BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਦੇਸ਼

ਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤ

September 22, 2021 11:44 AM

ਏਜੰਸੀਆਂ
ਸ੍ਰੀਨਗਰ/21 ਸਤੰਬਰ : ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ’ਚ ਮੰਗਲਵਾਰ ਨੂੰ ਫੌਜ ਦੇ ਚੀਤਾ ਹੈਲੀਕਾਪਟਰ ਦੇ ਉਤਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋਣ ਨਾਲ ਦੋਵੇਂ ਪਾਇਲਟ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ।
ਇੱਕ ਫੌਜ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਜੰਮੂ ਰੱਖਿਆ ਬੁਲਾਰੇ ਨੇ ਕਿਹਾ, ‘‘ਊਧਮਪੁਰ ਜ਼ਿਲ੍ਹੇ ਦੇ ਪਟਨੀਟਾਪ ਖੇਤਰ ’ਚ ਭਾਰਤੀ ਫੌਜ ਦਾ ਇਕ ਚੀਤਾ ਹੈਲੀਕਾਪਟਰ ਸਿਖਲਾਈ ਉਡਾਣ ਦੌਰਾਨ ਸ਼ਿਵ ਗੜ੍ਹ ਧਾਰ ਇਲਾਕੇ ’ਚ ਉਤਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ’ਚ ਦੋਵੇਂ ਪਾਇਲਟ ਗੰਭੀਰ ਰੂਪ ਨਾਲ ਜਖ਼ਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਨੇੜੇ ਦੇ ਮੈਡੀਕਲ ਸਹੂਲਤ ਕੇਂਦਰ ’ਚ ਇਲਾਜ ਲਈ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਦੋਹਾਂ ਪਾਇਲਟਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਫੌਜ ਨੇ ਕਿਹਾ ਕਿ ਊਧਮਪੁਰ ਜ਼ਿਲ੍ਹੇ ’ਚ ਇਕ ਚੀਤਾ ਹੈਲੀਕਾਪਟਰ ਦੇ ਉਤਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋਣ ਕਾਰਨ 2 ਪਾਇਲਟ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਸਨ।
ਪੁਲਿਸ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਇਕ ਟੀਮ ਤੁਰੰਤ ਇਲਾਕੇ ਵੱਲ ਰਵਾਨਾ ਕੀਤੀ ਗਈ। ਇਲਾਕੇ ’ਚ ਸੰਘਣੀ ਧੁੰਦ ਛਾਈ ਹੋਈ ਹੈ ਅਤੇ ਖਰਾਬ ਦ੍ਰਿਸ਼ਤਾ ਕਾਰਨ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਇਆ ਹੋਵੇਗਾ।
ਦੱਸਣਾ ਬਣਦਾ ਹੈ ਕਿ ਕਠੁਆ ਜ਼ਿਲ੍ਹੇ ਦੇ ਬਸ਼ੋਲੀ ਇਲਾਕੇ ’ਚ ਰੰਜੀਤ ਸਾਗਰ ਝੀਲ ਬੰਨ੍ਹ ਇਲਾਕੇ ’ਚ ਇਸ ਸਾਲ ਤਿੰਨ ਅਗਸਤ ਨੂੰ ਫੌਜ ਦਾ ਇਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਇਆ ਸੀ। ਉਸ ਹਾਦਸੇ ’ਚ 2 ਪਾਇਲਟਾਂ ਦੀ ਮੌਤ ਹੋ ਗਈ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤ

ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾ

ਮੱਧ ਪ੍ਰਦੇਸ਼ : ਭਾਰਤੀ ਹਵਾਈ ਫੌਜ ਦਾ ਜਹਾਜ਼ ਹਾਦਸੇ ਦਾ ਸ਼ਿਕਾਰ, ਪਾਇਲਟ ਸੁਰੱਖਿਅਤ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਜਾਰੀ

ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 3 ਫੀਸਦੀ ਵਾਧਾ

ਲਖ਼ੀਮਪੁਰ ਖੀਰੀ ਹੱਤਿਆ ਕਾਂਡ : ਯੂਪੀ ਸਰਕਾਰ ਜ਼ਿੰਮੇਵਾਰੀ ਤੋਂ ਪਿੱਛੇ ਖਿੱਚ ਰਹੀ ਪੈਰ : ਸੁਪਰੀਮ ਕੋਰਟ

ਆਗਰਾ : ਮ੍ਰਿਤਕ ਸਫ਼ਾਈ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

‘ਬੇਮੌਸਮੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਮਿਲੇਗਾ 50 ਹਜ਼ਾਰ ਪ੍ਰਤੀ ਹੈਕਟੇਅਰ ਮੁਆਵਜ਼ਾ’

ਮੱਧ ਪ੍ਰਦੇਸ਼ : ਖੇਤਾਂ ’ਚ ਸੁੱਤੇ ਪਏ 2 ਕਿਸਾਨਾਂ ਦੀ ਗਲ ਵੱਢ ਕੇ ਹੱਤਿਆ