BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਦੇਸ਼

ਸਾਬਕਾ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਦਾ ਪੋਤਾ ਭਾਜਪਾ ’ਚ ਸ਼ਾਮਲ

September 14, 2021 10:40 AM

ਏਜੰਸੀਆਂ
ਨਵੀਂ ਦਿੱਲੀ, 13 ਸਤੰਬਰ : ਪੰਜਾਬ ਵਿਧਾਨ ਸਭਾ ਚੋਣਾਂ ਦੇ ਪਹਿਲੇ ਸਾਬਕਾ ਰਾਸ਼ਟਰਪਤੀ ਮਰਹੂਮ ਗਿਆਨੀ ਜੈਲ ਸਿੰਘ ਦਾ ਪੋਤਾ ਇੰਦਰਜੀਤ ਸਿੰਘ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ’ਚ ਸ਼ਾਮਲ ਹੋ ਗਿਆ ਹੈ। ਇਸ ਦੌਰਾਨ ਉਸ ਨੇ ਕਾਂਗਰਸ ’ਤੇ ਦੋਸ਼ ਲਾਇਆ ਕਿ ਉਨ੍ਹਾਂ ਦੇ ਦਾਦਾ ਜੀ ਦਾ ਜਾਣਬੁੱਝ ਕੇ ਐਕਸੀਡੈਂਟ ਕਰਵਾ ਕੇ ਉਨ੍ਹਾਂ ਦਾ ਕਤਲ ਕਰਵਾਇਆ ਗਿਆ ਸੀ। ਭਾਜਪਾ ਦੇ ਕੇਂਦਰੀ ਦਫ਼ਤਰ ’ਚ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਡਾ. ਦੁਸ਼ਯੰਤ ਗੌਤਮ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਸ਼੍ਰੀ ਇੰਦਰਜੀਤ ਸਿੰਘ ਨੂੰ ਪਾਰਟੀ ’ਚ ਸੁਆਗਤ ਕੀਤਾ ਅਤੇ ਮੈਂਬਰਤਾ ਦੀ ਪਰਚੀ ਪ੍ਰਦਾਨ ਕੀਤੀ। ਇਸ ਮੌਕੇ ਇੰਦਰਜੀਤ ਸਿੰਘ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਸਵ. ਦਾਦਾ ਜੀ ਦੀ ਮਨੋਕਾਮਨਾ ਸਾਲਾਂ ਬਾਅਦ ਪੂਰੀ ਹੋਈ ਹੈ। ਕਾਂਗਰਸ ਨੇ ਉਨ੍ਹਾਂ ਦੀ ਵਫਾਦਾਰੀ ਦੇ ਬਾਵਜੂਦ ਜਿਸ ਤਰ੍ਹਾਂ ਦਾ ਸਲੂਕ ਕੀਤਾ, ਉਸ ਨਾਲ ਉਨ੍ਹਾਂ ਦਾ ਦਿਲ ਦੁਖਿਆ ਸੀ। ਉਨ੍ਹਾਂ ਕਿਹਾ,‘‘ਮੇਰੇ ਦਾਦਾ ਜੀ ਚਾਹੁੰਦੇ ਸਨ ਕਿ ਮੈਂ ਭਾਜਪਾ ’ਚ ਜਾਵਾਂ। ਉਨ੍ਹਾਂ ਨੇ ਮੈਨੂੰ ਸ਼੍ਰੀ ਅਟਲ ਬਿਹਾਰੀ ਵਾਜਪਾਈ ਅਤੇ ਸ਼੍ਰੀ ਲਾਲਕਿ੍ਰਸ਼ਨ ਅਡਵਾਨੀ ਕੋਲੋਂ ਆਸ਼ੀਰਵਾਦ ਲੈਣ ਭੇਜਿਆ ਸੀ।’’ ਇਸ ਦੌਰਾਨ ਇੰਦਰਜੀਤ ਸਿੰਘ ਨੇ ਕਾਂਗਰਸ ਲੀਡਰਸ਼ਿਪ ’ਤੇ ਸਨਸਨੀਖੇਜ ਦੋਸ਼ ਲਾਇਆ ਕਿ 1994 ’ਚ ਉਨ੍ਹਾਂ ਦੇ ਦਾਦਾ ਜੀ ਅਤੇ ਸਾਬਕਾ ਰਾਸ਼ਟਰਪਤੀ ਦੀ ਕਾਰ ਦਾ ਕਿਸੇ ਸਾਜ਼ਿਸ਼ ਦੇ ਅਧੀਨ ਜਾਣਬੁੱਝ ਕੇ ਐਕਸੀਡੈਂਟ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਇਲਾਜ ਦੌਰਾਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ।
ਦੱਸਣਯੋਗ ਹੈ ਕਿ ਗਿਆਨੀ ਜੈਲ ਸਿੰਘ ਰਾਸ਼ਟਰਪਤੀ ਬਣਨ ਦੇ ਬਾਅਦ ਵੀ ਜਦੋਂ ਕਦੇ ਪੰਜਾਬ ਦੇ ਨੇੜੇ-ਤੇੜੇ ਆਉਂਦੇ ਸਨ ਤਾਂ ਉਹ ਆਨੰਦਪੁਰ ਸਾਹਿਬ ਜਾਣਾ ਨਹੀਂ ਭੁੱਲਦੇ ਸਨ। ਸਾਲ 1994 ’ਚ ਤਖਤ ਸ੍ਰੀ ਕੇਸ਼ਗੜ੍ਹ ਸਾਹਿਬ ਜਾਂਦੇ ਸਮੇਂ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ, ਉਨ੍ਹਾਂ ਨੂੰ ਚੰਡੀਗੜ੍ਹ ਪੀ.ਜੀ.ਆਈ. ਹਸਪਤਾਲ ’ਚ ਇਲਾਜ ਲਈ ਲਿਜਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਦਿੱਲੀ ’ਚ ਉਸ ਸਮੇਂ ਦੇ ਦਿੱਗਜ ਨੇਤਾ ਮਦਨਲਾਲ ਖੁਰਾਨਾ ਨਾਲ ਕਈ ਰੈਲੀਆਂ ’ਚ ਸ਼ਾਮਲ ਹੋਏ ਪਰ ਉਦੋਂ ਪਾਰਟੀ ਦੀ ਮੈਂਬਰਤਾ ਨਹੀਂ ਲਈ ਸੀ। ਉਨ੍ਹਾਂ ਨੇ ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਦੇ ਪ੍ਰਤੀ ਆਭਾਰ ਜਾਹਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸੱਦੇ ’ਤੇ ਉਹ ਭਾਜਪਾ ’ਚ ਸ਼ਾਮਲ ਹੋਏ ਹਨ ਅਤੇ ਪਾਰਟੀ ਜੋ ਵੀ ਜਿੰਮੇਵਾਰੀ ਦੇਵੇਗੀ, ਉਹ ਉਸ ਨੂੰ ਪੂਰੀ ਲਗਨ ਨਾਲ ਪੂਰਨ ਕਰਨਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ