BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਪੰਜਾਬ

ਪੰਜਾਬ ’ਚ ਪੋਲਿੰਗ ਬੂਥਾਂ ਦੀ ਗਿਣਤੀ 24,689 ਹੋਈ

September 15, 2021 10:46 AM

ਦਸਬ
ਚੰਡੀਗੜ੍ਹ/14 ਸਤੰਬਰ : ਮੁੱਖ ਚੋਣ ਅਧਿਕਾਰੀ (ਸੀਈਓ), ਪੰਜਾਬ ਡਾ. ਕਰੁਣਾ ਰਾਜੂ ਨੇ ਅੱਜ ਕਿਹਾ ਕਿ ਤਰਕਸੰਗਤਕਰਨ ਤੋਂ ਬਾਅਦ ਸੂਬੇ ਵਿੱਚ ਪੋਲਿੰਗ ਬੂਥਾਂ ਦੀ ਗਿਣਤੀ 23211 ਤੋਂ ਵਧਾ ਕੇ 24689 ਕਰ ਦਿੱਤੀ ਗਈ ਹੈ।
ਅੱਜ ਇੱਥੇ ਆਪਣੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਇੱਕ ਪੋਲਿੰਗ ਬੂਥ ਵਿੱਚ ਆਉਣ ਵਾਲੇ ਵੋਟਰਾਂ ਦੀ ਗਿਣਤੀ 1400 ਤੋਂ ਘਟਾ ਕੇ 1200 ਕਰ ਦਿੱਤੀ ਗਈ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਭਰ ਦੇ ਪੋਲਿੰਗ ਬੂਥਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਗਿਆ ਹੈ। ਡਾ. ਰਾਜੂ ਨੇ ਇਹ ਵੀ ਕਿਹਾ ਕਿ ਤਰਕਸੰਗਤ ਪ੍ਰਕਿਰਿਆ ਤੋਂ ਬਾਅਦ ਪੋਲਿੰਗ ਬੂਥਾਂ ਦੀ ਗਿਣਤੀ 23211 ਤੋਂ ਵਧਾ ਕੇ 24689 ਕਰ ਦਿੱਤੀ ਗਈ ਹੈ।
ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਲੋੜੀਂਦੀਆਂ ਈਵੀਐਮਜ ਦਾ ਪ੍ਰਬੰਧ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੱਧ ਪ੍ਰਦੇਸ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 10500 ਕੰਟਰੋਲ ਯੂਨਿਟਾਂ (ਸੀਯੂ) ਅਤੇ 21100 ਵੀਵੀਪੈਟ ਮਸ਼ੀਨਾਂ ਨੂੰ ਪੰਜਾਬ ਦੇ ਵੱਖ -ਵੱਖ ਜ਼ਿਲ੍ਹਿਆਂ ਵਿੱਚ ਪਹੁੰਚਾਈਆਂ ਜਾ ਰਹੀਆਂ ਹਨ। ਡਾ. ਰਾਜੂ ਨੇ ਦੱਸਿਆ ਕਿ ਇਨ੍ਹਾਂ ਮਸੀਨਾਂ ਨਾਲ ਸੀਈਓ ਪੰਜਾਬ ਦਫ਼ਤਰ ਕੋਲ 45316 ਬੈਲਟ ਯੂਨਿਟਾਂ (ਬੀਯੂ), 34942 ਕੰਟਰੋਲਿੰਗ ਯੂਨਿਟਾਂ (ਸੀਯੂ) ਅਤੇ 37576 ਵੀਵੀਪੈਟ ਮਸੀਨਾਂ ਹੋ ਜਾਣਗੀਆਂ।
ਮੁੱਖ ਚੋਣ ਅਧਿਕਾਰੀ ਨੇ ਭਰੋਸਾ ਦਿਵਾਇਆ ਕਿ ਇਹਨਾਂ ਮਸ਼ੀਨਾਂ ਨੂੰ ਲਿਆਉਣ ਸਮੇਂ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਐਸ.ਓ.ਪੀਜ ਦੀ ਪਾਲਣਾ ਕੀਤੀ ਜਾ ਰਹੀ ਹੈ। ਡਾ. ਰਾਜੂ ਨੇ ਕਿਹਾ ਕਿ ਜਲਿਾਵਾਰ ਨੋਡਲ ਅਫਸਰ ਇਨ੍ਹਾਂ ਮਸੀਨਾਂ ਨੂੰ ਮੱਧ ਪ੍ਰਦੇਸ ਤੋਂ ਜੀਪੀਐਸ ਫਿੱਟ ਕੀਤੇ ਵਿਸੇਸ ਟ੍ਰਾਂਸਪੋਰਟ ਕੰਟੇਨਰਾਂ ਵਿੱਚ ਢੁੱਕਵੀਂ ਸਕੈਨਿੰਗ ਬਾਅਦ ਸਖਤ ਸੁਰੱਖਿਆ ਅਧੀਨ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ 10 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਿਰੋਜਪੁਰ, ਸ੍ਰੀ ਮੁਕਤਸਰ ਸਾਹਿਬ, ਮਾਨਸਾ ਅਤੇ ਅੰਮ੍ਰਿਤਸਰ ਵਿੱਚ ਈਵੀਐਮ-ਵੀਵੀਪੈਟ ਸੁਰੱਖਿਅਤ ਢੰਗ ਨਾਲ ਜਲ੍ਹਿਾ ਹੈੱਡਕੁਆਰਟਰ ਪਹੁੰਚ ਗਈਆਂ ਹਨ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਇਹ ਮਸੀਨਾਂ ਦੋ ਦਿਨਾਂ ਦੇ ਅੰਦਰ ਪਹੁੰਚ ਜਾਣਗੀਆਂ।
ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫਐਲਸੀ) ਨਿਰਧਾਰਤ ਸਮੇਂ ਵਿੱਚ ਐਸ.ਓ.ਪੀਜ਼ ਅਨੁਸਾਰ ਮਾਨਤਾ ਪ੍ਰਾਪਤ ਰਾਸਟਰੀ ਅਤੇ ਰਾਜਸੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜਰੀ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਵੇਅਰਹਾਊਸ ਸਥਾਪਤ ਕੀਤੇ ਗਏ ਹਨ ਜਿਨ੍ਹਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੇ ਨਾਲ ਨਾਲ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਡਾ. ਰਾਜੂ ਨੇ ਕਿਹਾ ਕਿ ਮੌਜੂਦਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਸਾਵਧਾਨੀਆਂ ਵੀ ਸਖਤੀ ਨਾਲ ਲਾਗੂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਅੱਗੇ ਕਿਹਾ ਕਿ ਸੂਬੇ ਵਿੱਚ ਨਿਰਵਿਘਨ, ਪਾਰਦਰਸ਼ੀ, ਸ਼ਾਂਤੀਪੂਰਨ ਅਤੇ ਮੁਸ਼ਕਲ ਰਹਿਤ ਚੋਣਾਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

ਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇ

ਮੰਗਾਂ ਨੂੰ ਲੈ ਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਧਰਨਾ ਜਾਰੀ

‘ਮੁੱਖ ਮੰਤਰੀ ਸਾਬ੍ਹ ਕੀ ਲੋਕਾਂ ਨੂੰ ਥਾਣਿਆਂ ’ਚ ਮਿਲੂ ਇਨਸਾਫ਼?’

ਗੋਰਾਯਾ ਪ੍ਰੈੱਸ ਕਲੱਬ ਨੇ ‘ਆਹਮੋ-ਸਾਹਮਣੇ’ ਸੈਮੀਨਾਰ ਕਰਵਾਇਆ

ਇਨਕਲਾਬੀ ਸਾਹਿਤ ਵੰਡ ਕੇ ਮਨਾਇਆ ਜਾ ਰਿਹੈ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਭਲਕੇ ਪਿਲਾਈਆਂ ਜਾਣਗੀਆਂ ਮਾਈਗ੍ਰੇਟਰੀ ਤੇ ਸਲੰਮ ਖੇਤਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ

ਸਕੀਮ ਵਰਕਰਾਂ ਦੀ ਹੜਤਾਲ ਨੂੰ ਪੰਜਾਬ ’ਚ ਮਿਲਿਆ ਲਾਮਿਸਾਲ ਹੁੰਗਾਰਾ : ਸੀਟੂ

ਅਕਾਲੀ ਦਲ ਸੰਯੁਕਤ ਵੱਲੋਂ ਨਵੀਂ ਪਾਰੀ ਦੀ ਸ਼ੁਰੂਆਤ

ਪਿੰਡ ਛਾਪਾ ’ਚ ਨੌਜਵਾਨ ਵੱਲੋਂ ਖ਼ੁਦਕੁਸ਼ੀ