BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਪੰਜਾਬ

7ਵੇਂ ਰੁਜ਼ਗਾਰ ਮੇਲੇ ’ਚ 1156 ਬੇਰੁਜ਼ਗਾਰਾਂ ’ਚੋਂ 923 ਦੀ ਨੌਕਰੀ ਲਈ ਹੋਈ ਚੋਣ

September 15, 2021 12:58 PM

- ਸਰਕਾਰ ਹੁਣ ਤੱਕ ਸਾਢੇ ਦੱਸ ਲੱਖ ਨੌਕਰੀਆਂ ਦੇ ਚੁੱਕੀ ਹੈ : ਵਿਧਾਇਕ ਵੜਿੰਗ

ਸ਼ਿਵਰਾਜ ਸਿੰਘ ਰਾਜੂ
ਗਿਦੜਬਾਹਾ, 14 ਸਤੰਬਰ : ਮਾਤਾ ਮਿਸ਼ਰੀ ਦੇਵੀ ਡੀਏਵੀ ਕਾਲਜ ਵਿਖੇ ਦੂਜੇ ਰੁਜ਼ਗਾਰ ਮੇਲੇ ਦਾ ਉਦਘਾਟਨ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤਾ। ਕਾਲਜ ਪ੍ਰਿੰਸੀਪਲ ਐਚ ਐਸ ਅਰੋੜਾ ਨੇ ਮੁੱਖ ਮਹਿਮਾਨ ਵਿਧਾਇਕ ਰਾਜਾ ਵੜਿੰਗ, ਡਿਪਟੀ ਕਮਿਸ਼ਨਰ ਐਮ ਕੇ ਅਰਾਵਿੰਦ ਕੁਮਾਰ ਅਤੇ ਹੋਰ ਪੁੱਜੇ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ। ਵਿਧਾਇਕ ਰਾਜਾ ਵੜਿੰਗ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਘਰ ਘਰ ਰੁਜ਼ਗਾਰ ਮੁਹਿੰਮ ਤਹਿਤ ਚਲ ਰਹੇ ਇਹ ਰੁਜ਼ਗਾਰ ਮੇਲੇ ਨੌਜਵਾਨਾਂ ਨੂੰ ਕਿਰਤ ਦੇ ਵਧੀਆ ਮੌਕੇ ਪ੍ਰਦਾਨ ਕਰ ਰਹੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਰੋਜ਼ਗਾਰ ਮੇਲਿਆਂ ਤਹਿਤ ਪੰਜਾਬ ਸਰਕਾਰ ਹੁਣ ਤੱਕ ਸਾਢੇ ਦੱਸ ਲੱਖ ਨੌਕਰੀਆਂ ਦੇ ਚੁੱਕੀ ਹੈ ਅਤੇ ਰਹਿੰਦੇ ਸਮੇਂ ਵਿਚ ਹਰ ਘਰ ਵਿਚ ਯੋਗਤਾ ਅਨੁਸਾਰ ਬੇਰੁਜ਼ਗਾਰ ਨੂੰ ਨੌਕਰੀ ਦਾ ਮੌਕਾ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਐਮ ਕੇ ਅਰਾਵਿੰਦ ਕੁਮਾਰ ਜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੇਲਾ ਨੌਕਰੀ ਪ੍ਰਾਪਤੀ ਲਈ ਸੁਨਹਿਰੀ ਮੌਕਾ ਹੈ ਅਤੇ ਬੇਰੁਜ਼ਗਾਰਾਂ ਨੂੰ ਇਸ ਮੌਕੇ ਦਾ ਪੂਰਾ ਲਾਭ ਲੈਣਾ ਚਾਹੀਦਾ ਹੈ । ਐਸ ਡੀ ਐਮ ਗਿੱਦੜਬਾਹਾ ਓਮ ਪ੍ਰਕਾਸ਼ ਨੇ ਮੁੱਖ ਮਹਿਮਾਨ ਤੇ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੁੱਚੇ ਸਰਕਾਰੀ ਵਿਭਾਗਾਂ ਨੇ ਇਕ ਟੀਮ ਵਾਂਗ ਕੰਮ ਕਰਕੇ ਇਸ ਰੋਜ਼ਗਾਰ ਮੇਲੇ ਨੂੰ ਸਫਲ ਬਣਾਇਆ ਹੈ। ਜਿਲ੍ਹਾ ਪਲੇਸਮੈਂਟ ਅਫਸਰ ਅਸ਼ੋਕ ਜਿੰਦਲ ਅਤੇ ਦਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਅੱਜ ਦੇ ਮੇਲੇ ਵਿਚ 27 ਕੰਪਨੀਆਂ ਵੱਲੋਂ ਕਰੀਬ 2730 ਪੋਸਟਾਂ ਤੇ ਨੌਕਰੀ ਦਿੱਤੀ ਜਾਣੀ ਸੀ । ਇਸ ਮੇਲੇ ਵਿਚ 1156 ਬੇਰੁਜਗਾਰਾਂ ਨੇ ਰਜਿਸਟ੍ਰੇਸ਼ਨ ਕਰਵਾਈ ਜਿਨ੍ਹਾਂ ਵਿਚੋਂ 923 ਉਮੀਦਵਾਰਾਂ ਦੀ ਵੱਖ ਵੱਖ ਕੰਪਨੀਆਂ ਵੱਲੋਂ ਨੌਕਰੀ ਲਈ ਚੋਣ ਕਰ ਲਈ ਗਈ। ਇਨ੍ਹਾਂ ਨੌਕਰੀ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਮੌਕੇ ਤੇ ਹੀ ਨਿਯੁਕਤੀ ਪੱਤਰ ਦਿੱਤੇ ਗਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

ਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇ

ਮੰਗਾਂ ਨੂੰ ਲੈ ਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਧਰਨਾ ਜਾਰੀ

‘ਮੁੱਖ ਮੰਤਰੀ ਸਾਬ੍ਹ ਕੀ ਲੋਕਾਂ ਨੂੰ ਥਾਣਿਆਂ ’ਚ ਮਿਲੂ ਇਨਸਾਫ਼?’

ਗੋਰਾਯਾ ਪ੍ਰੈੱਸ ਕਲੱਬ ਨੇ ‘ਆਹਮੋ-ਸਾਹਮਣੇ’ ਸੈਮੀਨਾਰ ਕਰਵਾਇਆ

ਇਨਕਲਾਬੀ ਸਾਹਿਤ ਵੰਡ ਕੇ ਮਨਾਇਆ ਜਾ ਰਿਹੈ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਭਲਕੇ ਪਿਲਾਈਆਂ ਜਾਣਗੀਆਂ ਮਾਈਗ੍ਰੇਟਰੀ ਤੇ ਸਲੰਮ ਖੇਤਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ

ਸਕੀਮ ਵਰਕਰਾਂ ਦੀ ਹੜਤਾਲ ਨੂੰ ਪੰਜਾਬ ’ਚ ਮਿਲਿਆ ਲਾਮਿਸਾਲ ਹੁੰਗਾਰਾ : ਸੀਟੂ

ਅਕਾਲੀ ਦਲ ਸੰਯੁਕਤ ਵੱਲੋਂ ਨਵੀਂ ਪਾਰੀ ਦੀ ਸ਼ੁਰੂਆਤ

ਪਿੰਡ ਛਾਪਾ ’ਚ ਨੌਜਵਾਨ ਵੱਲੋਂ ਖ਼ੁਦਕੁਸ਼ੀ