ ਮੁਤਾਬਕ ਅਫ਼ਗਾਨ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਗਿਆ ਕਿ ਸੱਭਿਆਚਾਰਕ ਮਾਮਲਿਆਂ ਦੇ ਕਮਿਸ਼ਨ ਦੇ ਮੈਂਬਰ ਅਹਿਮਦੁੱਲਾ ਵਾਸਿਕ ਨੇ ਤੈਅ ਕੀਤਾ ਹੈ ਕਿ ਗੁਆਂਢੀ ਦੇਸ਼ਾਂ ਵਿਚਾਲੇ ਲੈਣ-ਦੇਣ ਅਫ਼ਗਾਨੀ ਕਰੰਸੀ ’ਚ ਹੀ ਹੋਵੇਗਾ। ਇਹ ਬਿਆਨ ਉਦੋਂ ਜਾਰੀ ਕੀਤਾ ਗਿਆ, ਜਦੋਂ ਇਕ ਦਿਨ ਪਹਿਲਾਂ ਵੱਖ-ਵੱਖ ਰਿਪੋਰਟਾਂ ’ਚ ਕਿਹਾ ਗਿਆ ਹੈ ਕਿ ਪਾਕਿਸਤਾਨ ਜਲਦ ਹੀ ਅਫ਼ਗਾਨਿਸਤਾਨ ਨਾਲ ਰੁਪਏ (ਪਾਕਿ ਕਰੰਸੀ) ’ਚ ਕਾਰੋਬਾਰ ਸ਼ੁਰੂ ਕਰੇਗਾ। ਇਸ ਨਾਲ ਉਨ੍ਹਾਂ ਦਾ ਵਿੱਤੀ ਘਾਟਾ ਘੱਟ ਹੋਵੇਗਾ।
ਇਨ੍ਹਾਂ ਰਿਪੋਰਟਾਂ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਵਾਸਿਕ ਨੇ ਕਿਹਾ ਕਿ ਇਸ ਖ਼ਬਰ ’ਚ ਕੋਈ ਸੱਚਾਈ ਨਹੀਂ ਹੈ ਕਿ ਕੋਈ ਵੱਡਾ ਕਾਰੋਬਾਰ ਪਾਕਿਸਤਾਨੀ ਕਰੰਸੀ ’ਚ ਹੀ ਹੋਵੇਗਾ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਵਿੱਤ ਮੰਤਰੀ ਸ਼ੌਕਤ ਤਰੀਨ ਨੇ ਸੈਨੇਟ ਦੀ ਸਥਾਈ ਕਮੇਟੀ ਨੂੰ ਦੱਸਿਆ ਕਿ ਉਹ ਡਾਲਰ ਦੀ ਬੱਚਤ ਕਰਨ ਲਈ ਰੁਪਏ ’ਚ ਕਾਰੋਬਾਰ ਕਰਨਗੇ। ਇਸ ਦੌਰਾਨ ਅਫ਼ਗਾਨਿਸਤਾਨ ਦੇ ਸੈਂਟਰਲ ਬੈਂਕ ਡਾ ਅਫ਼ਗਾਨਿਸਤਾਨ ਬੈਂਕ (ਡੀਬੀਏ) ਮੁਤਾਬਕ ਉਸ ਨੂੰ ਹੁਣ ਤਕ ਉਸ ਦੀ ਜਾਇਦਾਦ ਨੂੰ ਸੀਜ਼ ਕਰਨ ਦਾ ਕੋਈ ਨੋਟੀਫਿਕੇਸ਼ਨ ਨਹੀਂ ਮਿਲਿਆ। ਜ਼ਿਕਰਯੋਗ ਹੈ ਕਿ ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਬੈਂਕ ਦੀ ਜਾਇਦਾਦ ਜ਼ਬਤ ਕਰਨ ਦੀ ਗੱਲ ਕਹੀ ਗਈ ਸੀ। ਵਿਸ਼ਵ ਬੈਂਕ ਤੇ ਕੌਮਾਂਤਰੀ ਮੁਦਰਾ ਫੰਡ (ਆਈਐੱਮਐੱਫ) ਨੇ ਵੀ ਤਾਲਿਬਾਨ ਦੇ ਸੱਤਾ ’ਤੇ ਕਾਬਿਜ ਹੋਣ ਤੋਂ ਬਾਅਦ ਅਫ਼ਗਾਨਿਸਤਾਨ ਨੂੰ ਜਾਰੀ ਹੋਣ ਵਾਲੀ ਰਕਮ ਨੂੰ ਰੋਕਣ ਦੀ ਚਿਾਤਵਨੀ ਦਿੱਤੀ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ