BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਪੰਜਾਬ

ਅੱਜ ਰੱਖਣਾ ਸੀ ਮੁੱਖ ਮੰਤਰੀ ਨੇ ਨੀਂਹ ਪੱਥਰ

September 20, 2021 12:59 PM

- ਨੀਂਹ ਪੱਥਰ ਲਗਾਉਣ ਲਈ ਤਿਆਰ ਕੀਤਾ ਜਾ ਰਿਹਾ ਥੜਾ ਅੱਧ ਵਿਚਾਲੇ ਛੱਡਿਆ

ਸੁਰਿੰਦਰ ਗੋਇਲ
ਬਰਨਾਲਾ, 19 ਸਤੰਬਰ : ਵੇ ਮੈਂ ਅੱਡੀਆਂ ਕੂਚਦੀ ਰਹਿ ਗਈ ਹੋਈਆਂ ਨਾ ਨਸੀਬ ਝਾਂਜਰਾਂ ਪੰਜਾਬੀ ਦਾ ਇਹ ਲੋਕ ਗੀਤ ਬਰਨਾਲਾ ਵਿਖੇ ਅੱਜ ਰੱਖੇ ਜਾਣ ਵਾਲੇ ਮਲਟੀਸਪੈਸ਼ਲਿਟੀ ਹਸਪਤਾਲ ਤੇ ਟਰਾਮਾ ਸੈਂਟਰ ਦੇ ਨੀਂਹ ਪੱਥਰ ਸਮਾਰੋਹ ਦੀਆਂ ਤਿਆਰੀਆਂ ’ਚ ਲੱਗੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ’ਤੇ ਸਹੀ ਢੁੱਕਦਾ ਨਜ਼ਰ ਆ ਰਿਹਾ ਹੈ। ਚੇਤੇ ਰਹੇ ਕਿ ਸਿਹਤ ਸਹੂਲਤਾਂ ਤੋਂ ਬੇਹੱਦ ਪਛੜਿਆ ਬਰਨਾਲਾ ਵਾਸੀਆਂ ਨੂੰ ਉਸ ਸਮੇਂ ਆਸ ਦੀ ਇਕ ਨਵੀਂ ਕਿਰਨ ਜਾਗੀ ਸੀ, ਜਦ ਲੰਘੇ ਬਜਟ ਸੈਸ਼ਨ ਦੌਰਾਨ ਬਰਨਾਲਾ ਅੰਦਰ ਮਲਟੀ ਸਪੈਸ਼ਲਿਟੀ ਹਸਪਤਾਲ ਤੇ ਟਰਾਮਾ ਸੈਂਟਰ ਬਣਾਏ ਜਾਣ ਦਾ ਐਲਾਨ ਕੀਤਾ ਗਿਆ ਸੀ।
ਇਸ ਹਸਪਤਾਲ ਨੂੰ ਲੈ ਕੇ ਆਉਣ ਦਾ ਸਿਹਰਾ ਕੇਵਲ ਸਿੰਘ ਢਿੱਲੋਂ ਆਪਣੇ ਸਿਰ ਬੰਨ੍ਹ ਰਿਹਾ ਸੀ। ਕੁੱਝ ਦਿਨ ਪਹਿਲਾਂ ਨਗਰ ਕੌਂਸਲ ਬਰਨਾਲਾ ਵੱਲੋਂ ਇਸ ਹਸਪਤਾਲ ਲਈ ਹੰਡਿਆਇਆ ਵਿਖੇ ਪਈ ਕਰੀਬ 11 ਏਕੜ ’ਚੋਂ ਸਾਢੇ 6 ਏਕੜ ਜ਼ਮੀਨ ਇਸ ਹਸਪਤਾਲ ਨੂੰ 99 ਸਾਲਾ ਲੀਜ਼ ’ਤੇ ਦੇਣ ਦਾ ਮਤਾ ਪਾਸ ਕਰ ਦਿੱਤਾ ਤੇ ਇਸ ਹਸਪਤਾਲ ਦਾ ਨੀਂਹ ਪੱਥਰ 20 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਕਰਨਾ ਸੀ।
ਇਸ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪਿਛਲੇ ਦਿਨਾਂ ਤੋਂ ਪੱਬਾਂ ਭਾਰ ਹੋਇਆ ਪਿਆ ਸੀ। ਹਸਪਤਾਲ ਵਾਲੀ ਥਾਂ ’ਤੇ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਸਨ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਂਅ ਦਾ ਨੀਂਹ ਪੱਥਰ ਬਣ ਕੇ ਤਿਆਰ ਹੋ ਗਿਆ ਸੀ। ਪਰ ਕਾਂਗਰਸ ਹਾਈਕਮਾਂਡ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ਾ ਲਏ ਜਾਣ ਤੋਂ ਬਾਅਦ ਹਸਪਤਾਲ ਦਾ ਉਦਘਾਟਨ ਸਮਾਰੋਹ ਵੀ ਫਿਲਹਾਲ ਹਵਾ ’ਚ ਹੀ ਲਟਕ ਗਿਆ ਹੈ। ਮੁੱਖ ਮੰਤਰੀ ਦੇ ਨਾਮ ਵਾਲਾ ਤਿਆਰ ਹੋਇਆ ਬੋਰਡ ਵੀ ਬਣਿਆ ਬਣਾਇਆ ਹੀ ਰਹਿ ਗਿਆ। ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਬਦਲੇ ਹਾਲਤਾਂ ’ਚ ਜ਼ਿਲ੍ਹਾ ਪ੍ਰਸ਼ਾਸਨ ਭਲਕੇ ਹੋਣ ਵਾਲੇ ਹਸਪਤਾਲ ਦੇ ਨੀਂਹ ਪੱਥਰ ਸਮਾਰੋਹ ਨੂੰ ਲੈ ਕੇ ਦੁਚਿੱਤੀ ’ਚ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਨੀਂਹ ਪੱਥਰ ਸਮਾਰੋਹ ਦੀਆਂ ਤਿਆਰੀਆਂ ਲਈ ਮੌਕੇ ’ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਪਣੇ ਆਲਾ ਅਧਿਕਾਰੀਆਂ ਨੂੰ ਫੋਨ ਕਰਕੇ ਸਮਾਗਮ ਸਬੰਧੀ ਤਾਜ਼ਾ ਜਾਣਕਾਰੀ ਮੰਗਦੇ ਦੇਖੇ ਗਏ। ਪਰ ਉਨ੍ਹਾਂ ਨੂੰ ਕਿਸੇ ਪਾਸੋਂ ਵੀ ਕੋਈ ਉੱਘ ਸੁੱਘ ਨਹੀਂ ਮਿਲ ਰਹੀ ਸੀ। ਪੰਜਾਬ ਅੰਦਰ ਅਚਾਨਕ ਹੋਈ ਵੱਡੀ ਸਿਆਸੀ ਹਲਚਲ ਤੋਂ ਬਾਅਦ ਇਕ ਵਾਰ ਤਾਂ ਇਸ ਸਮਾਗਮ ਨੂੰ ਲੈ ਕੇ ਚੱਲ ਰਹੀਆਂ ਤਿਆਰੀਆਂ ਠੰਢੀਆਂ ਪੈ ਗਈਆਂ ਹਨ। ਹਸਪਤਾਲ ਦੇ ਨੀਂਹ ਪੱਥਰ ਲਈ ਭਾਵੇਂ ਕਿ ਥੜਾ ਬਣ ਕੇ ਤਿਆਰ ਹੋ ਗਿਆ ਹੈ। ਪਰ ਹੁਣ ਇਸ ਥੜ੍ਹੇ ਉੱਪਰ ਕਿਸ ਦੇ ਨਾਮ ਵਾਲਾ ਪੱਥਰ ਲੱਗੇਗਾ। ਇਹ ਆਉਣ ਵਾਲਾ ਸਮਾਂ ਹੀ ਦੱਸੇਗਾ। ਪਰ ਇਕ ਵਾਰ ਇਹ ਸਮਾਗਮ ਅਗਲੇ ਹੁਕਮਾਂ ਤੱਕ ਟਲਦਾ ਨਜ਼ਰ ਆ ਰਿਹਾ ਹੈ।
ਇਸ ਹਸਪਤਾਲ ਦੇ ਨੀਂਹ ਪੱਥਰ ਸਮਾਰੋਹ ਨੂੰ ਸਿਆਸੀ ਆਕਸੀਜਨ ਦੇ ਰੂਪ ’ਚ ਸੁਪਨਾ ਦੇਖ ਰਹੇ ਕੇਵਲ ਸਿੰਘ ਢਿੱਲੋਂ ਤੇ ਉਨ੍ਹਾਂ ਦੇ ਧੜੇ ਅੰਦਰ ਮਾਯੂਸੀ ਤੇ ਨਿਰਾਸ਼ਾ ਦਾ ਆਲਮ ਦੇਖਣ ਨੂੰ ਮਿਲ ਰਿਹਾ ਹੈ। ਢਿੱਲੋਂ ਦੀ ਬਰਨਾਲਾ ਰਿਹਾਇਸ਼ ਸੁੰਨਸਾਨ ਪਸਰੀ ਦਿਖੀ। ਦੂਜੇ ਪਾਸੇ ਉਦਘਾਟਨੀ ਪੱਥਰ ਬਣਾਉਣ ਵਾਲੇ ਅਧਿਕਾਰੀਆਂ ਨੇ ਦੱਸਿਆ ਕਿ ਸਾਡੇ ਵੱਲੋਂ ਸਭ ਤਿਆਰੀਆਂ ਮੁਕੰਮਲ ਹਨ ਸਿਰਫ਼ ਨੀਂਹ ਪੱਥਰ ਨੂੰ ਲੈ ਕੇ ਹੀ ਅਗਲਾ ਹੁਕਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਹੀਂ ਮਿਲਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ

ਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ

ਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼

43ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ : ਹਰਭਜਨ ਸਿੰਘ ਮਾਦਪੁਰ ਨੇ ਜਿੱਤੇ ਦੋ ਸੋਨੇ ਦੇ ਤਮਗੇ

ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਨੇ ਕੈਨੇਡਾ ’ਚ ਕਰਵਾਇਆ ਆਪਣਾ ਨਾਂ ਗਿੰਨੀਜ਼ ਬੁੱਕ ਆਫ਼ ਵਰਲਡ ’ਚ ਦਰਜ

ਲਾਲੜੂ ’ਚ ਵੀ ਡੇਂਗੂ ਬੁਖਾਰ, ਪਲੇਟਲੈਟਸ ਘਟਣ ਤੇ ਟਾਈਫਾਈਡ ਦੇ ਮਰੀਜ਼ ਵਧੇ

ਕਲਾਕਾਰ ਟੀਟੂ ਬਾਣੀਆ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ

ਡਿਪੂ ਹੋਲਡਰਾਂ ਵੱਲੋਂ ਅਕਾਲੀ ਆਗੂ ਖ਼ਿਲਾਫ਼ ਨਾਅਰੇਬਾਜ਼ੀ

ਛੋਟੇ ਬੱਚਿਆਂ ਦੀ ਘਰੇਲੂ ਦੇਖਭਾਲ ਸਬੰਧੀ ਆਸ਼ਾ ਵਰਕਰਾਂ ਦੀ 5 ਦਿਨਾਂ ਟ੍ਰੇਨਿੰਗ ਦਾ ਆਯੋਜਨ

‘ਆਪ‘ ਹਲਕਾ ਇੰਚਾਰਜ ਰਣਬੀਰ ਭੁੱਲਰ ਨੂੰ ਪਿੰਡ ਕਾਮਲ ਵਾਲਾ ਦੇ ਲੋਕਾਂ ਨੇ ਦਿੱਤਾ ਭਰਪੂਰ ਸਮਰਥਨ