BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਪੰਜਾਬ

ਕੰਢੀ ਸੰਘਰਸ਼ ਕਮੇਟੀ ਨੂੰ ਮੁੱਖ ਮੰਤਰੀ ਨੂੰ ਮੰਗ-ਪੱਤਰ ਦੇਣ ’ਚ ਰੁਕਾਵਟਾਂ ਖੜ੍ਹੀਆਂ ਕਰਨਾ ਗ਼ੈਰ-ਜਮਹੂਰੀ ਤੇ ਗ਼ੈਰ ਕਾਨੂੰਨੀ : ਕਾਮਰੇਡ ਰੌੜੀ

September 15, 2021 12:45 PM

ਅਵਤਾਰ ਸਿੰਘ ਧੀਮਾਨ
ਬਲਾਚੌਰ, 14 ਸਤੰਬਰ : ਕੰਢੀ ਦੇ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਕੰਢੀ ਸੰਘਰਸ਼ ਕਮੇਟੀ ਦੇ ਆਗੂ ਸੂਬਾ ਪ੍ਰਧਾਨ ਕਾਮਰੇਡ ਦਰਸ਼ਣ ਸਿੰਘ ਮੱਟੂ ਦੀ ਰਹਿਨੁਮਾਈ ਹੇਠ ਕੰਢੀ ਸੰਘਰਸ਼ ਕਮੇਟੀ ਦਾ ਵਫਦ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਮਿਲ ਕੇ ਮੰਗ ਪੱਤਰ ਦੇਣ ਗਿਆ, ਪਰ ਦੁੱਖ ਦੀ ਗੱਲ ਇਹ ਹੋਈ ਕਿ ਜਿਲ੍ਹਾ ਪ੍ਰਸਾਸ਼ਨ ਸ਼ਹੀਦ ਭਗਤ ਸਿੰਘ ਨਗਰ ਵਲੋਂ ਵਿਧਾਇਕ ਦੀ ਮਿਲੀ ਭੁਗਤ ਨਾਲ ਗੈਰ ਜਮਹੂਰੀ ਤਰੀਕੇ ਵਰਤ ਕੇ ਵਫਦ ਨੂੰ ਰੋਕ ਕੇ ਮੁੱਖ ਮੰਤਰੀ ਤੱਕ ਨਹੀਂ ਪਹੁੰਚਣ ਦਿੱਤਾ ਗਿਆ, ਜੋ ਕਿ ਬਹੁਤ ਹੀ ਨਿਖੇਧੀ ਯੋਗ ਕਾਰਵਾਈ ਹੈ, ਅਤੇ ਲੋਕਾਂ ਦੀ ਜਮਹੂਰੀ ਹੱਕਾਂ ਤੇ ਹਮਲਾ ਹੈ। ਕੰਢੀ ਸੰਘਰਸ਼ ਕਮੇਟੀ ਪੰਜਾਬ ਇਲਾਕੇ ਦੀਆਂ ਭਖਦੀਆਂ ਮੰਗਾਂ ਜਿਵੇਂ 1979 ਤੋਂ ਵਿਚਾਲੇ ਲਟਕ ਦੀ ਆ ਰਹੀ ਕੰਢੀ ਨਹਿਰ ਲੋਕਾਂ ਦੀਆਂ ਭਾਵਨਾਵਾਂ ਮੁਤਾਬਿਕ ਚਾਲੂ ਕਰਨਾ, ਤਾਂ ਕਿ ਕੰਢੀ ਖੇਤਰ ਦੀ ਬਰਾਨੀ ਜਮੀਨ ਨੂੰ ਸੰਚਾਈ ਵਾਲੀ ਸਹੂਲਤ ਮਿਲ ਸਕੇ। ਕੰਢੀ ਖੇਤਰ ਵਿੱਚ ਪੀਣ ਵਾਲੇ ਪਾਣੀ ਦੇ ਬਿੱਲ ਮਾਫ ਕੀਤੇ ਜਾਣ, ਅਤੇ ਬਿਜਲੀ ਦੇ ਬਿੱਲ ਅੱਧੇ ਕੀਤੇ ਜਾਣ। ਮੰਗ ਪੱਤਰ ਵਿੱਚ ਇਹ ਵੀ ਮੰਗ ਸੀ ਕਿ ਕੰਢੀ ਖੇਤਰ ਵਿੱਚ ਹੋ ਰਹੀ ਨਜਾਇਜ ਮਾਇਨਿੰਗ ਨੂੰ ਪੂਰੀ ਤਰਾਂ ਠੱਲ ਪਾਈ ਜਾਵੇ, ਕਿਉਂਕਿ ਤਹਿਸੀਲ ਬਲਾਚੌਰ ਵਿਖੇ ਕੋਈ ਖੱਡ ਮਾਇਨਿੰਗ ਲਈ ਨਿਲਾਮ ਨਹੀਂ ਹੋਈ। ਸਾਰਾ ਕੁੱਝ ਰਾਜਨੀਤੀ ਰਾਹੀਂ ਨਜਾਇਜ ਕੀਤਾ ਜਾ ਰਿਹਾ ਹੈ। ਅਵਾਰਾ ਪਸ਼ੂਆਂ ਤੇ ਜੰਗਲੀ ਜਾਨਵਰਾਂ ਦਾ ਪ੍ਰਬੰਧ ਕੀਤਾ ਜਾਵੇ। ਖੇਤ ਵਿੱਚ ਫਸਲਾਂ ਬਚਾਉਣ ਲਈ ਜਾਲ ਦੀ ਸਬਸਿਡੀ ਦਿੱਤੀ ਜਾਵੇ। ਬੇਜਮੀਨੇ ਲੋਕਾਂ ਨੂੰ 10 ਮਰਲੇ ਦੇ ਪਲਾਟ ਮਕਾਨ ਬਣਾਉਣ ਲਈ ਦਿੱਤੇ ਜਾਣ। ਮਨਰੇਗਾ ਸਕੀਮ ਕੰਢੀ ਵਿੱਚ ਸਾਰਾ ਸਾਲ ਚਾਲੂ ਰੱਖਿਆ ਜਾਵੇ। ਕੰਢੀ ਦੇ ਵਿਕਾਸ ਲਈ ਸਰਕਾਰ ਵਿਸ਼ੇਸ਼ ਪੈਕੇਜ ਦੇਵੇ। ਕੰਢੀ ਦੇ ਸਕੂਲਾਂ, ਹਸਪਤਾਲਾਂ ਤੇ ਬਾਕੀ ਸਰਕਾਰੀ ਵਿਭਾਗ ਵਿੱਚ ਖਾਲੀ ਪੋਸਟਾਂ ਪੁਰ ਕੀਤੀਆਂ ਜਾਣ ਆਦਿ। ਵਫਦ ਵਿੱਚ ਗੁਰਨੇਕ ਸਿੰਘ ਭੱਜਲ ਕਿਸਾਨ ਆਗੂ, ਪ੍ਰੇਮ ਰੱਕੜ ਕੰਢੀ ਸੰਘਰਸ਼ ਕਮੇਟੀ, ਕਾਮਰੇਡ ਹੁਸਨ ਚੰਦ ਮਝੋਟ, ਬੀਰੂ ਰਾਮ ਮੀਤ ਪ੍ਰਧਾਨ, ਕਰਨ ਸਿੰਘ ਰਾਣਾ ਜਨਰਲ ਸਕੱਤਰ ਨੇ ਕਿਹਾ ਕਿ ਹਲਕਾ ਵਿਧਾਇਕ ਦੇ ਕਹਿਣ ਤੇ ਪ੍ਰਸਾਸ਼ਨ ਵਲੋਂ ਮੰਗ ਪੱਤਰ ਦੇਣ ਲਈ ਰਸਤੇ ਵਿੱਚ ਰੋਕਣਾ ਗੈਰ ਕਾਨੂਨੀ, ਗੈਰ ਜਮਹੂਰੀ ਹੈ। ਲੋਕ ਇਸ ਦਾ ਮੂੰਹ ਤੋੜ ਜਵਾਬ ਦੇਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

ਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇ

ਮੰਗਾਂ ਨੂੰ ਲੈ ਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਧਰਨਾ ਜਾਰੀ

‘ਮੁੱਖ ਮੰਤਰੀ ਸਾਬ੍ਹ ਕੀ ਲੋਕਾਂ ਨੂੰ ਥਾਣਿਆਂ ’ਚ ਮਿਲੂ ਇਨਸਾਫ਼?’

ਗੋਰਾਯਾ ਪ੍ਰੈੱਸ ਕਲੱਬ ਨੇ ‘ਆਹਮੋ-ਸਾਹਮਣੇ’ ਸੈਮੀਨਾਰ ਕਰਵਾਇਆ

ਇਨਕਲਾਬੀ ਸਾਹਿਤ ਵੰਡ ਕੇ ਮਨਾਇਆ ਜਾ ਰਿਹੈ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਭਲਕੇ ਪਿਲਾਈਆਂ ਜਾਣਗੀਆਂ ਮਾਈਗ੍ਰੇਟਰੀ ਤੇ ਸਲੰਮ ਖੇਤਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ

ਸਕੀਮ ਵਰਕਰਾਂ ਦੀ ਹੜਤਾਲ ਨੂੰ ਪੰਜਾਬ ’ਚ ਮਿਲਿਆ ਲਾਮਿਸਾਲ ਹੁੰਗਾਰਾ : ਸੀਟੂ

ਅਕਾਲੀ ਦਲ ਸੰਯੁਕਤ ਵੱਲੋਂ ਨਵੀਂ ਪਾਰੀ ਦੀ ਸ਼ੁਰੂਆਤ

ਪਿੰਡ ਛਾਪਾ ’ਚ ਨੌਜਵਾਨ ਵੱਲੋਂ ਖ਼ੁਦਕੁਸ਼ੀ