BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਪੰਜਾਬ

ਕਾਲੇ ਕਾਨੂੰਨ ਰੱਦ ਕਰਵਾਉਣ ਲਈ 17 ਸਤੰਬਰ ਨੂੰ ਰੋਸ ਪ੍ਰਦਰਸ਼ਨ ਲਈ ਆਓ ਦਿੱਲੀ ਵੱਲ ਕੂਚ ਕਰੀਏ

September 15, 2021 12:51 PM

- ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨ ਪੱਖੀ ਰਿਹਾ ਹੈ ਤੇ ਰਹੇਗਾ : ਡਿੰਪੀ ਢਿੱਲੋਂ

ਸ਼ਿਵਰਾਜ ਸਿੰਘ ਰਾਜੂ
ਗਿੱਦੜਬਾਹਾ, 14 ਸਤੰਬਰ : ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਕਿਸਾਨ ਪੱਖੀ ਰਿਹਾ ਹੈ ਤੇ ਰਹੇਗਾ ਕਿਉਕਿ ਕਿਸਾਨ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਹਨ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਇੱਕ ਸਾਲ ਪੂਰਾ ਹੋਣ ਤੇ ਵੀ ਕਿਸਾਨ ਮਾਰੂ ਕਾਲੇ ਕਾਨੂੰਨ ਰੱਦ ਨਾ ਕਰਨ ਦੇ ਰੋਸ ਵਜੋਂ ਕਾਲਾ ਦਿਨ ਮਨਾਉਣ ਲਈ ਪਾਰਟੀ ਹਾਈ ਕਮਾਨ ਦੇ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਦਿੱਲੀ ਵਿਖੇ 17 ਸਤੰਬਰ ਨੂੰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਅਤੇ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਗਿੱਦੜਬਾਹਾ ਵਿਖੇ ਪ੍ਰੈਸ ਨੋਟ ਰਾਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਡਿੰਪੀ ਢਿੱਲੋਂ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹਰ ਦੁੱਖ ਦਰਦ ਨੂੰ ਚੰਗੀ ਤਰਾਂ ਸਮਝਦਾ ਹੈ ਇਸ ਲਈ ਸ੍ਰੋਮਣੀ ਅਕਾਲੀ ਦਲ ਅਤੇ ਬਹਜਨ ਸਮਾਜ ਪਾਰਟੀ ਦੇ ਗੱਠਜੋੜ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਦਿੱਲੀ ਵਿਖੇ ਕੇਂਦਰ ਦੀ ਮੋਦੀ ਸਰਕਾਰ ਨੂੰ ਜਗਾਉਣ ਲਈ ਕਾਲ਼ੇ ਖੇਤੀ ਕਨੂੰਨ ਲਾਗੂ ਹੋਣ ਦੇ ਇੱਕ ਸਾਲ ਪੂਰੇ ਹੋਣ ‘ਤੇ, 17 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ‘ਕਾਲ਼ੇ ਦਿਨ‘ ਵਜੋਂ ਮਨਾਉਣ ਜਾ ਰਿਹਾ ਹੈ ਅਤੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਚਲ ਕੇ ਦਿੱਲੀ ਸੰਸਦ ਭਵਨ ਤੱਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨਾਂ ਸਮੂਹ ਕਿਸਾਨ ਹਿਤੈਸ਼ੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਕਾਲੀ ਅਤੇ ਬਸਪਾ ਵਰਕਰਾਂ ਅਤੇ ਆਗੂਆਂ ਤੋਂ ਇਨਾਵਾ ਅਸੀਂ ਸਾਰਿਆਂ ਨੂੰ ਸੱਦਾ ਦਿੰਦੇ ਹਾਂ ਕਿ ਆਓ, ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਦਿੱਲੀ ਸੰਸਦ ਭਵਨ ਤੱਕ ਕੱਢੇ ਜਾ ਰਹੇ ਭਾਰੀ ਰੋਸ ਮਾਰਚ ਰਾਹੀਂ ਆਪਣਾ ਇੱਕਜੁੱਟ ਹੋ ਕੇ ਰੋਸ ਪ੍ਰਗਟ ਕਰੀਏ ਤਾਂ ਜੋ ਮੋਦੀ ਸਰਕਾਰ ਕਾਲੇ ਕਾਨੂੰਨ ਰੱਦ ਕਰਨ ਲਈ ਮਜਬੂਰ ਹੋ ਜਾਵੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

ਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇ

ਮੰਗਾਂ ਨੂੰ ਲੈ ਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਧਰਨਾ ਜਾਰੀ

‘ਮੁੱਖ ਮੰਤਰੀ ਸਾਬ੍ਹ ਕੀ ਲੋਕਾਂ ਨੂੰ ਥਾਣਿਆਂ ’ਚ ਮਿਲੂ ਇਨਸਾਫ਼?’

ਗੋਰਾਯਾ ਪ੍ਰੈੱਸ ਕਲੱਬ ਨੇ ‘ਆਹਮੋ-ਸਾਹਮਣੇ’ ਸੈਮੀਨਾਰ ਕਰਵਾਇਆ

ਇਨਕਲਾਬੀ ਸਾਹਿਤ ਵੰਡ ਕੇ ਮਨਾਇਆ ਜਾ ਰਿਹੈ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਭਲਕੇ ਪਿਲਾਈਆਂ ਜਾਣਗੀਆਂ ਮਾਈਗ੍ਰੇਟਰੀ ਤੇ ਸਲੰਮ ਖੇਤਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ

ਸਕੀਮ ਵਰਕਰਾਂ ਦੀ ਹੜਤਾਲ ਨੂੰ ਪੰਜਾਬ ’ਚ ਮਿਲਿਆ ਲਾਮਿਸਾਲ ਹੁੰਗਾਰਾ : ਸੀਟੂ

ਅਕਾਲੀ ਦਲ ਸੰਯੁਕਤ ਵੱਲੋਂ ਨਵੀਂ ਪਾਰੀ ਦੀ ਸ਼ੁਰੂਆਤ

ਪਿੰਡ ਛਾਪਾ ’ਚ ਨੌਜਵਾਨ ਵੱਲੋਂ ਖ਼ੁਦਕੁਸ਼ੀ