BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਦੇਸ਼

ਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚ

September 18, 2021 11:02 AM

- ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਸਣੇ 15 ਅਕਾਲੀ ਆਗੂ ਗਿ੍ਰਫ਼ਤਾਰ

ਏਜੰਸੀਆਂ
ਨਵੀਂ ਦਿੱਲੀ, 17 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਸਾਰੀਆਂ ਪ੍ਰਮੁੱਖ ਫ਼ਸਲਾਂ ਦੀ ਘੱਟੋ ਘੱਟ ਸਮਰਥਨ ਮੁੱਲ ’ਤੇ ਯਕੀਨੀ ਖ਼ਰੀਦ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰਦਿਆਂ ਸੀਨੀਅਰ ਲੀਡਰਸ਼ਿਪ ਨਾਲ ਇਥੇ ਗ੍ਰਿਫ਼ਤਾਰੀ ਦਿੱਤੀ। ਸੁਖਬੀਰ ਸਿੰਘ ਬਾਦਲ ਨੇ 3 ਕਾਲੇ ਕਾਨੂੰਨ ਬਣਾਉਣ ਦਾ ਇੱਕ ਸਾਲ ਪੂਰਾ ਹੋਣ ’ਤੇ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਵਿਸ਼ਾਲ ਰੋਸ ਮਾਰਚ ਦੀ ਅਗਵਾਈ ਕੀਤੀ। ਦਿੱਲੀ ਪੁਲਿਸ ਵੱਲੋਂ ਲਾਈਆਂ ਅਣਕਿਆਸੀਆਂ ਰੁਕਾਵਟਾਂ ਦੇ ਬਾਵਜੂਦ ਹਜ਼ਾਰਾਂ ਪਾਰਟੀ ਵਰਕਰ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਅਰਦਾਸ ਕਰਨ ਉਪਰੰਤ ਸੰਸਦ ਵੱਲ ਰੋਸ ਮਾਰਚ ਕੀਤਾ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਸੰਸਦ ਵੱਲ ਮਾਰਚ ਕਰਦਿਆਂ ਕਾਲਾ ਦਿਵਸ ਮਨਾ ਕੇ ਗ੍ਰਿਫ਼ਤਾਰੀਆਂ ਦਿੱਤੀਆਂ।
ਪਾਰਟੀ ਨੇ ਕਾਰਜਕਾਰੀ ਮੈਜਿਸਟਰੇਟ ਰਾਹੀਂ ਪ੍ਰਧਾਨ ਮੰਤਰੀ ਦੇ ਨਾਂ ਮੈਮੋਰੰਡਮ ਵੀ ਸੌਂਪਿਆ। ਇਸ ਵਿਚ ਕਾਲੇ ਕਾਨੂੰਨ ਰੱਦ ਕਰਨ ਤੋਂ ਇਲਾਵਾ ਕੇਂਦਰ ਸਰਕਾਰ ਤੋਂ ਇਹ ਵਾਅਦਾ ਕਰਨ ਦੀ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਉਨ੍ਹਾਂ ਦੇ ਜੀਵਨ ਨੂੰ ਪ੍ਰਭਾਵਤ ਕਰਨ ਵਾਲਾ ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ ਕਿਸਾਨਾਂ ਨਾਲ ਸਲਾਹ ਮਸ਼ਵਰਾ ਕਰੇਗੀ। ਇਸ ਤੋਂ ਪਹਿਲਾਂ ਵਿਸ਼ਾਲ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਤਿੰਨ ਖੇਤੀ ਕਾਨੂੰਨ ਰੱਦ ਹੋਣੇ ਯਕੀਨੀ ਬਣਾਉਣ ਵਾਸਤੇ ਡਟ ਕੇ ਲੜਾਈ ਲੜੇਗੀ। ਉਨ੍ਹਾਂ ਨੇ ਪੰਜਾਬੀਆਂ ਨੂੰ ਭਰੋਸਾ ਦੁਆਇਆ ਕਿ ਇਕ ਵਾਰ ਪੰਜਾਬ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਇਹ ਕਾਨੂੰਨ ਸੂਬੇ ਵਿਚ ਲਾਗੂ ਨਹੀਂ ਹੋਣ ਦਿੱਤੇ ਜਾਣਗੇ।
ਇਸ ਤੋਂ ਪਹਿਲਾਂ ਧਰਨੇ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੂੰ ਕਿਸਾਨ ਹਮਾਇਤੀ ਹੋਣ ਲਈ ਕਿਸੇ ਤੋਂ ਸਰਟੀਫਿਕੇਟ ਦੀ ਜ਼ਰੂਰਤ ਨਹੀਂ। ਸਾਡੀ ਇਕਲੌਤੀ ਪਾਰਟੀ ਹੈ ਜੋ ਕਿਸਾਨਾਂ ਤੇ ਉਨ੍ਹਾਂ ਦੇ ਹੱਕਾਂ ਵਾਸਤੇ ਲੜਦੀ ਹੈ। ਅਸੀਂ ਕਿਸਾਨਾਂ ਨੂੰ ਖੇਤੀਬਾੜੀ ਲਈ ਮੁਫ਼ਤ ਬਿਜਲੀ, ਪੱਕੀਆਂ ਨਹਿਰਾਂ ਤੇ ਖਾਲਾਂ ਅਤੇ ਨਹਿਰਾਂ ਤੋਂ ਪਾਣੀ ਕਿਸਾਨਾਂ ਤੱਕ ਪਹੁੰਚਣਾ ਯਕੀਨੀ ਬਣਾਇਆ। ਸੁਖਬੀਰ ਬਾਦਲ ਨੇ ਦਿੱਲੀ ਪੁਲਿਸ ਅਤੇ ਆਪ ਸਰਕਾਰ ਵੱਲੋਂ ਭਾਰੀ ਰੁਕਾਵਟਾਂ ਲਾਉਣ ਦੇ ਬਾਵਜੂਦ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਯਤਨਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ ਸਮੇਤ ਪੰਜਾਬ ਦੇ ਸਾਰੇ ਮੁੱਦਿਆਂ ’ਤੇ ਦੋਗਲੀ ਰਾਜਨੀਤੀ ਅਪਣਾਉਣ ਅਤੇ ਪੰਜਾਬ ਦੇ ਥਰਮਲ ਪਲਾਂਟਾਂ ਦਾ ਵਿਰੋਧ ਕਰਨ ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ।
ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜੇਕਰ ਐਨ.ਡੀ.ਏ. ਸਰਕਾਰ ਨੇ ਤਿੰਨ ਕਾਲੇ ਕਾਨੂੰਨ ਰੱਦ ਨਾ ਕੀਤੇ ਤਾਂ ਇਸ ਨਾਲ ਉਹ ਨਾ ਸਿਰਫ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਹਾਰੇਗੀ ਬਲਕਿ 2024 ਦੀਆਂ ਕੌਮ ਚੋਣਾਂ ਵੀ ਹਾਰ ਜਾਵੇਗੀ। ਸਰਦਾਰ ਭੂੰਦੜ ਤੇ ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਕਿਵੇਂ ਅਕਾਲੀ ਦਲ ਨੇ ਕਿਸਾਨਾਂ ਦੇ ਖਦਸ਼ੇ ਸਰਵਉਚ ਪੱਧਰ ਤੱਕ ਪਹੁੰਚ ਕੇ ਤਿੰਨ ਬਿੱਲ ਪਾਸ ਨਾ ਕੀਤੇ ਜਾਣ ਵਾਸਤੇ ਹਰ ਯਤਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੋਬਿੰਦ ਸਿੰਘ ਲੌਂਗੋਵਾਲ, ਮਹੇਸ਼ਇੰਦਰ ਸਿੰ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਸੁਰਜੀਤ ਸਿੰਘ ਰੱਖੜਾ, ਜਗਮੀਤ ਸਿੰਘ ਬਰਾੜ, ਅਨਿਲ ਜੋਸ਼ੀ ਤੇ ਹਰਮੀਤ ਕਾਲਕਾ ਵੀ ਸ਼ਾਮਲ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤ

ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾ

ਮੱਧ ਪ੍ਰਦੇਸ਼ : ਭਾਰਤੀ ਹਵਾਈ ਫੌਜ ਦਾ ਜਹਾਜ਼ ਹਾਦਸੇ ਦਾ ਸ਼ਿਕਾਰ, ਪਾਇਲਟ ਸੁਰੱਖਿਅਤ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਜਾਰੀ

ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 3 ਫੀਸਦੀ ਵਾਧਾ

ਲਖ਼ੀਮਪੁਰ ਖੀਰੀ ਹੱਤਿਆ ਕਾਂਡ : ਯੂਪੀ ਸਰਕਾਰ ਜ਼ਿੰਮੇਵਾਰੀ ਤੋਂ ਪਿੱਛੇ ਖਿੱਚ ਰਹੀ ਪੈਰ : ਸੁਪਰੀਮ ਕੋਰਟ

ਆਗਰਾ : ਮ੍ਰਿਤਕ ਸਫ਼ਾਈ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

‘ਬੇਮੌਸਮੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਮਿਲੇਗਾ 50 ਹਜ਼ਾਰ ਪ੍ਰਤੀ ਹੈਕਟੇਅਰ ਮੁਆਵਜ਼ਾ’

ਮੱਧ ਪ੍ਰਦੇਸ਼ : ਖੇਤਾਂ ’ਚ ਸੁੱਤੇ ਪਏ 2 ਕਿਸਾਨਾਂ ਦੀ ਗਲ ਵੱਢ ਕੇ ਹੱਤਿਆ