BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਪੰਜਾਬ

ਕੋਰੋਨਾ ਦੇ ਮੁਕੰਮਲ ਖਾਤਮੇ ਤੱਕ ਸਾਵਧਾਨੀਆਂ ਦੀ ਸੁਹਿਰਦਤਾ ਨਾਲ ਪਾਲਣਾ ਬੇਹੱਦ ਜ਼ਰੂਰੀ : ਡਾ. ਰਣਜੀਤ ਹਰੀਸ਼

September 15, 2021 12:47 PM

- ਸਿਹਤ ਵਿਭਾਗ ਨੇ ਰਾਹੋਂ ਵਿਖੇ ਲਗਾਇਆ ਵਿਸ਼ੇਸ਼ ਕੈਂਪ

ਜਗਤਾਰ ਸਿੰਘ ਜੱਬੋਵਾਲ
ਮੱਲਪੁਰ ਅੜਕਾਂ, 14 ਸਤੰਬਰ : ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ, ਜਿਸ ਤਹਿਤ ਰਾਹੋਂ ਸਥਿਤ ਇਕ ਜਿੰਮ ਵਿਚ ਅੱਜ ਵਿਸ਼ੇਸ਼ ਕੈਂਪ ਲਗਾਇਆ ਗਿਆ।
ਇਸ ਮੌਕੇ ਰੂਰਲ ਮੈਡੀਕਲ ਅਫਸਰ ਡਾ ਰਣਜੀਤ ਹਰੀਸ਼ ਨੇ ਦੱਸਿਆ ਕਿ ਕੈਂਪ ਵਿੱਚ 105 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ। ਉਨ੍ਹਾਂ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਦੇ ਮੁਕੰਮਲ ਖਾਤਮੇ ਤੱਕ ਸਾਵਧਾਨੀਆਂ ਦੀ ਸੁਹਿਰਦਤਾ ਨਾਲ ਪਾਲਣਾ ਕਰਨਾ ਤੇ ਟੀਕਾਕਰਨ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੀਮਤੀ ਮਨੁੱਖੀ ਜਾਨਾਂ ਨੂੰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਹਰ ਸੰਭਵ ਕੋਸਸਿ ਕੀਤੀ ਜਾ ਰਹੀ ਹੈ। ਡਾ. ਹਰੀਸ ਨੇ ਅੱਗੇ ਕਿਹਾ ਕਿ ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ ਹਰੇਕ ਯੋਗ ਵਿਅਕਤੀ ਕੋਵਿਡ ਰੋਕੂ ਟੀਕਾ ਲਗਵਾਏ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ। ਉਨ੍ਹਾਂ ਨੇ ਕਿਹਾ ਕਿ ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ ਉੱਤੇ ਟੀਕਾ ਲਗਵਾ ਸਕਦੇ ਹਨ ਅਤੇ ਇਹ ਟੀਕਾ ਪੂਰੀ ਤਰਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਨਾਲ ਮੂੰਹ ਢੱਕ ਕੇ ਰੱਖਿਆ ਜਾਵੇ ਅਤੇ ਇਕ ਦੂਜੇ ਤੋਂ ਛੇ ਫੁੱਟ ਦਾ ਫ਼ਾਸਲਾ ਰੱਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਲੋਕਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਬੀਮਾਰੀ ਦੇ ਮਾੜੇ-ਮੋਟੇ ਲੱਛਣ ਦਿਸਣ ‘ਤੇ ਤੁਰੰਤ ਟੈਸਟ ਕਰਵਾਉਣ ਅਤੇ ਨਾਲ ਹੀ ਕੋਵਿਡ ਰੋਕੂ ਟੀਕਾਕਰਨ ਵੀ ਜ਼ਰੂਰ ਕਰਵਾਉਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਫਾਰਮੇਸੀ ਅਫਸਰ ਮਨਜੀਤ ਕੌਰ, ਹੈਲਥ ਵਰਕਰ ਮਨਦੀਪ ਸਿੰਘ ਕਾਹਲੋਂ, ਗੁਲਸਨ ਕੁਮਾਰ, ਅਜੀਤਪਾਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

ਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇ

ਮੰਗਾਂ ਨੂੰ ਲੈ ਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਧਰਨਾ ਜਾਰੀ

‘ਮੁੱਖ ਮੰਤਰੀ ਸਾਬ੍ਹ ਕੀ ਲੋਕਾਂ ਨੂੰ ਥਾਣਿਆਂ ’ਚ ਮਿਲੂ ਇਨਸਾਫ਼?’

ਗੋਰਾਯਾ ਪ੍ਰੈੱਸ ਕਲੱਬ ਨੇ ‘ਆਹਮੋ-ਸਾਹਮਣੇ’ ਸੈਮੀਨਾਰ ਕਰਵਾਇਆ

ਇਨਕਲਾਬੀ ਸਾਹਿਤ ਵੰਡ ਕੇ ਮਨਾਇਆ ਜਾ ਰਿਹੈ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਭਲਕੇ ਪਿਲਾਈਆਂ ਜਾਣਗੀਆਂ ਮਾਈਗ੍ਰੇਟਰੀ ਤੇ ਸਲੰਮ ਖੇਤਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ

ਸਕੀਮ ਵਰਕਰਾਂ ਦੀ ਹੜਤਾਲ ਨੂੰ ਪੰਜਾਬ ’ਚ ਮਿਲਿਆ ਲਾਮਿਸਾਲ ਹੁੰਗਾਰਾ : ਸੀਟੂ

ਅਕਾਲੀ ਦਲ ਸੰਯੁਕਤ ਵੱਲੋਂ ਨਵੀਂ ਪਾਰੀ ਦੀ ਸ਼ੁਰੂਆਤ

ਪਿੰਡ ਛਾਪਾ ’ਚ ਨੌਜਵਾਨ ਵੱਲੋਂ ਖ਼ੁਦਕੁਸ਼ੀ