BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਪੰਜਾਬ

‘ਜ਼ਿਲ੍ਹੇ ’ਚ 530306 ਲੋਕਾਂ ਨੂੰ ਲਗਾਈ ਵੈਕਸੀਨ’

September 15, 2021 12:31 PM

ਜਸਮੇਲ ਸਿੰਘ ਚੀਦਾ
ਤਰਨ ਤਾਰਨ/14 ਸਤੰਬਰ: ਕੋਵਿਡ-19 ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲਾ ਤਰਨਤਾਰਨ ਵਿਚ ਕੋਵਿਡ ਵੈਕਸੀਨੇਸ਼ਨ ਪ੍ਰੀਕਿਰਿਆ ’ਚ ਹੋਰ ਤੇਜ਼ੀ ਲਿਆਉਣ ਦੇ ਮੰਤਰ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਕੁਲਵੰਤ ਸਿੰਘ ਵਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲਾ ਟਾਸਕ ਫੋਰਸ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ।
ਉਨ੍ਹਾਂ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਵੈਕਸੀਨ ਦੇ ਬੇਕਲੋਗ ਡਾਟਾ ਨੂੰ ਜਲਦੀ ਤੋਂ ਜਲਦੀ ਪੋਰਟਲ ’ਤੇ ਚੜਾਇਆ ਜਾਵੇ। ਉਨ੍ਹਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲੇ ਵਿਚ ਹੈਲਥ ਕੇਅਰ ਵਰਕਰਾਂ ਨੂੰ 9831, ਫਰੰਟਲਾਈਨ ਵਰਕਰਜ਼ ਨੂੰ 44870, ਸੀਟੀਜ਼ਨਸ 45 ਤੋਂ 59 ਸਾਲ ਨੂੰ 156551, ਸੀਟੀਜ਼ਨਸ 60 ਸਾਲ ਤੋਂ ਉੱਪਰ 114363, ਕੰਨਸਟ੍ਰਕਸ਼ਨ ਵਰਕਰ ਅਤੇ 18 ਤੋਂ 44 ਸੰਵੇਦਨਸ਼ੀਲ ਵਿਅਕਤੀਆਂ ਨੂੰ 200695, ਪ੍ਰਾਇਮਰੀ ਟੀਚਰਾਂ ਨੂੰ 1298, ਸੈਕੰਡਰੀ ਟੀਚਰਾਂ ਨੂੰ 2698 ਵੈਕਸੀਨ ਲੱਗ ਚੁੱਕੀ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਵਲੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਕੋਰੋਨਾ ਦੀ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾਵੇ ਅਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜ਼ਿਲੇ ਦਾ ਟਾਰਗੇਟ ਨੂੰ ਪੂਰਾ ਕੀਤਾ ਜਾਵੇ। ਮੀਟਿੰਗ ਦੌਰਾਨ ਸਿਵਲ ਸਰਜਨ ਤਰਨਤਾਰਨ ਡਾ. ਰੋਹਿਤ ਮਹਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਬੁਖ਼ਾਰ, ਖ਼ਾਂਸੀ, ਸਾਹ ਲੈਣ ਵਿਚ ਤਕਲੀਫ਼, ਸਰਦੀ ਜ਼ੁਕਾਮ, ਦਸਤ, ਨੱਕ ਵੱਗਣਾ, ਗਲੇ ਵਿਚ ਖ਼ਰਾਸ਼, ਸਵਾਦ ਅਤੇ ਸੁੰਘਣ ਸ਼ਕਤੀ ਦਾ ਘੱਟਣਾ ਅਤੇ ਸਰੀਰ ਥੱਕਿਆ ਹੋਇਆ ਮਹਿਸੂਸ ਕਰਦਾ ਹੈ ਤਾਂ ਉਹ ਤੁਰੰਤ ਹੀ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਚ ਜਾਂ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਰੋਨਾ ਟੈਸਟ ਕਰਵਾਏ ਅਤੇ ਇਸ ਬਿਮਾਰੀ ਦਾ ਜਲਦੀ ਪਤਾ ਲੱਗਣ ਦੇ ਨਾਲ ਅਸੀਂ ਆਪ, ਆਪਣੇ ਪਰਿਵਾਰ ਅਤੇ ਸਮਾਜ ਨੂੰ ਕੋਵਿਡ-19 ਦੀ ਬਿਮਾਰੀ ਨੂੰ ਵੱਧਣ ਤੋਂ ਬਚਾਅ ਸਕਦਾ ਹਾਂ। ਜ਼ਿਲਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵਲੋਂ ਵੱਖ-ਵੱਖ ਥਾਵਾਂ ’ਤੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

ਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇ

ਮੰਗਾਂ ਨੂੰ ਲੈ ਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਧਰਨਾ ਜਾਰੀ

‘ਮੁੱਖ ਮੰਤਰੀ ਸਾਬ੍ਹ ਕੀ ਲੋਕਾਂ ਨੂੰ ਥਾਣਿਆਂ ’ਚ ਮਿਲੂ ਇਨਸਾਫ਼?’

ਗੋਰਾਯਾ ਪ੍ਰੈੱਸ ਕਲੱਬ ਨੇ ‘ਆਹਮੋ-ਸਾਹਮਣੇ’ ਸੈਮੀਨਾਰ ਕਰਵਾਇਆ

ਇਨਕਲਾਬੀ ਸਾਹਿਤ ਵੰਡ ਕੇ ਮਨਾਇਆ ਜਾ ਰਿਹੈ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਭਲਕੇ ਪਿਲਾਈਆਂ ਜਾਣਗੀਆਂ ਮਾਈਗ੍ਰੇਟਰੀ ਤੇ ਸਲੰਮ ਖੇਤਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ

ਸਕੀਮ ਵਰਕਰਾਂ ਦੀ ਹੜਤਾਲ ਨੂੰ ਪੰਜਾਬ ’ਚ ਮਿਲਿਆ ਲਾਮਿਸਾਲ ਹੁੰਗਾਰਾ : ਸੀਟੂ

ਅਕਾਲੀ ਦਲ ਸੰਯੁਕਤ ਵੱਲੋਂ ਨਵੀਂ ਪਾਰੀ ਦੀ ਸ਼ੁਰੂਆਤ

ਪਿੰਡ ਛਾਪਾ ’ਚ ਨੌਜਵਾਨ ਵੱਲੋਂ ਖ਼ੁਦਕੁਸ਼ੀ