BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਦੇਸ਼

27 ਸਤੰਬਰ ਨੂੰ ਦੇਸ਼ ਭਰ ਦੇ ਕਿਸਾਨਾਂ ਦਾ ‘ਭਾਰਤ ਬੰਦ’

September 22, 2021 11:34 AM

- ਕੀ ਰਹੇਗਾ ਖੁੱਲ੍ਹਾ ਤੇ ਕੀ ਰਹੇਗਾ ਬੰਦ

ਏਜੰਸੀਆਂ
ਨਵੀਂ ਦਿੱਲੀ/21 ਸਤੰਬਰ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਪਿਛਲੇ 10 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਕਿਸਾਨ ਇੱਕ ਵਾਰ ਫਿਰ ਦੇਸ਼ ਭਰ ਵਿੱਚ ਵੱਡਾ ਐਕਸ਼ਨ ਕਰਨ ਜਾ ਰਹੇ ਹਨ। 27 ਸਤੰਬਰ ਨੂੰ ਦੇਸ਼ ਭਰ ਦੇ ਕਿਸਾਨਾਂ ਨੇ ਭਾਰਤ ਬੰਦ ਦਾ ਐਲਾਨ ਕੀਤਾ ਹੋਇਆ ਹੈ। ਤਿੰਨ ਨਵੇਂ ਖੇਤੀਬਾੜੀ ਕਾਨੂੰਨ ਪਾਸ ਹੋਏ ਨੂੰ ਇੱਕ ਸਾਲ ਤੋਂ ਵਧ ਦਾ ਸਮਾਂ ਹੋ ਗਿਆ ਹੈ। ਦੇਸ਼ ਭਰ ਦੇ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ’ਤੇ ਡੇਰਾ ਲਾਇਆ ਹੋਇਆ ਹੈ। ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਵੱਖ-ਵੱਖ ਥਾਵਾਂ ’ਤੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਤੇ ਕਿਸਾਨ ਮਹਾਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਹੁਣ 27 ਸਤੰਬਰ ਨੂੰ ਦੇਸ਼ ਵਿਆਪੀ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਤੋਂ ਇਲਾਵਾ ਕਈ ਹੋਰ ਕਿਸਾਨ ਜਥੇਬੰਦੀਆਂ ਵੀ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੀਆਂ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਭਾਰਤ ਬੰਦ ਸ਼ਾਂਤਮਈ ਹੋਵੇਗਾ।
ਕਿਸ ਸਮੇਂ ਤੋਂ ਕਿਸ ਸਮੇਂ ਤਕ ਭਾਰਤ ਬੰਦ ਰਹੇਗਾ : 27 ਸਤੰਬਰ ਨੂੰ ‘ਭਾਰਤ ਬੰਦ’ ਸਵੇਰੇ 6 ਵਜੇ ਸ਼ੁਰੂ ਹੋਵੇਗਾ ਤੇ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਇਸ ਦੌਰਾਨ ਕਈ ਤਰ੍ਹਾਂ ਦੀ ਆਵਾਜਾਈ ’ਤੇ ਪੂਰਨ ਪਾਬੰਦੀ ਰਹੇਗੀ। ਕੇਂਦਰ ਤੇ ਰਾਜ ਸਰਕਾਰ ਦੇ ਦਫ਼ਤਰ, ਬਾਜ਼ਾਰ, ਦੁਕਾਨਾਂ, ਫੈਕਟਰੀਆਂ, ਸਕੂਲ, ਕਾਲਜ ਤੇ ਹੋਰ ਵਿੱਦਿਅਕ ਅਦਾਰੇ ਖੋਲ੍ਹਣ ਦੀ ਆਗਿਆ ਨਹੀਂ ਹੋਵੇਗੀ। ਭਾਰਤ ਬੰਦ ਦੌਰਾਨ ਐਂਬੂਲੈਂਸਾਂ ਅਤੇ ਫਾਇਰ ਸੇਵਾਵਾਂ ਸਮੇਤ ਐਮਰਜੈਂਸੀ ਸੇਵਾਵਾਂ ਦੀ ਆਗਿਆ ਹੋਵੇਗੀ।
ਇਸ ਭਾਰਤ ਬੰਦ ਦੌਰਾਨ ਹਸਪਤਾਲ, ਮੈਡੀਕਲ ਸਟੋਰ, ਐਂਬੂਲੈਂਸ ਤੇ ਕੋਈ ਵੀ ਮੈਡੀਕਲ ਸੇਵਾਵਾਂ ਨੂੰ ਛੋਟ ਰਹੇਗੀ।
ਕਿਸੇ ਵੀ ਕਿਸਮ ਦੀ ਜਨਤਕ (ਫਾਇਰ ਬ੍ਰਿਗੇਡ, ਆਫਤ ਰਾਹਤ ਆਦਿ) ਜਾਂ ਨਿੱਜੀ ਐਮਰਜੈਂਸੀ (ਮੌਤ, ਬਿਮਾਰੀ, ਵਿਆਹ ਆਦਿ) ਸਥਾਨਕ ਸੰਸਥਾਵਾਂ ਦੁਆਰਾ ਪੇਸ਼ ਕੀਤੀ ਗਈ ਕੋਈ ਹੋਰ ਛੋਟ।
ਸੰਯੁਕਤ ਕਿਸਾਨ ਮੋਰਚੇ ਦੇ ਦਿਸ਼ਾ-ਨਿਰਦੇਸ਼ : ਸੰਯੁਕਤ ਕਿਸਾਨ ਮੋਰਚੇ ਨੇ ਆਪਣੇ ਵਰਕਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਮੋਰਚੇ ਨੇ ਕਿਹਾ ਹੈ ਕਿ ਬੰਦ ਦੌਰਾਨ ਲੋਕਾਂ ਨੂੰ ਆਪਣੀ ਮਰਜ਼ੀ ਨਾਲ ਸਭ ਕੁਝ ਬੰਦ ਕਰਨ ਦੀ ਅਪੀਲ ਕੀਤੀ ਜਾਣੀ ਚਾਹੀਦੀ ਹੈ। ਕਿਸੇ ਤਰ੍ਹਾਂ ਦੀ ਜਬਰਦਸਤੀ ਨਾ ਕੀਤੀ ਜਾਵੇ। ਇਸ ਅੰਦੋਲਨ ਵਿੱਚ ਕੋਈ ਹਿੰਸਾ ਜਾਂ ਤੋੜਫੋੜ ਨਹੀਂ ਹੋਣੀ ਚਾਹੀਦੀ। ਇਹ ਵੀ ਕਿਹਾ ਗਿਆ ਹੈ ਕਿ ਇਹ ਬੰਦ ਸਰਕਾਰ ਦੇ ਖਿਲਾਫ ਹੈ, ਲੋਕਾਂ ਦੇ ਖਿਲਾਫ ਨਹੀਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤ

ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾ

ਮੱਧ ਪ੍ਰਦੇਸ਼ : ਭਾਰਤੀ ਹਵਾਈ ਫੌਜ ਦਾ ਜਹਾਜ਼ ਹਾਦਸੇ ਦਾ ਸ਼ਿਕਾਰ, ਪਾਇਲਟ ਸੁਰੱਖਿਅਤ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਜਾਰੀ

ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 3 ਫੀਸਦੀ ਵਾਧਾ

ਲਖ਼ੀਮਪੁਰ ਖੀਰੀ ਹੱਤਿਆ ਕਾਂਡ : ਯੂਪੀ ਸਰਕਾਰ ਜ਼ਿੰਮੇਵਾਰੀ ਤੋਂ ਪਿੱਛੇ ਖਿੱਚ ਰਹੀ ਪੈਰ : ਸੁਪਰੀਮ ਕੋਰਟ

ਆਗਰਾ : ਮ੍ਰਿਤਕ ਸਫ਼ਾਈ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

‘ਬੇਮੌਸਮੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਮਿਲੇਗਾ 50 ਹਜ਼ਾਰ ਪ੍ਰਤੀ ਹੈਕਟੇਅਰ ਮੁਆਵਜ਼ਾ’

ਮੱਧ ਪ੍ਰਦੇਸ਼ : ਖੇਤਾਂ ’ਚ ਸੁੱਤੇ ਪਏ 2 ਕਿਸਾਨਾਂ ਦੀ ਗਲ ਵੱਢ ਕੇ ਹੱਤਿਆ