BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਦੇਸ਼

ਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟ

September 20, 2021 11:21 AM

ਏਜੰਸੀਆਂ
ਨਵੀਂ ਦਿੱਲੀ/19 ਸਤੰਬਰ : ਭਾਰਤ ’ਚ 2020 ’ਚ ਲਾਪ੍ਰਵਾਹੀ ਕਾਰਨ ਹੋਏ ਸੜਕ ਹਾਦਸਿਆਂ ਨਾਲ ਸਬੰਧਤ ਮੌਤ ਦੇ 1.20 ਲੱਖ ਮਾਮਲੇ ਦਰਜ ਕੀਤੇ ਗਏ। ਸਰਕਾਰੀ ਅੰਕੜਿਆਂ ਮੁਤਾਬਕ ਕੋਵਿਡ-19 ਤਾਲਾਬੰਦੀ ਦੇ ਬਾਵਜੂਦ ਹਰ ਦਿਨ ਔਸਤਨ 328 ਲੋਕਾਂ ਨੇ ਆਪਣੀ ਜਾਨ ਗਵਾਈ।
ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐਨਸੀਆਰਬੀ) ਨੇ 2020 ਦੀ ਸਾਲਾਨਾ ‘ਕ੍ਰਾਈਮ ਇੰਡੀਆ’ ਰਿਪੋਰਟ ’ਚ ਖ਼ੁਲਾਸਾ ਕੀਤਾ ਕਿ ਲਾਪ੍ਰਵਾਹੀ ਕਾਰਨ ਹੋਏ ਸੜਕ ਹਾਦਸਿਆਂ ਵਿਚ 3 ਸਾਲਾਂ ’ਚ 3.92 ਲੱਖ ਲੋਕਾਂ ਦੀ ਜਾਨ ਗਈ ਹੈ। ਅੰਕੜਿਆਂ ਮੁਤਾਬਕ ਸਾਲ 2020 ’ਚ ਸੜਕ ਹਾਦਸਿਆਂ ਵਿਚ 1.20 ਲੱਖ ਲੋਕਾਂ ਦੀ ਮੌਤ ਹੋਈ, ਜਦਕਿ 2019 ਵਿਚ ਇਹ ਅੰਕੜਾ 1.36 ਲੱਖ ਅਤੇ 2018 ’ਚ 1.35 ਲੱਖ ਸੀ।
ਕੇਂਦਰੀ ਗ੍ਰਹਿ ਮੰਤਰਾਲਾ ਤਹਿਤ ਕੰਮ ਕਰਨ ਵਾਲੇ ਐਨਸੀਆਰਬੀ ਦੀ ਰਿਪੋਰਟ ਤੋਂ ਪਤਾ ਲੱਗਾ ਕਿ ਦੇਸ਼ ਵਿਚ 2018 ਤੋਂ ਬਾਅਦ ‘ਹਿਟ ਐਂਡ ਰਨ’ ਭਾਵ ਕਿ ਟੱਕਰ ਮਾਰ ਕੇ ਦੌੜਨ ਦੇ 1.35 ਲੱਖ ਮਾਮਲੇ ਦਰਜ ਕੀਤੇ ਗਏ ਹਨ। ਇਕੱਲੇ 2020 ਵਿਚ ‘ਹਿਟ ਐਂਡ ਰਨ’ ਦੇ 41,196 ਮਾਮਲੇ ਸਾਹਮਣੇ ਆਏ। 2019 ਵਿਚ 47,504 ਅਤੇ 2018 ’ਚ 47,028 ਮਾਮਲੇ ਸਾਹਮਣੇ ਆਏ ਸਨ। ਅੰਕੜਿਆਂ ਮੁਤਾਬਕ ਪਿਛਲੇ ਇਕ ਸਾਲ ਵਿਚ ਦੇਸ਼ ਭਰ ਵਿਚ ਹਰ ਦਿਨ ‘ਹਿਟ ਐਂਡ ਰਨ’ ਦੇ ਔਸਤਨ 112 ਮਾਮਲੇ ਸਾਹਮਣੇ ਆਏ। ਜਨਤਕ ਮਾਰਗ ’ਤੇ ਤੇਜ਼ ਰਫ਼ਤਾਰ ਨਾਲ ਜਾਂ ਲਾਪ੍ਰਵਾਹੀ ਨਾਲ ਵਾਹਨ ਚਲਾਉਣ ਨਾਲ ‘ਸੱਟ’ ਲੱਗਣ ਦੇ ਮਾਮਲੇ 2020 ਵਿਚ 1.30 ਲੱਖ, 2019 ਵਿਚ 1.60 ਲੱਖ ਅਤੇ 2108 ਵਿਚ 1.66 ਲੱਖ ਰਹੇ। ਇਸ ਦਰਮਿਆਨ ਦੇਸ਼ ਭਰ ’ਚ 2020 ਵਿਚ ਰੇਲ ਹਾਦਸਿਆਂ ’ਚ ਲਾਪ੍ਰਵਾਹੀ ਨਾਲ ਮੌਤ ਦੇ 52 ਮਾਮਲੇ ਦਰਜ ਕੀਤੇ ਗਏ। 2019 ਵਿਚ ਅਜਿਹੇ 55 ਅਤੇ 2018 ਵਿਚ 35 ਮਾਮਲੇ ਦਰਜ ਕੀਤੇ ਗਏ ਸਨ। ਐਨਸੀਆਰਬੀ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ 2020 ਦੌਰਾਨ ਭਾਰਤ ਵਿਚ ਡਾਕਟਰੀ ਲਾਪ੍ਰਵਾਹੀ ਕਾਰਨ ਮੌਤਾਂ ਦੇ 133 ਮਾਮਲੇ ਦਰਜ ਕੀਤੇ ਗਏ। 2019 ਵਿਚ ਅਜਿਹੇ ਮਾਮਲਿਆਂ ਦੀ ਗਿਣਤੀ 201 ਜਦਕਿ 2018 ਵਿਚ 218 ਸੀ।
ਰਿਪੋਰਟ ਮੁਤਾਬਕ 2020 ’ਚ ‘ਸਿਵਲ ਬਾਡੀਜ਼’ ਦੀ ਲਾਪ੍ਰਵਾਹੀ ਕਾਰਨ ਮੌਤ ਦੇ 51 ਮਾਮਲੇ ਸਾਹਮਣੇ ਆਏ। 2019 ’ਚ ਅਜਿਹੇ ਮਾਮਲਿਆਂ ਦੀ ਗਿਣਤੀ 147 ਅਤੇ 2018 ਵਿਚ 40 ਸੀ। ਅੰਕੜਿਆਂ ਵਿਚ ਦੱਸਿਆ ਗਿਆ ਕਿ 2020 ਵਿਚ ਦੇਸ਼ ਭਰ ’ਚ ਹੋਰ ਲਾਪ੍ਰਵਾਹੀ ਕਾਰਨ ਮੌਤ ਦੇ 6,367 ਮਾਮਲੇ ਦਰਜ ਕੀਤੇ ਗਏ, ਜੋ 2019 ਵਿਚ 7,912 ਅਤੇ 2018 ਵਿਚ 8,687 ਸਨ।
ਐਨਸੀਆਰਬੀ ਨੇ ਰਿਪੋਰਟ ’ਚ ਕਿਹਾ ਕਿ ਦੇਸ਼ ਵਿਚ 25 ਮਾਰਚ 2020 ਤੋਂ 31 ਮਈ 2020 ਤਕ ਪੂਰੀ ਤਰ੍ਹਾਂ ਕੋਵਿਡ-19 ਤਾਲਾਬੰਦੀ ਲਾਗੂ ਰਿਹਾ ਅਤੇ ਇਸ ਦੌਰਾਨ ਜਨਤਕ ਥਾਵਾਂ ’ਤੇ ਆਵਾਜਾਈ ਬਹੁਤ ਸੀਮਤ ਸੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਮਹਿਲਾਵਾਂ, ਬੱਚਿਆਂ ਅਤੇ ਸੀਨੀਅਰ ਨਾਗਰਿਕਾਂ ਖ਼ਿਲਾਫ਼ ਅਪਰਾਧਾਂ, ਚੋਰੀ, ਲੁੱਟ-ਖੋਹ, ਡਕੈਤੀ ਦੇ ਮਾਮਲਿਆਂ ਵਿਚ ਗਿਰਾਵਟ ਆਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤ

ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾ

ਮੱਧ ਪ੍ਰਦੇਸ਼ : ਭਾਰਤੀ ਹਵਾਈ ਫੌਜ ਦਾ ਜਹਾਜ਼ ਹਾਦਸੇ ਦਾ ਸ਼ਿਕਾਰ, ਪਾਇਲਟ ਸੁਰੱਖਿਅਤ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਜਾਰੀ

ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 3 ਫੀਸਦੀ ਵਾਧਾ

ਲਖ਼ੀਮਪੁਰ ਖੀਰੀ ਹੱਤਿਆ ਕਾਂਡ : ਯੂਪੀ ਸਰਕਾਰ ਜ਼ਿੰਮੇਵਾਰੀ ਤੋਂ ਪਿੱਛੇ ਖਿੱਚ ਰਹੀ ਪੈਰ : ਸੁਪਰੀਮ ਕੋਰਟ

ਆਗਰਾ : ਮ੍ਰਿਤਕ ਸਫ਼ਾਈ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

‘ਬੇਮੌਸਮੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਮਿਲੇਗਾ 50 ਹਜ਼ਾਰ ਪ੍ਰਤੀ ਹੈਕਟੇਅਰ ਮੁਆਵਜ਼ਾ’

ਮੱਧ ਪ੍ਰਦੇਸ਼ : ਖੇਤਾਂ ’ਚ ਸੁੱਤੇ ਪਏ 2 ਕਿਸਾਨਾਂ ਦੀ ਗਲ ਵੱਢ ਕੇ ਹੱਤਿਆ