BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਦੇਸ਼

ਮਹਾਰਾਸ਼ਟਰ : ਨਦੀ ’ਚ ਕਿਸ਼ਤੀ ਪਲਟਣ ਕਾਰਨ ਇੱਕੋ ਪਰਿਵਾਰ ਦੇ 11 ਜੀਅ ਡੁੱਬੇ, ਤਿੰਨ ਲਾਸ਼ਾਂ ਬਰਾਮਦ

September 15, 2021 10:58 AM

ਏਜੰਸੀਆਂ
ਅਮਰਾਵਤੀ/14 ਸਤੰਬਰ : ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ’ਚ ਮੰਗਲਵਾਰ ਸਵੇਰੇ ਕਰੀਬ 10 ਵਜੇ ਇੱਕ ਕਿਸ਼ਤੀ ਡੁੱਬਣ ਨਾਲ ਇੱਕ ਬੱਚੀ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਜਦਕਿ 8 ਲੋਕਾਂ ਦੀ ਭਾਲ ਖ਼ਬਰ ਲਿਖੇ ਜਾਣ ਤੱਕ ਜਾਰੀ ਸੀ।
ਸ਼ੁਰੂਆਤੀ ਜਾਣਕਾਰੀ ਅਨੁਸਾਰ ਇਸ ਕਿਸ਼ਤੀ ’ਚ 11 ਲੋਕ ਸਵਾਰ ਸਨ। ਇਹ ਘਟਨਾ ਅਮਰਾਵਤੀ ਜ਼ਿਲ੍ਹੇ ਦੇ ਬਨੋਡਾ ਸ਼ਹੀਦ ਪੁਲਿਸ ਸਟੇਸ਼ਨ ਦੇ ਅਧੀਨ ਆਉਣ ਵਾਲੇ ਸ੍ਰੀ ਖੇਤਰ ਝੁੰਜ ਇਲਾਕੇ ਦੀ ਹੈ। ਨਦੀ ’ਚ ਡੁੱਬਣ ਵਾਲੇ ਲੋਕ ਇਕ ਰਿਸ਼ਤੇਦਾਰ ਦਾ ਅੰਤਿਮ ਸੰਸਕਾਰ ਕਰਕੇ ਕਿਸ਼ਤੀ ’ਤੇ ਵਰਧਾ ਨਦੀ ਵੱਲ ਘੁੰਮਣ ਗਏ ਸਨ।
ਮਹਾਰਾਸ਼ਟਰ ’ਚ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਸੂਬੇ ਦੀਆਂ ਕਈ ਨਦੀਆਂ ’ਚ ਪਾਣੀ ਦਾ ਪੱਧਰ ਵੱਧ ਗਿਆ ਹੈ। ਫਿਲਹਾਲ ਕਿਸ਼ਤੀ ਡੁੱਬਣ ਦਾ ਅਸਲ ਕਾਰਨ ਨਹੀਂ ਚੱਲ ਸਕਿਆ ਹੈ। ਹਾਲਾਂਕਿ ਕਿਸ਼ਤੀ ’ਚ ਸਮਰੱਥਾ ਤੋਂ ਜ਼ਿਆਦਾ ਲੋਕਾਂ ਦੇ ਸਵਾਰ ਹੋਣ ਨੂੰ ਹਾਦਸੇ ਦਾ ਕਾਰਨ ਮੰਨਿਆ ਜਾ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਭ ਤੋਂ ਪਹਿਲਾਂ ਸਥਾਨਕ ਲੋਕਾਂ ਨੇ ਬਚਾਅ ਕੰਮ ਸ਼ੁਰੂ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਕੁਝ ਲੋਕਾਂ ਨੂੰ ਬਾਹਰ ਵੀ ਕੱਢਿਆ।
ਦੱਸਣਾ ਬਣਦਾ ਹੈ ਕਿ ਅਸਾਮ ਦੇ ਜੋਰਹਟ ’ਚ 8 ਸਤੰਬਰ ਨੂੰ ਵੀ ਦੋ ਕਿਸ਼ਤੀਆਂ ਦੇ ਆਪਸ ਵਿੱਚ ਟਕਰਾਉਣ ਕਾਰਨ ਵੱਡਾ ਹਾਦਸਾ ਵਾਪਰਿਆ ਸੀ। ਇਸ ਹਾਦਸੇ ਵਿੱਚ ਇੱਕ ਕਿਸ਼ਤੀ ਡੁੱਬ ਗਈ ਸੀ, ਜਦਕਿ 42 ਲੋਕਾਂ ਨੇ ਕਿਸੇ ਤਰ੍ਹਾਂ ਤੈਰ ਕੇ ਆਪਣੀ ਜਾਨ ਬਚਾਈ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ