BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਪੰਜਾਬ

ਜਲ੍ਹਿਆਂਵਾਲਾ ਬਾਗ ਦਾ ਮੂਲ ਸਰੂਪ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਜਨਤਕ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ

September 15, 2021 11:05 AM

ਪੱਤਰ ਪ੍ਰੇਰਕ
ਅੰਮ੍ਰਿਤਸਰ/14 ਸਤੰਬਰ : ਇਤਿਹਾਸਕ ਜਲ੍ਹਿਆਂਵਾਲਾ ਬਾਗ ਵਿੱਚ ਨਵੀਨੀਕਰਨ ਤੇ ਸੁੰਦਰੀਕਰਨ ਦੇ ਕੰਮ ਦੌਰਾਨ ਮੂਲ ਸਰੂਪ ਨਾਲ ਕੀਤੀ ਗਈ ਛੇੜਛਾੜ ਦੇ ਰੋਸ ਵਜੋਂ ਅੱਜ ਇੱਥੇ ਜਨਤਕ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਸਿਆਸੀ ਜਥੇਬੰਦੀਆਂ ਅਤੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੇ ਸਾਂਝੇ ਰੂਪ ਵਿੱਚ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਪ੍ਰਦਰਸ਼ਨਕਾਰੀਆਂ ਨੇ ਇੱਥੇ ਮੂਲ ਸਰੂਪ ਵਿੱਚ ਕੀਤੇ ਗਏ ਬਦਲਾਅ ਨੂੰ ਰੱਦ ਕਰਦਿਆਂ ਇਸ ਨੂੰ ਪੁਰਾਤਨ ਸਰੂਪ ਦੇਣ ਦੀ ਮੰਗ ਕੀਤੀ।
ਦੇਸ਼ ਭਗਤ ਯਾਦਗਾਰ ਕਮੇਟੀ ਤੇ ਹੋਰ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਇੱਥੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਜਿਨ੍ਹਾਂ ਨੇ ਹੈਰੀਟੇਜ ਸਟਰੀਟ ਵਿਚ ਜਲ੍ਹਿਆਂਵਾਲਾ ਬਾਗ ਤੱਕ ਮਾਰਚ ਕੀਤਾ, ਪਰ ਇੱਥੇ ਪੁਲੀਸ ਨੇ ਬੈਰੀਕੇਡ ਲਾ ਕੇ ਇਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਇਸ ਤੋਂ ਬਾਅਦ ਉਹ ਉਥੇ ਹੀ ਧਰਨੇ ’ਤੇ ਬੈਠ ਗਏ।
ਦੱਸਣਾ ਬਣਦਾ ਹੈ ਕਿ ਪੁਲਿਸ ਵੱਲੋਂ ਜਲ੍ਹਿਆਂਵਾਲਾ ਬਾਗ ਹੱਦ ਅੰਦਰ ਦਫ਼ਾ 144 ਲਗਾਈ ਹੋਈ ਹੈ । ਇਸ ਤਹਿਤ ਯਾਦਗਾਰ ਕੈਂਪਸ ਦੇ ਅੰਦਰ ਰੋਸ ਰੈਲੀਆਂ, ਧਰਨੇ, ਵਿਖਾਵੇ ਤੇ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਰੋਕ ਹੈ। ਸ਼ਹੀਦ ਪਰਿਵਾਰਾਂ ਦੀ ਜਥੇਬੰਦੀ ਫਰੀਡਮ ਫਾਈਟਰਜ਼ ਫਾਊਂਡੇਸ਼ਨ ਦੇ ਆਗੂ ਸੁਨੀਲ ਕੁਮਾਰ ਨੇ ਆਖਿਆ ਕਿ ਪੁਲਿਸ ਪ੍ਰਸ਼ਾਸਨ ਨੇ ਬੈਰੀਕੇਡ ਲਗਾ ਕੇ ਲੋਕਾਂ ਨੂੰ ਅੰਦਰ ਜਾਣ ਤੋਂ ਰੋਕਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਵੀ ਇੱਥੇ ਜਨਰਲ ਡਾਇਰ ਅਤੇ ਜਨਰਲ ਓਡਵਾਇਰ ਘੁੰਮ ਰਹੇ ਹਨ। ਸੀਪੀਆਈ ਦੇ ਜ਼ਿਲ੍ਹਾ ਸਕੱਤਰ ਅਮਰਜੀਤ ਸਿੰਘ ਆਸਲ ਨੇ ਆਖਿਆ ਕਿ ਜਦੋਂ ਤੱਕ ਇਹ ਬਦਲਾਅ ਰੱਦ ਨਹੀਂ ਹੁੰਦੇ ਅਤੇ ਪੁਰਾਤਨ ਸਰੂਪ ਬਹਾਲ ਨਹੀਂ ਕੀਤਾ ਜਾਂਦਾ ਇਹ ਅੰਦੋਲਨ ਜਾਰੀ ਰਹੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

ਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇ

ਮੰਗਾਂ ਨੂੰ ਲੈ ਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਧਰਨਾ ਜਾਰੀ

‘ਮੁੱਖ ਮੰਤਰੀ ਸਾਬ੍ਹ ਕੀ ਲੋਕਾਂ ਨੂੰ ਥਾਣਿਆਂ ’ਚ ਮਿਲੂ ਇਨਸਾਫ਼?’

ਗੋਰਾਯਾ ਪ੍ਰੈੱਸ ਕਲੱਬ ਨੇ ‘ਆਹਮੋ-ਸਾਹਮਣੇ’ ਸੈਮੀਨਾਰ ਕਰਵਾਇਆ

ਇਨਕਲਾਬੀ ਸਾਹਿਤ ਵੰਡ ਕੇ ਮਨਾਇਆ ਜਾ ਰਿਹੈ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਭਲਕੇ ਪਿਲਾਈਆਂ ਜਾਣਗੀਆਂ ਮਾਈਗ੍ਰੇਟਰੀ ਤੇ ਸਲੰਮ ਖੇਤਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ

ਸਕੀਮ ਵਰਕਰਾਂ ਦੀ ਹੜਤਾਲ ਨੂੰ ਪੰਜਾਬ ’ਚ ਮਿਲਿਆ ਲਾਮਿਸਾਲ ਹੁੰਗਾਰਾ : ਸੀਟੂ

ਅਕਾਲੀ ਦਲ ਸੰਯੁਕਤ ਵੱਲੋਂ ਨਵੀਂ ਪਾਰੀ ਦੀ ਸ਼ੁਰੂਆਤ

ਪਿੰਡ ਛਾਪਾ ’ਚ ਨੌਜਵਾਨ ਵੱਲੋਂ ਖ਼ੁਦਕੁਸ਼ੀ