BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਪੰਜਾਬ

ਬੂਥਗੜ੍ਹ ਦੇ ਸਰਕਾਰੀ ਹਸਪਤਾਲ ’ਚ ਮਨਾਇਆ ਜਾ ਰਿਹੈ ‘ਰੋਗੀ ਸੁਰੱਖਿਆ ਹਫ਼ਤਾ’

September 15, 2021 12:21 PM

ਅਵਤਾਰ ਨਗਲੀਆਂ
ਮਾਜਰੀ/ਮੁੱਲਾਂਪੁਰ ਗਰੀਬਦਾਸ/14 ਸਤੰਬਰ: ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਚ 11 ਸਤੰਬਰ ਤੋਂ 17 ਸਤੰਬਰ, 2021 ਤੱਕ ‘ਰੋਗੀ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ ਰੋਗੀਆਂ ਦੀ ਸੁਰੱਖਿਆ ਲਈ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਜਾਗਰੂਕਤਾ ਹਫਤੇ ਦੇ ਅਖੀਰਲੇ ਦਿਨ ਨੂੰ ਵਿਸ਼ਵ ਰੋਗੀ ਸੁਰੱਖਿਆ ਦਿਵਸ ਦੇ ਤੌਰ ਉੱਤੇ ਮਨਾਇਆ ਜਾਵੇਗਾ, ਜਿਸ ਦਾ ਵਿਸ਼ਾ ‘ਮਾਂ ਅਤੇ ਨਵਜੰਮੇ ਬੱਚੇ ਦੀ ਸੁਰੱਖਿਅਤ ਦੇਖਭਾਲਹੈ।
ਬੂਥਗੜ੍ਹ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਕਿਰਨਦੀਪ ਕੌਰ ਨੇ ਦਸਿਆ ਕਿ ਵਿਸ਼ਵ ਰੋਗੀ ਸੁਰੱਖਿਆ ਹਫਤੇ ਦਾ ਮੁੱਖ ਉਦੇਸ਼ ਰੋਗੀ ਸੁਰੱਖਿਆ ਲਈ ਵਿਸ਼ਵ ਸਮਝ ਨੂੰ ਵਧਾਉਣਾ, ਸਿਹਤ ਸੰਭਾਲ ਸੁਰੱਖਿਆ ਵਿਚ ਜਨਤਕ ਭਾਗੀਦਾਰੀ ਨੂੰ ਵਧਾਉਣਾ ਅਤੇ ਹੈਲਥ ਕੇਅਰ ਵਿਚ ਰੋਕੇ ਜਾਣ ਸਕਣ ਵਾਲੇ ਨੁਕਸਾਨਾਂ ਨੂੰ ਘਟਾਉਣ ਜਾਂ ਰੋਕਥਾਮ ਲਈ ਆਲਮੀ ਕਾਰਜਾਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਹਫ਼ਤੇ ਦੌਰਾਨ ਵੱਖ-ਵੱਖ ਵਿਸ਼ਿਆਂ ਵਿਸ਼ੇਸ਼ ਤੌਰ ‘ਤੇ ਮਾਂ ਅਤੇ ਬੱਚੇ ਦੀ ਸੁਰੱਖਿਅਤ ਦੇਖਭਾਲ ਨੂੰ ਯਕੀਨੀ ਬਣਾਉਣ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ।
ਸਿਹਤ ਵਿਭਾਗ ਵੱਲੋਂ ਰੋਗੀ ਸੁਰੱਖਿਆ ਦੀ ਮਹੱਤਤਾ, ਮਾਂ ਤੇ ਨਵਜੰਮੇ ਬੱਚੇ ਦੀ ਸੁਰੱਖਿਅਤ ਦੇਖਭਾਲ, ਰੇਡੀਏਸ਼ਨ ਸੇਫਟੀ, ਫਾਇਰ ਸੇਫਟੀ ਆਦਿ ਬਾਰੇ ਰੋਜ਼ਾਨਾ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਅਖੀਰਲੇ ਦਿਨ ਸਿਹਤ ਵਿਭਾਗ ਦੇ ਹੈਲਥ ਕੇਅਰ ਵਰਕਰਾਂ ਨੂੰ ਸਿਹਤ ਸੰਸਥਾਵਾਂ ਵਿੱਚ ਮਾਂਵਾਂ ਅਤੇ ਬੱਚਿਆਂ ਦੀ ਸੁਰੱਖਿਅਤ ਦੇਖਭਾਲ ਕਰਨ ਲਈ ਪ੍ਰਣ ਵੀ ਦਿਵਾਇਆ ਜਾਵੇਗਾ।
ਐਸ.ਐਮ.ਓ ਨੇ ਮਾਵਾਂ ਨੂੰ ਅਪੀਲ ਕੀਤੀ ਕਿ ਮਾਂ ਤੇ ਬੱਚੇ ਦੀ ਮੌਤ ਦਰ ਘਟਾਉਣ ਲਈ ਜਣੇਪਾ ਸਰਕਾਰੀ ਹਸਪਤਾਲਾਂ ਵਿੱਚ ਹੀ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਮਾਹਰ ਡਾਕਟਰ ਵਧੇਰੇ ਗਿਆਨਵਾਨ ਹੁੰਦੇ ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਜਣੇਪਾ ਕਰਵਾਉਣ ਵਿਚ ਮਹਾਰਤ ਹਾਸਿਲ ਹੁੰਦੀ ਹੈ।
ਇਸ ਮੌਕੇ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਅਰੁਣ ਬਾਂਸਲ, ਡਾ. ਹਰਮਨ ਮਾਹਲ, ਡਾ. ਵਿਕਾਸ, ਡਾ. ਸੁਬਿਨ, ਐਸ.ਆਈ. ਗੁਰਤੇਜ ਸਿੰਘ, ਪਿ੍ਰਤਪਾਲ ਸਿੰਘ, ਬੀ.ਐਸ.ਏ. ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

ਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇ

ਮੰਗਾਂ ਨੂੰ ਲੈ ਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਧਰਨਾ ਜਾਰੀ

‘ਮੁੱਖ ਮੰਤਰੀ ਸਾਬ੍ਹ ਕੀ ਲੋਕਾਂ ਨੂੰ ਥਾਣਿਆਂ ’ਚ ਮਿਲੂ ਇਨਸਾਫ਼?’

ਗੋਰਾਯਾ ਪ੍ਰੈੱਸ ਕਲੱਬ ਨੇ ‘ਆਹਮੋ-ਸਾਹਮਣੇ’ ਸੈਮੀਨਾਰ ਕਰਵਾਇਆ

ਇਨਕਲਾਬੀ ਸਾਹਿਤ ਵੰਡ ਕੇ ਮਨਾਇਆ ਜਾ ਰਿਹੈ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਭਲਕੇ ਪਿਲਾਈਆਂ ਜਾਣਗੀਆਂ ਮਾਈਗ੍ਰੇਟਰੀ ਤੇ ਸਲੰਮ ਖੇਤਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ

ਸਕੀਮ ਵਰਕਰਾਂ ਦੀ ਹੜਤਾਲ ਨੂੰ ਪੰਜਾਬ ’ਚ ਮਿਲਿਆ ਲਾਮਿਸਾਲ ਹੁੰਗਾਰਾ : ਸੀਟੂ

ਅਕਾਲੀ ਦਲ ਸੰਯੁਕਤ ਵੱਲੋਂ ਨਵੀਂ ਪਾਰੀ ਦੀ ਸ਼ੁਰੂਆਤ

ਪਿੰਡ ਛਾਪਾ ’ਚ ਨੌਜਵਾਨ ਵੱਲੋਂ ਖ਼ੁਦਕੁਸ਼ੀ