BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਦੇਸ਼

ਕਿਸਾਨ ਅੰਦੋਲਨ ਤੋਂ ਜੀਵਨ ਤੇ ਕਾਰੋਬਾਰ ਪ੍ਰਭਾਵਿਤ ਹੋਣ ਦਾ ਸਵਾਲ

September 15, 2021 11:13 AM

- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਕੇਂਦਰ ਤੇ ਚਾਰ ਰਾਜਾਂ ਤੋਂ ਰਿਪੋਰਟਾਂ ਮੰਗੀਆਂ

ਏਜੰਸੀਆਂ
ਨਵੀਂ ਦਿੱਲੀ/14 ਸਤੰਬਰ : ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਮੁੱਖ ਸੜਕਾਂ ’ਤੇ ਬੈਠੇ ਹਨ, ਜਿਸ ਕਾਰਨ ਲੋਕਾਂ ਨੂੰ ਘੰਟਿਆਂਬੱਧੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ) ਨੇ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਪੇਸ਼ ਆ ਰਹੀ ਸਮੱਸਿਆ ਦੇ ਸਬੰਧ ਵਿੱਚ ਨੋਟਿਸ ਭੇਜਿਆ ਹੈ।
ਕੌਮੀ ਮਨੁੱਖੀ ਅਧਿਕਾਰ ਕਮਿਸਨ ਨੇ ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਹੋਰ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਕਿਸਾਨਾਂ ਦੇ ਵਿਰੋਧ ਪ੍ਰਦਰਸਨਾਂ ਬਾਰੇ ਰਿਪੋਰਟ ਮੰਗੀ ਹੈ। ਇਸ ਵਿੱਚ ਧਰਨੇ ਕਾਰਨ ਆਵਾਜਾਈ ਵਿੱਚ ਵਿਘਨ ਪੈਣ ਕਾਰਨ ਲੋਕਾਂ ਨੂੰ ਆ ਰਹੀਆਂ ਮੁਸਕਲਾਂ ਦਾ ਜ਼ਿਕਰ ਕੀਤਾ ਗਿਆ ਹੈ।
ਦੱਸਣਾ ਬਣਦਾ ਹੈ ਕਿ ਹਜ਼ਾਰਾਂ ਕਿਸਾਨ ਨੌਂ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਤਿੰਨੋਂ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਕਿਸਾਨ ਮੁੱਖ ਤੌਰ ’ਤੇ ਪੰਜਾਬ ਅਤੇ ਹਰਿਆਣਾ ਦੇ ਹਨ। ਕਿਸਾਨ ਤਿੰਨੇ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕਿਸਾਨਾਂ ਅਤੇ ਸਰਕਾਰ ਦਰਮਿਆਨ ਦਸ ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਪਰ ਇਹ ਵਿਅਰਥ ਗਈ।
ਇਸ ਦੇ ਨਾਲ ਹੀ ਕਮਿਸ਼ਨ ਨੇ ਝੱਜਰ (ਹਰਿਆਣਾ) ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਅੰਦੋਲਨ ਵਾਲੀ ਥਾਂ ’ਤੇ ਵਾਪਰੀ ਕਥਿਤ ਗੈਂਗਰੇਪ ਦੀ ਘਟਨਾ ਮਾਮਲੇ ਵਿੱਚ 10 ਅਕਤੂਬਰ ਤੱਕ ਜਵਾਬ ਦੇਣ ਲਈ ਕਿਹਾ ਹੈ l
ਉਧਰ ਟਿੱਕਰੀ ਬਾਰਡਰ ’ਤੇ ਇਕ ਵਾਰ ਫਿਰ ਅੰਦੋਲਨਕਾਰੀ ਕਿਸਾਨਾਂ ਦੀ ਭੀੜ ਵਧਣੀ ਸ਼ੁਰੂ ਹੋ ਗਈ ਹੈ। ਝੋਨੇ ਦੀ ਫਸਲ ਨੂੰ ਸੰਭਾਲਣ ਲਈ ਆਪਣੇ ਘਰਾਂ ਨੂੰ ਪਰਤਣ ਵਾਲੇ ਕਿਸਾਨ ਇੱਕ ਵਾਰ ਫਿਰ ਦਿੱਲੀ ਦੀਆਂ ਸਰਹੱਦਾਂ ਵੱਲ ਪਰਤ ਰਹੇ ਹਨ। ਕਿਸਾਨ ਫਸਲ ਸੰਭਾਲਣ ਲਈ ਆਪਣੇ ਘਰਾਂ ਨੂੰ ਚਲੇ ਗਏ ਸਨ, ਜਿਸ ਕਾਰਨ ਕਿਸਾਨ ਅੰਦੋਲਨ ਸਾਈਟ ’ਤੇ ਰੌਣਕ ਥੋੜੀ ਘਟ ਗਈ ਸੀ। ਪਰ ਹੁਣ ਇੱਕ ਵਾਰ ਫਿਰ ਵੱਡੀ ਗਿਣਤੀ ਵਿੱਚ ਕਿਸਾਨ ਅੰਦੋਲਨ ਵਾਲੀ ਥਾਂ ’ਤੇ ਨਜ਼ਰ ਆਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ