BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਹਰਿਆਣਾ

ਪਿੰਡ ਗੁਦਰਾਣਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ ਬਾਬਾ ਭਗਵਾਨ ਦਾਸ ਦੀ 15ਵੀਂ ਬਰਸੀ

September 20, 2021 12:08 PM

- ਆਨੰਦ ਪ੍ਰੇਮ ਕੁਟੀਆ ਵਿਖੇ ਪੁੱਜੀਆਂ ਸਨਮਾਨਿਤ ਸਿੱਖ ਹਸਤੀਆਂ

ਸੁਰਿੰਦਰ ਪਾਲ ਸਿੰਘ
ਕਾਲਾਂਵਾਲੀ/19 ਸੰਤਬਰ : ਨੇੜਲੇ ਖੇਤਰ ਦੇ ਪਿੰਡ ਗੁਦਰਾਣਾ ਦੀ ਆਨੰਦ ਪ੍ਰੇਮ ਕੁਟੀਆ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਭਗਵਾਨ ਦਾਸ ਜੀ ਦੀ 15 ਵੀਂ ਬਰਸੀ ਨਗਰ ਨਿਵਸੀਆਂ ਦੇ ਸਹਿਯੋਗ ਨਾਲ ਬਹੁਤ ਸ਼ਰਧਾ ਅਤੇ ਪ੍ਰੇਮ ਪੂਰਵਕ ਮਨਾਈ ਗਈ। ਇਸ ਮੌਕੇ ਪਿੰਡ ਗੁਦਰਾਣਾ ਦੀ ਆਨੰਦ ਪ੍ਰੇਮ ਕੁਟੀਆ ਦੇ ਪ੍ਰਧਾਨ ਜਗਸੀਰ ਸਿੰਘ ਅਤੇ ਮੁੱਖ ਗ੍ਰੰਥੀ ਬਾਬਾ ਹਰਪਾਲ ਸਿੰਘ ਨੇ ਦੱਸਿਆ ਕਿ ਬਾਬਾ ਭਗਵਾਨ ਦਾਸ ਦੀ 15ਵੀਂ ਬਰਸੀ ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਦੋ ਭੋਗਾਂ ਉਪਰੰਤ ਸਜਾਏ ਗਏ ਕੀਰਤਨ ਦਰਬਾਰ ਵਿਚ ਬਾਬਾ ਅਵਤਾਰ ਸਿੰਘ ਮਸਤੂਆਣਾ, ਬਾਬਾ ਗੁਰਪਾਲ ਸਿੰਘ ਚੋਰਮਾਰ, ਬਾਬਾ ਬਲਬੀਰ ਸਿੰਘ ਅਕਲੀਆ, ਬਾਬਾ ਪ੍ਰੀਤਮ ਸਿੰਘ ਮੱਲੜੀ, ਸੰਤ ਛੋਟਾ ਸਿੰਘ ਬੁੰਗਾ ਮਸਤੂਆਣਾ, ਬਾਬਾ ਦਰਸ਼ਨ ਸਿੰਘ ਜੀ ਦਾਦੂ, ਬਾਬਾ ਕੁੰਦਨ ਸਿੰਘ ਅਤੇ ਮੇਜਰ ਸਿੰਘ ਦੇਸੂ ਖੁਰਦ ਅਤੇ ਐਸ ਜੀ ਪੀ ਸੀ ਮੈਬਰ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਦੇ ਫਰਜ਼ੰਦ ਭਾਈ ਮਨਜੀਤ ਸਿੰਘ ਨੇ ਵਿਸੇਸ਼ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਜੀ ਮਸਤੂਆਣਾ ਅਤੇ ਬਾਬਾ ਗੁਰਪਾਲ ਸਿੰਘ ਚੋਰਮਾਰ ਨੇ ਇਲਾਕੇ ਦੀਆਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੱਚੇ ਸਿੱਖ ਦਾ ਸੱਚਾਂ ਧਰਮ ਇਹੀ ਹੈ ਕਿ ਉਹ ਆਪਣੇ ਧਰਮ ਵਿਚ ਪ੍ਰਪੱਕ ਰਹਿਕੇ ਦੂਸਰੇ ਧਰਮਾਂ ਅਤੇ ਧਰਮ ਗੁਰੂਆਂ ਅਤੇ ਧਾਰਮਿਕ ਸਥਾਨਾਂ ਦਾ ਬਰਾਬਰ ਸਤਿਕਾਰ ਕਰੇ।
ਇਸ ਸਮਾਗਮ ਵਿਚ ਇਲਾਕੇ ਦੇ ਪ੍ਰਸਿੱਧ ਰਾਗੀ ਢਾਡੀ ਜਥਿਆਂ ਤੋ ਬਿਨ੍ਹਾਂ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਵੀ ਹਾਜ਼ਰੀ ਭਰੀ। ਆਨੰਦ ਪ੍ਰੇਮ ਕੁਟੀਆ ਦੇ ਪ੍ਰਧਾਨ ਜਗਸੀਰ ਸਿੰਘ ਅਤੇ ਮੁੱਖ ਗ੍ਰੰਥੀ ਬਾਬਾ ਹਰਪਾਲ ਸਿੰਘ ਅਤੇ ਗਰੂਘਰ ਦੇ ਪ੍ਰਧਾਨ ਗਿਆਨੀ ਜਗਦੀਸ਼ ਸਿੰਘ ਨੇ ਸਮਾਗਮ ਵਿਚ ਪੁਜੇ ਵਿਦਵਾਨਾ ਅਤੇ ਪੱਤਰਕਾਰਾਂ ਦਾ ਵਿਸੇਸ਼ ਸਨਮਾਨ ਕਰਨ ਦੇ ਨਾਲ ਹੀ ਸੰਗਤਾਂ ਨੂੰ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਵਿਚ ਵੱਧ ਤੋ ਵੱਧ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਇਸ ਮੌਕੇ ਆਨੰਦ ਪ੍ਰੇਮ ਕੁਟੀਆਂ ਵਿਖੇ ਵਿਸੇਸ਼ ਸੇਵਾ ਕਰ ਰਹੇ ਹਰਨੇਕ ਸਿੰਘ ਰਾਗੀ, ਗੁਰਸੇਵਕ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ ਸਮੇਤ ਨਗਰ ਦੀਆਂ ਮਹਿਲਾਵਾਂ ਦਾ ਵੀ ਇਸ ਧਾਰਮਿਕ ਸਮਾਗਮ ਵਿਚ ਵਿਸੇਸ਼ ਯੋਗਦਾਨ ਰਿਹਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਪੰਜਾਬੀ ਸਾਹਿਤ ਸਭਾ ਕਾਲਾਂਵਾਲੀ ਨੇ ਸੀਬੀਐਸਈ ਦੇ ਫੈਸਲੇ ਦਾ ਕੀਤਾ ਸਖ਼ਤ ਵਿਰੋਧ

ਮਜ਼ਦੂਰਾਂ ਤੇ ਕਿਸਾਨਾਂ ਲਈ ਸਿਖਲਾਈ ਕੈਂਪ ਲਗਾਇਆ

ਧੋਖਾਧੜੀ ਕਰਕੇ ਖਾਤੇ ’ਚੋਂ ਕਢਵਾਏ 83 ਹਜ਼ਾਰ, ਕੇਸ ਦਰਜ

ਗੁਰੂ ਸਾਹਿਬ ਨੇ ਦੁਨੀਆ ਭਰ ਦੀ ਯਾਤਰਾ ਕਰਕੇ ਸਭ ਨੂੰ ਮਨੁੱਖਤਾ ਦਾ ਪਾਠ ਪੜ੍ਹਾਇਆ : ਗਿਆਨੀ ਪਤਵੰਤ ਸਿੰਘ

ਐਲਨਾਬਾਦ ’ਚ ਇਨੈਲੋ ਦੀ ਮੱਦਦ ਲਈ ਉਤਰਿਆ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਦਾ ਜਹਾਜ਼

ਐਲਨਾਬਾਦ ਵਿਧਾਨ ਸਭਾ ਖੇਤਰ ’ਚ ਕੱਢੀ ਸ਼ਹੀਦ ਕਿਸਾਨਾਂ ਦੀ ਅਸਥੀ ਕਲਸ਼ ਯਾਤਰਾ

ਮਹਾਰਿਸ਼ੀ ਵਾਲਮੀਕਿ ਦੀ ਜੈਯੰਤੀ ਸਮਾਜ ਵੱਲੋਂ ਧੂਮ-ਧਾਮ ਨਾਲ ਮਨਾਈ ਗਈ

ਪ੍ਰਾਚੀਨ ਕੈਥਲ ਸ਼ਕਤੀ ਧਾਮ ’ਚ ਯੂਥ ਬੋਰਡ ਵੱਲੋਂ ਵਿਸ਼ਾਲ ਮਾਂ ਭਗਵਤੀ ਜਾਗਰਣ ਦਾ ਆਯੋਜਨ

ਮਹਾਰਿਸ਼ੀ ਵਾਲਮੀਕਿ ਜੈਯੰਤੀ ਧੂਮ-ਧਾਮ ਨਾਲ ਮਨਾਈ

ਭਗਵਾਨ ਵਾਲਮੀਕਿ ਪ੍ਰਕਾਸ਼ ਉਤਸਵ ਧੂਮ-ਧਾਮ ਨਾਲ ਮਨਾਇਆ