BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਦੇਸ਼

ਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲ

September 20, 2021 11:17 AM

ਏਜੰਸੀਆਂ
ਦੇਹਰਾਦੂਨ/19 ਸਤੰਬਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ‘ਪਲਾਇਨ ਪ੍ਰਦੇਸ਼’ ਬਣ ਚੁੱਕੇ ਉਤਰਾਖੰਡ ’ਚ ਆਮ ਆਦਮੀ ਪਾਰਟੀ ਦੇ ਸੱਤਾ ’ਚ ਆਉਣ ਤੋਂ ਬਾਅਦ ਹਰ ਬੇਰੁਜ਼ਗਾਰ ਨੂੰ ਰੁਰਗਾਰ ਦਿੱਤਾ ਜਾਵੇਗਾ। ਇੰਨਾ ਹੀ ਨਹੀਂ ਰੁਜਗਾਰ ਮਿਲਣ ਤੱਕ ਹਰ ਪਰਿਵਾਰ ਦੇ ਇਕ ਨੌਜਵਾਨ ਨੂੰ 5000 ਰੁਪਏ ਮਹੀਨਾ ਦਿੱਤਾ ਜਾਵੇਗਾ। ਨੈਨੀਤਾਲ ਜ਼ਿਲ੍ਹੇ ਦੇ ਹਲਦਵਾਨੀ ’ਚ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਪ੍ਰਦੇਸ਼ ’ਚ ਬੇਰੁਜਗਾਰਾਂ ਲਈ 6 ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਪ੍ਰਦੇਸ਼ ’ਚ ਹਰ ਬੇਰੁਜ਼ਗਾਰ ਨੌਜਵਾਨ ਲਈ ਰੁਜ਼ਗਾਰ ਉਪਲੱਬਧ ਕਰਵਾਇਆ ਜਾਵੇਗਾ ਅਤੇ ਜਦੋਂ ਤੱਕ ਰੁਜ਼ਗਾਰ ਨਹੀਂ ਮਿਲਦਾ, ਉਦੋਂ ਤੱਕ ਹਰ ਪਰਿਵਾਰ ਦੇ ਇੱਕ ਨੌਜਵਾਨ ਨੂੰ 5 ਹਜ਼ਾਰ ਰੁਪਏ ਮਹੀਨਾ ‘ਬੇਰੁਜ਼ਗਾਰੀ ਭੱਤਾ’ ਦਿੱਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਨੌਕਰੀਆਂ ’ਚੋਂ 80 ਫੀਸਦੀ ਉਤਰਾਖੰਡ ਦੇ ਬੇਰੁਜ਼ਗਾਰਾਂ ਲਈ ਰਾਖਵੀਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਦੇ 6 ਦਿਨਾਂ ਅੰਦਰ ਇਕ ਲੱਖ ਸਰਕਾਰੀ ਨੌਕਰੀਆਂ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ’ਚੋਂ ਲਗਭਗ 50 ਤੋਂ 60 ਹਜ਼ਾਰ ਭਰਤੀਆਂ ਸਰਕਾਰ ’ਚ ਹਨ, ਜਦੋਂ ਕਿ ਬਾਕੀ ਆਉਣ ਵਾਲੇ ਦਿਨਾਂ ’ਚ ਹਸਪਤਾਲ, ਸਕੂਲ, ਮੋਹੱਲਾ ਕਲੀਨਿਕ ਅਤੇ ਸੜਕਾਂ ਰਾਹੀਆਂ ਨੌਕਰੀਆਂ ਦੀ ਰਚਨਾ ਕੀਤੀ ਜਾਵੇਗੀ।
‘ਆਪ’ ਨੇਤਾ ਨੇ ਕਿਹਾ ਕਿ ਦਿੱਲੀ ਦੀ ਤਰਜ ’ਤੇ ਉਤਰਾਖੰਡ ’ਚ ਵੀ ਜੌਬ (ਨੌਕਰੀ) ਪੋਰਟਲ ਬਣਾਇਆ ਜਾਵੇਗਾ, ਜਿਸ ’ਚ ਨੌਕਰੀ ਦੇਣ ਅਤੇ ਨੌਕਰੀ ਲੈਣ ਵਾਲੇ ਲੋਕ ਆਪਸ ’ਚ ਮਿਲ ਸਕਣਗੇ। ਉਨ੍ਹਾਂ ਕਿਹਾ ਕਿ ਹਾਲ ’ਚ ਦਿੱਲੀ ’ਚ ਇਕ ਅਜਿਹੇ ਹੀ ਪੋਰਟਲ ’ਤੇ 10 ਲੱਖ ਨੌਕਰੀਆਂ ਆਈਆਂ ਸਨ। ਕੇਜਰੀਵਾਲ ਨੇ ਕਿਹਾ ਕਿ ਵੱਖ ਤੋਂ ਇਕ ਰੁਜ਼ਗਾਰ ਅਤੇ ਪਲਾਇਨ ਮਾਮਲਿਆਂ ਦਾ ਮੰਤਰਾਲਾ ਬਣਾਇਆ ਜਾਵੇਗਾ, ਜਿਸ ਦਾ ਕੰਮ ਇਕ ਪਾਸੇ ਰੁਜ਼ਗਾਰ ਦੇ ਨਵੇਂ ਮੌਕੇ ਤਿਆਰ ਕਰਨਾ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਪਲਾਇਨ ਕਰਨ ਤੋਂ ਰੋਕਣ ਲਈ ਉੱਚਿਤ ਕਦਮ ਚੁੱਕਣਾ ਹੋਵੇਗਾ। ਇਸ ਤੋਂ ਇਲਾਵਾ, ਇਹ ਉਤਰਾਖੰਡ ਵਾਪਸ ਆਉਣ ਦੇ ਇਛੁੱਕ ਨੌਜਵਾਨਾਂ ਲਈ ਉੱਚਿਤ ਮਾਹੌਲ ਵੀ ਤਿਆਰ ਕਰੇਗਾ। ਉਨ੍ਹਾਂ ਕਿਹਾ ਕਿ ਸੈਰ-ਸਪਾਟਾ ਖੇਤਰ ’ਚ ਹੀ ਅਸੀਮਿਤ ਸੰਭਾਵਨਾਵਾਂ ਹਨ, ਇਸ ਲਈ ਉਸ ਦਾ ਇਕ ਜਬਰਦਸਤ ਆਧਾਰਭੂਤ ਢਾਂਚਾ ਤਿਆਰ ਕੀਤਾ ਜਾਵੇਗਾ। ਇਸ ’ਚ ਜੰਗਲੀ ਜੀਵ, ਸਾਹਸਿਕ ਸੈਰ-ਸਪਾਟਾ ਅਤੇ ਬਾਇਓਟੇਕ ਉਦਯੋਗ ਬਿਹਤਰ ਸੰਭਾਵਨਾਵਾਂ ਹੋ ਸਕਦੀਆਂ ਹਨ।
ਕੇਜਰੀਵਾਲ ਨੇ ਚੁਟਕੀ ਲੈਂਦੇ ਹੋਏ ਕਿਹਕਾ ਕਿ ਜੇਕਰ ਤੁਸੀਂ ਭਾਜਪਾ ਨੂੰ ਵੋਟ ਦੇਵੋਗੇ ਤਾਂ ਹਰ ਮਹੀਨੇ ਇਕ ਨਵਾਂ ਮੁੱਖ ਮੰਤਰੀ ਮਿਲੇਗਾ, ਜਦੋਂ ਕਿ ‘ਆਪ’ ਨੂੰ ਵੋਟ ਦੇਵੋਗੇ ਤਾਂ 5 ਸਾਲ ਲਈ ਸਥਾਈ ਮੁੱਖ ਮੰਤਰੀ ਮਿਲੇਗਾ। ਇਕ ਪ੍ਰਸ਼ਨ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ 6 ਸਾਲ ਦੇ ਛੋਟੇ ਜਿਹੇ ਅਨੁਭਵ ਨਾਲ ਉਹ ਕਹਿ ਸਕਦੇ ਹਨ ਕਿ ਸਰਕਾਰਾਂ ’ਚ ਪੈਸੇ ਦੀ ਨਹੀਂ ਸਗੋਂ ਨੀਅਤ ਦੀ ਕਮੀ ਹੈ। ਉਨ੍ਹਾਂ ਕਿਹਾ ਕਿ ਸੱਤਾ ’ਚ ਆਉਣ ਦੇ 4 ਸਾਲਾਂ ਅੰਦਰ ਉਨ੍ਹਾਂ ਨੂੰ ਦਿੱਲੀ ਦਾ ਘਾਟੇ ਦਾ ਬਜਟ ਲਾਭ ਦੇ ਬਜਟ ’ਚ ਬਦਲ ਦਿੱਤਾ। ਕੇਜਰੀਵਾਲ ਨੇ ਕਿਹਾ ਕਿ ਉਤਰਾਖੰਡ ਦੀ 21 ਸਾਲ ਦੀ ਦੁਰਦਸ਼ਾ ਨੂੰ 21 ਮਹੀਨਿਆਂ ’ਚ ਸੁਧਾਰਨ ਲਈ ‘ਆਪ’ ਨੇ ਯੋਜਨਾ ਤਿਆਰ ਕਰ ਲਈ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜਨਤਾ ਨੂੰ ਕਰਨਲ ਅਜੇ ਕੋਠਿਆਲ (ਉਤਰਾਖੰਡ ’ਚ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ) ਨੂੰ ਇਕ ਮੌਕਾ ਦੇਣਾ ਹੋਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤ

ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾ

ਮੱਧ ਪ੍ਰਦੇਸ਼ : ਭਾਰਤੀ ਹਵਾਈ ਫੌਜ ਦਾ ਜਹਾਜ਼ ਹਾਦਸੇ ਦਾ ਸ਼ਿਕਾਰ, ਪਾਇਲਟ ਸੁਰੱਖਿਅਤ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਜਾਰੀ

ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 3 ਫੀਸਦੀ ਵਾਧਾ

ਲਖ਼ੀਮਪੁਰ ਖੀਰੀ ਹੱਤਿਆ ਕਾਂਡ : ਯੂਪੀ ਸਰਕਾਰ ਜ਼ਿੰਮੇਵਾਰੀ ਤੋਂ ਪਿੱਛੇ ਖਿੱਚ ਰਹੀ ਪੈਰ : ਸੁਪਰੀਮ ਕੋਰਟ

ਆਗਰਾ : ਮ੍ਰਿਤਕ ਸਫ਼ਾਈ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

‘ਬੇਮੌਸਮੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਮਿਲੇਗਾ 50 ਹਜ਼ਾਰ ਪ੍ਰਤੀ ਹੈਕਟੇਅਰ ਮੁਆਵਜ਼ਾ’

ਮੱਧ ਪ੍ਰਦੇਸ਼ : ਖੇਤਾਂ ’ਚ ਸੁੱਤੇ ਪਏ 2 ਕਿਸਾਨਾਂ ਦੀ ਗਲ ਵੱਢ ਕੇ ਹੱਤਿਆ