BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਦੁਨੀਆ

ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ

September 18, 2021 11:09 AM

ਏਜੰਸੀਆਂ
ਨਵੀਂ ਦਿੱਲੀ, 17 ਸਤੰਬਰ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਦੁਸ਼ਾਂਬੇ ਵਿਚ ਐੱਸ.ਸੀ.ਓ. ਦੀ ਬੈਠਕ ਤੋਂ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਮੁਲਾਕਾਤ ਕੀਤੀ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪੂਰਬੀ ਲੱਦਾਖ ਵਿਚ ਸੈਨਿਕਾਂ ਦੀ ਵਾਪਸੀ ਦੀ ਪ੍ਰਕਿਰਿਆ ਵਿਚ ਤਰੱਕੀ ਸ਼ਾਂਤੀ ਬਹਾਲੀ ਲਈ ਜ਼ਰੂਰੀ ਹੈ। ਜੈਸ਼ੰਕਰ ਅਤੇ ਵਾਂਗ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਹਿੱਸਾ ਲੈਣ ਲਈ ਦੁਸ਼ਾਂਬੇ ਵਿਚ ਹਨ।
ਜੈਸ਼ੰਕਰ ਨੇ ਟਵੀਟ ਕੀਤਾ, ਚੀਨ ਦੇ ਵਿਦੇਸ਼ ਮੰਤਰੀ ਨਾਲ ਦੁਸ਼ਾਂਬੇ ਵਿਚ ਐੱਸ.ਸੀ.ਓ. ਦੀ ਬੈਠਕ ਤੋਂ ਪਹਿਲਾਂ ਮੁਲਾਕਾਤ ਹੋਈ। ਆਪਣੇ ਸਰਹੱਦੀ ਖੇਤਰਾਂ ਤੋਂ ਸੈਨਿਕਾਂ ਦੀ ਵਾਪਸੀ ’ਤੇ ਚਰਚਾ ਕੀਤੀ ਅਤੇ ਇਹ ਰੇਖਾਂਕਿਤ ਕੀਤਾ ਕਿ ਸ਼ਾਂਤੀ ਬਹਾਲੀ ਲਈ ਇਹ ਬੇਹੱਦ ਜ਼ਰੂਰੀ ਹੈ ਅਤੇ ਇਹ ਦੋਪੱਖੀ ਸਬੰਧਾਂ ਵਿੱਚ ਤਰੱਕੀ ਦਾ ਆਧਾਰ ਹੈ ।
ਬੈਠਕ ਤੋਂ ਬਾਅਦ ਜੈਸ਼ੰਕਰ ਨੇ ਕਿਹਾ ਕਿ ਦੋਵਾਂ ਪੱਖਾਂ ਨੇ ਸੰਸਾਰਕ ਘਟਨਾਕ੍ਰਮ ’ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਸਮਝਿਆ ਜਾਂਦਾ ਹੈ ਕਿ ਅਫ਼ਗਾਨਿਸਤਾਨ ਦੇ ਘਟਨਾਕ੍ਰਮ ’ਤੇ ਵੀ ਗੱਲਬਾਤ ਹੋਈ ਹੈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀ ਰੁਸਲਾਨ ਕਜਾਕਬਾਏਸ ਨਾਲ ਵੀ ਮੁਲਾਕਾਤ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ