BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਹਰਿਆਣਾ

ਪਹਿਲੀ ਤੋਂ ਤੀਸਰੀ ਤੱਕ ਦੀਆਂ ਕਲਾਸਾਂ 20 ਸਤੰਬਰ ਤੋਂ ਸ਼ੁਰੂ ਹੋਣਗੀਆਂ

September 18, 2021 11:55 AM

ਪੀ.ਪੀ. ਵਰਮਾ
ਪੰਚਕੂਲਾ/17 ਸਤੰਬਰ : ਹਰਿਆਣਾ ਵਿੱਚ ਪਹਿਲੀ ਤੋਂ ਤੀਸਰੀ ਕਲਾਸ ਤੱਕ ਦੇ ਵਿਦਿਆਰਥੀਆਂ ਚੰਗੀ ਖ਼ਬਰ ਹੈ। ਹਰਿਆਣਾ ਇਹਨਾਂ ਕਲਾਸਾਂ ਲਈ ਸਕੂਲ 20 ਸਤੰਬਰ ਤੋਂ ਖੋਲ੍ਹਣ ਦੀ ਤਿਆਰੀ ਕਰ ਚੁੱਕਿਆ ਹੈ। ਸਵੇਰੇ 9 ਵਜੇ ਤੋਨ 12 ਵਜੇ ਤੱਕ ਇਹਨਾਂ ਦੀਆਂ ਕਲਾਸਾਂ ਲੱਗਣਗੀਆਂ। ਸਿੱਖਿਆ ਵਿਭਾਗ ਨੇ ਆਪਣੇ ਨਿਰਦੇਸ਼ ਦੇ ਦਿੱੇ ਹਨ। ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਕੋਵਿਡ-19 ਦੇ ਨਿਯਮਾਂ ਦੀ ਪਾਲਣਾਂ ਕਰਨਾ ਅਤਿ ਜ਼ਰੂਰੀ ਹੋਵੇਗਾ।
ਸਾਰੇ ਬੱਚਿਆਂ ਦੀ ਸਕਰੀਨਿੰਗ ਸਕੂਲਾਂ ਦੇ ਗੇਟਾਂ ਉੱਤੇ ਹੋਵੇਗੀ ਅਤੇ ਜਿਸ ਵਿਦਿਆਰਥੀ ਦਾ ਤਾਪਮਾਨ ਵੱਧ ਹੋਵੇਗਾ ਉਸਨੂੰ ਸਕੂਲ ਵਿੱਚ ਪ੍ਰਵੇਸ਼ ਨਹੀਂ ਕਰਨ ਦਿੱਤਾ ਜਾਵੇਗਾ। ਬੱਚਿਆਂ ਨੂੰ ਸਕੂਲ ਭੇਜਣਾ ਹੈ ਜਾਂ ਨਹੀਂ ਇਹ ਬੱਚਿਆਂ ਦੇ ਮਾਪਿਆਂ ਤੇ ਨਿਰਭਰ ਕਰਦਾ ਹੈ ਅਤੇ ਉਹਨਾਂ ਦੀ ਮੰਜ਼ੂਰੀ ਜ਼ਰੂਰੀ ਹੈ। ਜਦਕਿ ਇਸ ਦੌਰਾਨ ਪਹਿਲਾਂ ਦੀ ਤਰ੍ਹਾਂ ਆਨਲਾਈਨ ਕਲਾਸਾਂ ਚਲਦੀਆਂ ਰਹਿਣਗੀਆਂ। ਸਿੱਖਿਆ ਮੰਤਰੀ ਕੰਵਰਪਾਲ ਗੁੱਜਰ ਨੇ ਦਾਵਾ ਕੀਤਾ ਹੈ ਕਿ 72 ਪ੍ਰਤੀਸ਼ਤ ਅਧਿਆਪਕਾਂ ਦਾ ਟੀਕਾਕਰਨ ਹੋ ਚੁੱਕਿਆ ਹੈ। ਉਹਨਾਂ ਦੱਸਿਆ ਕਿ ਚੌਥੀ ਤੋਂ ਪੰਜਵੀਂ ਤੱਕ 25 ਪ੍ਰਤਿਸ਼ਤ ਅਤੇ ਛੇਵੀਂ ਤੋਂ 12ਵੀਂ ਤੱਕ 50 ਫੀਸਦੀ ਬੱਚੇ ਸਕੂਲ ਆ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਪੰਜਾਬੀ ਸਾਹਿਤ ਸਭਾ ਕਾਲਾਂਵਾਲੀ ਨੇ ਸੀਬੀਐਸਈ ਦੇ ਫੈਸਲੇ ਦਾ ਕੀਤਾ ਸਖ਼ਤ ਵਿਰੋਧ

ਮਜ਼ਦੂਰਾਂ ਤੇ ਕਿਸਾਨਾਂ ਲਈ ਸਿਖਲਾਈ ਕੈਂਪ ਲਗਾਇਆ

ਧੋਖਾਧੜੀ ਕਰਕੇ ਖਾਤੇ ’ਚੋਂ ਕਢਵਾਏ 83 ਹਜ਼ਾਰ, ਕੇਸ ਦਰਜ

ਗੁਰੂ ਸਾਹਿਬ ਨੇ ਦੁਨੀਆ ਭਰ ਦੀ ਯਾਤਰਾ ਕਰਕੇ ਸਭ ਨੂੰ ਮਨੁੱਖਤਾ ਦਾ ਪਾਠ ਪੜ੍ਹਾਇਆ : ਗਿਆਨੀ ਪਤਵੰਤ ਸਿੰਘ

ਐਲਨਾਬਾਦ ’ਚ ਇਨੈਲੋ ਦੀ ਮੱਦਦ ਲਈ ਉਤਰਿਆ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਦਾ ਜਹਾਜ਼

ਐਲਨਾਬਾਦ ਵਿਧਾਨ ਸਭਾ ਖੇਤਰ ’ਚ ਕੱਢੀ ਸ਼ਹੀਦ ਕਿਸਾਨਾਂ ਦੀ ਅਸਥੀ ਕਲਸ਼ ਯਾਤਰਾ

ਮਹਾਰਿਸ਼ੀ ਵਾਲਮੀਕਿ ਦੀ ਜੈਯੰਤੀ ਸਮਾਜ ਵੱਲੋਂ ਧੂਮ-ਧਾਮ ਨਾਲ ਮਨਾਈ ਗਈ

ਪ੍ਰਾਚੀਨ ਕੈਥਲ ਸ਼ਕਤੀ ਧਾਮ ’ਚ ਯੂਥ ਬੋਰਡ ਵੱਲੋਂ ਵਿਸ਼ਾਲ ਮਾਂ ਭਗਵਤੀ ਜਾਗਰਣ ਦਾ ਆਯੋਜਨ

ਮਹਾਰਿਸ਼ੀ ਵਾਲਮੀਕਿ ਜੈਯੰਤੀ ਧੂਮ-ਧਾਮ ਨਾਲ ਮਨਾਈ

ਭਗਵਾਨ ਵਾਲਮੀਕਿ ਪ੍ਰਕਾਸ਼ ਉਤਸਵ ਧੂਮ-ਧਾਮ ਨਾਲ ਮਨਾਇਆ