BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਦੇਸ਼

ਬਾਰਿਸ਼ ਦੇ ਬਦਲੇ ਮਿਜਾਜ਼ : ਦਿੱਲੀ ਤੇ ਮੁੰਬਈ ਬਾਅਦ ਗੁਜਰਾਤ ’ਤੇ ਵਰ੍ਹਿਆ ਮੀਂਹ ਦਾ ਕਹਿਰ

September 15, 2021 11:10 AM

- 200 ਵਿਅਕਤੀ ਬਚਾਏ, 7 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ਵੱਲ ਭੇਜਿਆ
- ਪਿੰਡਾਂ ਦਾ ਸ਼ਹਿਰਾਂ ਨਾਲੋਂ ਟੁੱਟਿਆ ਸੰਪਰਕ

ਏਜੰਸੀਆਂ
ਅਹਿਮਦਾਬਾਦ/14 ਸਤੰਬਰ : ਗੁਜਰਾਤ ਦੇ ਰਾਜਕੋਟ ਅਤੇ ਜਾਮਨਗਰ ਜ਼ਿਲ੍ਹਿਆਂ ਵਿਚ ਪਿਛਲੇ 24 ਘੰਟਿਆਂ ’ਚ ਜ਼ੋਰਦਾਰ ਮੀਂਹ ਪਿਆ। ਇਸ ਦੌਰਾਨ ਮੀਂਹ ’ਚ ਫਸੇ 200 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ, ਜਦਕਿ 7000 ਤੋਂ ਵਧੇਰੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਹੜ੍ਹ ਕਾਰਨ ਜਾਮਨਗਰ ਵਿਚ ਨੈਸ਼ਨਲ ਹਾਈਵੇਅ ਤੋਂ ਇਲਾਵਾ ਸੌਰਾਸ਼ਟਰ ਖੇਤਰ ਦੇ ਰਾਜਕੋਟ, ਜਾਮਨਗਰ ਅਤੇ ਜੂਨਾਗੜ੍ਹ ਜ਼ਿਲ੍ਹਿਆਂ ਤੋਂ ਲੰਘਣ ਵਾਲੇ 18 ਹਾਈਵੇਅ ਬੰਦ ਕਰ ਦਿੱਤੇ ਗਏ, ਜਿਸ ਨਾਲ ਆਵਾਜਾਈ ਪ੍ਰਭਾਵਤ ਹੋਈ। ਉਨ੍ਹਾਂ ਇਹ ਵੀ ਦੱਸਿਆ ਕਿ ਮੀਂਹ ਕਾਰਨ ਕਈ ਪਿੰਡਾਂ ਦਾ ਸੰਪਰਕ ਸੜਕਾਂ ਤੋਂ ਟੁੱਟ ਗਿਆ ਹੈ। ਫੋਕਲ ਨਦੀ ’ਤੇ ਬਣਿਆ ਹੋਇਆ ਪੁਲ ਡਿੱਗ ਗਿਆ। ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭੁਪਿੰਦਰ ਪਟੇਲ ਰਾਜਕੋਟ ਅਤੇ ਜਾਮਨਗਰ ਜ਼ਿਲ੍ਹੇ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲੈਣਗੇ। ਅਧਿਕਾਰੀਆਂ ਮੁਤਾਬਕ ਮੀਂਹ ਕਾਰਨ ਬੁਰੀ ਤਰ੍ਹਾਂ
ਪ੍ਰਭਾਵਤ ਹੋਏ ਦੋਹਾਂ ਜ਼ਿਲ੍ਹਿਆਂ ’ਚ ਰਾਸ਼ਟਰੀ ਆਫ਼ਤ ਮੋਚਲ ਬਲ (ਐਨਡੀਆਰਐਫ) ਅਤੇ ਸੂਬਾਈ ਆਫ਼ਤ ਮੋਚਨ ਬਲ (ਐਸਡੀਆਰਐਫ) ਦੀਆਂ ਟੀਮਾਂ ਵੱਲੋਂ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕੰਮਾਂ ’ਚ ਮਦਦ ਲਈ ਭਾਰਤੀ ਹਵਾਈ ਫ਼ੌਜ, ਜਲ ਸੈਨਾ ਨੂੰ ਬੁਲਾਇਆ ਗਿਆ ਹੈ। ਤਾਜ਼ਾ ਬੁਲੇਟਿਨ ਮੁਤਾਬਕ 24 ਘੰਟਿਆਂ ਦੌਰਾਨ ਸੂਬੇ ਵਿਚ ਸਭ ਤੋਂ ਵੱਧ 516 ਮਿਲੀਮੀਟਰ ਮੀਂਹ ਪਿਆ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤੀ ਹਵਾਈ ਫ਼ੌਜ ਦੇੇ ਹੈਲੀਕਾਪਟਰਾਂ ਨੇ ਜਾਮਨਗਰ ਜ਼ਿਲ੍ਹੇ ਦੀਆਂ ਕਈ ਥਾਵਾਂ ’ਚ ਫਸੇ 22 ਲੋਕਾਂ ਨੂੰ ਬਚਾਇਆ। ਜ਼ਿਲ੍ਹੇ ’ਚ ਕੁੱਲ 150 ਲੋਕਾਂ ਨੂੰ ਬਚਾਇਆ ਗਿਆ। ਉਨ੍ਹਾਂ ਦੱਸਿਆ ਕਿ ਹਵਾਈ ਫ਼ੌਜ ਨੇ ਰਾਜਕੋਟ ’ਚ ਵੀ 7 ਪਿੰਡ ਵਾਸੀਆਂ ਨੂੰ ਬਚਾਇਆ ਜਦਕਿ ਜ਼ਿਲ੍ਹੇ ਵਿਚ ਕੁੱਲ 56 ਲੋਕਾਂ ਨੂੰ ਬਚਾਇਆ ਗਿਆ। ਰਾਜਕੋਟ ਦੇ ਜ਼ਿਲ੍ਹਾ ਅਧਿਕਾਰੀ ਅਰੁਣ ਮਹੇਸ਼ ਬਾਬੂ ਨੇ ਕਿਹਾ ਕਿ ਜਲ ਸੈਨਾ ਦੀ ਇਕ ਟੀਮ ਸੋਮਵਾਰ ਨੂੰ ਰਾਜਕੋਟ ਵਿਚ ਪਾਣੀ ਦੇ ਤੇਜ਼ ਵਹਾਅ ’ਚ ਕਾਰ ਵਹਿ ਜਾਣ ਮਗਰੋਂ ਲਾਪਤਾ ਹੋਏ 2 ਲੋਕਾਂ ਦੀ ਭਾਲ ਕਰ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ