BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਕਰਵਾਇਆ ਸੈਮੀਨਾਰ

September 20, 2021 01:30 PM

ਸ੍ਰੀ ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਰਵਿੰਦਰ ਸਿੰਘ ਢੀਂਡਸਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਜੀ ਨੇ ਆਖਆਿ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਰਾਬਰਤਾ ਅਤੇ ਸਾਂਝੀਵਾਲਤਾ ਦੇ ਪ੍ਰਤੀਕ ਹਨ ਅਤੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਸਮਾਜ ਤੱਕ ਪਹੁੰਚਾਉਣਾ ਯੂਨੀਵਰਸਿਟੀ ਦਾ ਮੁੱਢਲਾ ਫ਼ਰਜ਼ ਹੈ।
ਸੈਮੀਨਾਰ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਸਰਦਾਰ ਸਿਮਰਜੀਤ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਨੀਵਰਸਿਟੀ ਦੇ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਆਖਿਆ ਕਿ ਨਸ਼ਾਖੋਰੀ, ਗੈਂਗਵਾਰ ਅਤੇ ਅਸਹਿਣਸ਼ੀਲਤਾ ਦੇ ਮਾਹੌਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣੀ ਬਹੁਤ ਜ਼ਰੂਰੀ ਹੈ। ਇਸ ਮੌਕੇ ਵਿਦਵਾਨ ਵਕਤਾ ਵਜੋਂ ਸ਼ਾਮਲ ਹੋਏ ਡਾ. ਚਮਕੌਰ ਸਿੰਘ, ਡਾਇਰੈਕਟਰ, ਜਥੇਦਾਰ ਗੁਰਚਰਨ ਸਿੰਘ ਟੌਹੜਾ ਅਡਵਾਂਸ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਸ਼ਵਾਸ, ਭਾਸ਼ਾ, ਰਾਗ ਅਤੇ ਬਾਣੀਕਾਰ ਆਦਿ ਹਰੇਕ ਪੱਖੋਂ ਵੰਨ ਸੁਵੰਨਤਾ 'ਚ ਏਕਤਾ ਦੇ ਮੁਜੱਸਮੇ ਹਨ।
ਸੈਮੀਨਾਰ ਦੀ ਸ਼ੁਰੂਆਤ ਡਾ. ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ ਵੱਲੋਂ ਸਵਾਗਤੀ ਸ਼ਬਦਾਂ ਰਾਹੀਂ ਕੀਤੀ ਗਈ। ਵਿਭਾਗ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਖੇ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਧਰਮ ਅਧਿਐਨ ਵਿਭਾਗ ਵੱਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਕਿਰਨਦੀਪ ਕੌਰ ਨੇ ਸੈਮੀਨਾਰ ਵਿਚ ਸ਼ਾਮਲ ਪਤਵੰਤਿਆਂ, ਵਿਦਵਾਨ ਸੱਜਣਾਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਕੰਦਰ ਸਿੰਘ, ਸੰਗੀਤ ਵਿਭਾਗ ਦੇ ਇੰਚਾਰਜ ਪ੍ਰੋਫੈਸਰ ਹਰਪ੍ਰੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਸਟਾਫ ਅਤੇ ਵਿਦਿਆਰਥੀ ਨੇ ਸ਼ਮੂਲੀਅਤ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ

ਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ

ਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼

43ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ : ਹਰਭਜਨ ਸਿੰਘ ਮਾਦਪੁਰ ਨੇ ਜਿੱਤੇ ਦੋ ਸੋਨੇ ਦੇ ਤਮਗੇ

ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਨੇ ਕੈਨੇਡਾ ’ਚ ਕਰਵਾਇਆ ਆਪਣਾ ਨਾਂ ਗਿੰਨੀਜ਼ ਬੁੱਕ ਆਫ਼ ਵਰਲਡ ’ਚ ਦਰਜ

ਲਾਲੜੂ ’ਚ ਵੀ ਡੇਂਗੂ ਬੁਖਾਰ, ਪਲੇਟਲੈਟਸ ਘਟਣ ਤੇ ਟਾਈਫਾਈਡ ਦੇ ਮਰੀਜ਼ ਵਧੇ

ਕਲਾਕਾਰ ਟੀਟੂ ਬਾਣੀਆ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ

ਡਿਪੂ ਹੋਲਡਰਾਂ ਵੱਲੋਂ ਅਕਾਲੀ ਆਗੂ ਖ਼ਿਲਾਫ਼ ਨਾਅਰੇਬਾਜ਼ੀ

ਛੋਟੇ ਬੱਚਿਆਂ ਦੀ ਘਰੇਲੂ ਦੇਖਭਾਲ ਸਬੰਧੀ ਆਸ਼ਾ ਵਰਕਰਾਂ ਦੀ 5 ਦਿਨਾਂ ਟ੍ਰੇਨਿੰਗ ਦਾ ਆਯੋਜਨ

‘ਆਪ‘ ਹਲਕਾ ਇੰਚਾਰਜ ਰਣਬੀਰ ਭੁੱਲਰ ਨੂੰ ਪਿੰਡ ਕਾਮਲ ਵਾਲਾ ਦੇ ਲੋਕਾਂ ਨੇ ਦਿੱਤਾ ਭਰਪੂਰ ਸਮਰਥਨ