BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਪੰਜਾਬ

ਸੀਆਈਏ ਸਟਾਫ ਵੱਲੋਂ ਤਿੰਨ ਕਿੱਲੋ ਅਫ਼ੀਮ ਤੇ ਕਾਰ ਸਮੇਤ ਦੋ ਕਾਬੂ

September 20, 2021 01:01 PM

ਸੁਰਿੰਦਰ ਗੋਇਲ
ਬਰਨਾਲਾ, 19 ਸਤੰਬਰ : ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਹੇਠ ਸੀਆਈਏ ਸਟਾਫ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਤਿੰਨ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਮੁਲਜ਼ਮਾਂ ਕੋਲੋਂ ਇਕ ਕਾਰ ਵੀ ਬਰਾਮਦ ਕੀਤੀ ਗਈ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਕੁੱਝ ਵਿਅਕਤੀ ਹੈਰੋਇਨ ਤੇ ਅਫ਼ੀਮ ਵੇਚਣ ਦਾ ਧੰਦਾ ਕਰਦੇ ਹਨ। ਜਿਸ ਦੇ ਤਹਿਤ ਪੁਲਿਸ ਨੇ ਸੀਆਈਏ ਦੇ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਦੀ ਅਗਵਾਈ ਹੇਠ ਸਟੈਂਡਰਡ ਚੌਕ ਹੰਡਿਆਇਆ ਵਿਖੇ ਨਾਕਾਬੰਦੀ ਕਰਕੇ ਇਕ ਕਾਰ ਨੰਬਰ ਡੀਐਲ 3ਸੀ 7950 ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਜਿਸ ਦੀ ਤਲਾਸ਼ੀ ਲੈਣ ’ਤੇ ਉਸ ’ਚੋਂ ਤਿੰਨ ਕਿੱਲੋ ਅਫੀਮ ਬਰਾਮਦ ਕੀਤੀ ਗਈ। ਪੁਲਿਸ ਨੇ ਕਾਰ ਸਵਾਰ ਸੁਰਿੰਦਰ ਕੁਮਾਰ ਰਿੰਪੀ ਤੇ ਬਬੂਲ ਕੁਮਾਰ ਵਾਸੀ ਰਾਮਪੁਰਾ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ ਪਹਿਲਾਂ ਵੀ ਲੁਧਿਆਣਾ, ਬਠਿੰਡਾ ਜ਼ਿਲ੍ਹਿਆਂ ’ਚ ਮਾਮਲੇ ਦਰਜ਼ ਹਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤੇ ਹੋਰ ਖੁਲਾਸੇ ਕੀਤੇ ਜਾਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ

ਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ

ਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼

43ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ : ਹਰਭਜਨ ਸਿੰਘ ਮਾਦਪੁਰ ਨੇ ਜਿੱਤੇ ਦੋ ਸੋਨੇ ਦੇ ਤਮਗੇ

ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਨੇ ਕੈਨੇਡਾ ’ਚ ਕਰਵਾਇਆ ਆਪਣਾ ਨਾਂ ਗਿੰਨੀਜ਼ ਬੁੱਕ ਆਫ਼ ਵਰਲਡ ’ਚ ਦਰਜ

ਲਾਲੜੂ ’ਚ ਵੀ ਡੇਂਗੂ ਬੁਖਾਰ, ਪਲੇਟਲੈਟਸ ਘਟਣ ਤੇ ਟਾਈਫਾਈਡ ਦੇ ਮਰੀਜ਼ ਵਧੇ

ਕਲਾਕਾਰ ਟੀਟੂ ਬਾਣੀਆ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ

ਡਿਪੂ ਹੋਲਡਰਾਂ ਵੱਲੋਂ ਅਕਾਲੀ ਆਗੂ ਖ਼ਿਲਾਫ਼ ਨਾਅਰੇਬਾਜ਼ੀ

ਛੋਟੇ ਬੱਚਿਆਂ ਦੀ ਘਰੇਲੂ ਦੇਖਭਾਲ ਸਬੰਧੀ ਆਸ਼ਾ ਵਰਕਰਾਂ ਦੀ 5 ਦਿਨਾਂ ਟ੍ਰੇਨਿੰਗ ਦਾ ਆਯੋਜਨ

‘ਆਪ‘ ਹਲਕਾ ਇੰਚਾਰਜ ਰਣਬੀਰ ਭੁੱਲਰ ਨੂੰ ਪਿੰਡ ਕਾਮਲ ਵਾਲਾ ਦੇ ਲੋਕਾਂ ਨੇ ਦਿੱਤਾ ਭਰਪੂਰ ਸਮਰਥਨ