BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਮਨੋਰੰਜਨ

20 ਸਤੰਬਰ ਨੂੰ ਕੰਗਨਾ ਰਣੌਤ ਦੇ ਨਿਕਲ ਸਕਦੇ ਨੇ ਵਰੰਟ : ਅਦਾਲਤ

September 15, 2021 10:34 AM

ਏਜੰਸੀਆਂ
ਨਵੀਂ ਦਿੱਲੀ/14 ਸਤੰਬਰ : ਗੀਤਕਾਰ ਜਾਵੇਦ ਅਖ਼ਤਰ ਮਾਣਹਾਨੀ ਮਾਮਲੇ ’ਚ ਮੈਟਰੋਪੋਲੀਟਨ ਮਜਿਸਟਰੇਟ ਆਰਆਰ ਖ਼ਾਨ ਨੇ ਮੰਗਲਵਾਰ ਨੂੰ ਨਿੱਜੀ ਪੇਸ਼ੀ ਤੋਂ ਛੋਟ ਸਬੰਧੀ ਕੰਗਨਾ ਰਣੌਤ ਦੀ ਅਰਜ਼ੀ ਨੂੁੰ ਸਵੀਕਾਰ ਕਰਦੇ ਹੋਏ ਕਿਹਾ ਕਿ ਜੇ ਅਦਾਕਾਰਾ 20 ਸਤੰਬਰ ਤਕ ਕੋਰਟ ’ਚ ਪੇਸ਼ ਨਾ ਹੋਈ ਤਾਂ ਉਨ੍ਹਾਂ ਖ਼ਿਲਾਫ਼ ਵਾਰੰਟ ਜਾਰੀ ਕੀਤਾ ਜਾਵੇਗਾ। ਕੋਰਟ ’ਚ ਕੰਗਨਾ ਦੇ ਵਕੀਲ ਨੇ ਕਿਹਾ ਕਿ ਅਦਾਕਾਰਾ ਦੀ ਤਬੀਅਤ ਠੀਕ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਅੱਜ ਦੀ ਕਾਰਵਾਈ ’ਚ ਨਿੱਜੀ ਪੇਸ਼ੀ ਤੋ ਛੋਟ ਦਿੱਤੀ ਜਾਵੇ। ਵਕੀਲ ਨੇ ਕੋਰਟ ’ਚ ਮੈਡੀਕਲ ਸਰਟੀਫਿਕੇਟ ਪੇਸ਼ ਕਰਦੇ ਹੋਏ ਕਿਹਾ ਕਿ ਅਦਾਕਾਰਾ ਆਪਣੀ ਫਿਲਮ ਦੇ ਪ੍ਰਚਾਰ ਲਈ ਯਾਤਰਾਵਾਂ ਕਰ ਰਹੀ ਸੀ ਤੇ ਉਨ੍ਹਾਂ ’ਚ ਕੋਵਿਡ-19 ਦੇ ਲੱਛਣ ਦਿਸਣ ਲੱਗੇ ਹਨ। ਹਾਲਾਂਕਿ ਜਾਵੇਦ ਅਖ਼ਤਰ ਦੇ ਵਕੀਲ ਨੇ ਕਿਹਾ ਕਿ ਇਹ ਮਾਮਲੇ ਦੀ ਕਾਰਵਾਈ ਨੂੰ ਲੰਬਾ ਖਿੱਚਣ ਦੀ ਰਣਨੀਤੀ ਹੈ। ਅਦਾਕਾਰਾ ਫਰਵਰੀ ’ਚ ਸੰਮਨ ਜਾਰੀ ਹੋਣ ਤੋਂ ਬਾਅਦ ਤੋਂ ਕੋਈ ਨਾ ਕੋਈ ਬਹਾਨਾ ਬਣਾ ਕੇ ਪੇਸ਼ ਹੋਣ ਤੋਂ ਬਚ ਰਹੀ ਹੈ।
ਦੱਸਣਾ ਬਣਦਾ ਹੈ ਕਿ ਬੰਬੇ ਹਾਈ ਕੋਰਟ ਨੇ ਪਿਛਲੇ ਵੀਰਵਾਰ ਨੂੰ ਮਾਮਲੇ ਨੂੰ ਰੱਦ ਕਰਨ ਸਬੰਧੀ ਕੰਗਨਾ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਸੀ। ਜਾਵੇਦ ਅਖ਼ਤਰ ਨੇ ਪਿਛਲੇ ਸਾਲ ਨਵੰਬਰ ’ਚ ਮਾਣਹਾਨੀ ਪਟੀਸ਼ਨ ਦਾਖ਼ਲ ਕਰਦੇ ਹੋਏ ਕਿਹਾ ਸੀ ਕਿ ਕੰਗਨਾ ਨੇ ਇਕ ਟੀਵੀ ਸ਼ੋਅ ’ਚ ਉਨ੍ਹਾਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ