BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਦੇਸ਼

ਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸ

September 22, 2021 11:46 AM

- ਕੌਲੇਜੀਅਮ ਨੇ ਸਰਕਾਰ ਨੂੰ ਭੇਜੇ ਨਾਂ

ਏਜੰਸੀਆਂ
ਨਵੀਂ ਦਿੱਲੀ/21 ਸਤੰਬਰ : ਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਨਵੇਂ ਮੁੱਖ ਜੱਜ ਮਿਲਣਗੇ। ਦਰਅਸਲ ਚੀਫ਼ ਜਸਟਿਸ ਐਨ. ਵੀ. ਰਮਨਾ ਦੀ ਪ੍ਰਧਾਨਗੀ ਵਾਲੇ ਸੁਪਰੀਮ ਕੋਰਟ ਦੇ ਕੌਲੇਜੀਅਮ ਨੇ ਕੇਂਦਰ ਨੂੰ ਤਰੱਕੀ ਲਈ 8 ਨਾਵਾਂ ਦੀ ਸਿਫਾਰਸ਼ ਭੇਜੀ ਹੈ। ਇਸ ਸੂਚੀ ’ਚ ਕੋਲਕਾਤਾ ਹਾਈ ਕੋਰਟ ਦੇ ਕਾਰਜਵਾਹਕ ਮੁੱਖ ਜੱਜ ਰਾਜੇਸ਼ ਬਿੰਦਲ ਵੀ ਸ਼ਾਮਲ ਹਨ।
ਇਸ ਤੋਂ ਇਲਾਵਾ ਕੌਲੇਜੀਅਮ ਨੇ 5 ਮੁੱਖ ਜੱਜਾਂ ਨੂੰ ਵੱਖ-ਵੱਖ ਹਾਈ ਕੋਰਟ ਵਿਚ ਤਬਦੀਲ ਕਰਨ ਦੀ ਸਿਫਾਰਸ਼ ਵੀ ਕੀਤੀ ਹੈ। ਕੌਲੇਜੀਅਮ ਦੇ ਇਸ ਫ਼ੈਸਲੇ ਨੂੰ ਅਦਾਲਤ ਦੀ ਵੈੱਬਸਾਈਟ ’ਤੇ ਅਪਲੋਡ ਕੀਤਾ ਗਿਆ ਹੈ। ਜਸਟਿਸ ਯੂ. ਯੂ. ਲਲਿਤ ਅਤੇ ਜਸਟਿਸ ਏ. ਐਮ. ਖਾਨਵਿਲਕਰ ਵੀ ਕੌਲੇਜੀਅਮ ਦਾ ਹਿੱਸਾ ਹਨ। ਕੇਂਦਰ ਕੌਲੇਜੀਅਮ ਦੀਆਂ ਸਿਫਾਰਸ਼ਾਂ ਨੂੰ ਮਨਜ਼ੂਰ ਕਰ ਲੈਂਦਾ ਹੈ ਤਾਂ ਜਸਟਿਸ ਬਿੰਦਲ ਇਲਾਹਾਬਾਦ ਹਾਈ ਕੋਰਟ ਦੇ ਮੁੱਖ ਜੱਜ ਬਣ ਜਾਣਗੇ। ਸੁਪਰੀਮ ਕੋਰਟ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਸੁਪਰੀਮ ਕੋਰਟ ਦੇ ਕੋਲੇਜੀਅਮ ਦੀ 16 ਸਤੰਬਰ 2021 ਨੂੰ ਹੋਈ ਬੈਠਕ ਵਿਚ ਜੱਜਾਂ ਨੂੰ ਹਾਈ ਕੋਰਟ ਦੇ ਜੱਜ ਅਹੁਦੇ ’ਤੇ ਤਰੱਕੀ ਦੇਣ ਲਈ ਸਿਫਾਰਸ਼ ਕੀਤੀ ਗਈ। ਕੋਲੇਜੀਅਮ ਨੇ ਜਸਟਿਸ ਬਿੰਦਲ ਤੋਂ ਇਲਾਵਾ ਜਸਟਿਸ ਰੰਜੀਤ ਵੀ. ਮੋਰੇ, ਸਤੀਸ਼ ਚੰਦਰ ਸ਼ਰਮਾ, ਪ੍ਰਕਾਸ਼ ਸ੍ਰੀਵਾਸਤਵ, ਆਰ. ਵੀ. ਮਲੀਮਥ, ਰਿਤੂ ਰਾਜ ਅਵਸਥੀ, ਅਰਵਿੰਦ ਕੁਮਾਰ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੇ ਨਾਵਾਂ ਦੀ ਸਿਫਾਰਸ਼ ਲੜੀਵਾਰ- ਮੇਘਾਲਿਆ, ਤੇਲੰਗਾਨਾ, ਕੱਲਕਤਾ, ਮੱਧ ਪ੍ਰਦੇਸ਼, ਕਰਨਾਟਕ, ਗੁਜਰਾਤ ਅਤੇ ਆਂਧਰਾ ਪ੍ਰਦੇਸ਼ ਦੇ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਕੀਤੀ ਗਈ ਹੈ।
ਉਧਰ ਚੀਫ ਜਸਟਿਸ ਰਮਨਾ ਦੀ ਪ੍ਰਧਾਨਗੀ ਵਾਲਾ ਕੌਲੇਜੀਅਮ ਦੇਸ਼ ਵਿਚ ਉੱਚ ਨਿਆਪਾਲਿਕਾ ਵਿਚ ਵੱਡੀ ਗਿਣਤੀ ’ਚ ਖਾਲੀ ਪਏ ਅਹੁਦਿਆਂ ਨੂੰ ਭਰਨ ਲਈ ਕਦਮ ਚੁੱਕ ਰਿਹਾ ਹੈ ਅਤੇ ਇਸੇ ਕ੍ਰਮ ਵਿਚ ਉਸ ਨੇ ਇਨ੍ਹਾਂ ਨਾਵਾਂ ਦੀ ਸਿਫਾਰਸ਼ ਕੀਤੀ ਹੈ। ਦੇਸ਼ ’ਚ ਮੌਜੂਦ 25 ਹਾਈ ਕੋਰਟ ’ਚ ਜੱਜਾਂ ਦੇ ਕੁੱਲ 1080 ਅਹੁਦੇ ਹਨ, ਜਿਨ੍ਹਾਂ ’ਚੋਂ 1 ਮਈ 2021 ਤੱਕ 420 ਅਹੁਦੇ ਖਾਲੀ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤ

ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾ

ਮੱਧ ਪ੍ਰਦੇਸ਼ : ਭਾਰਤੀ ਹਵਾਈ ਫੌਜ ਦਾ ਜਹਾਜ਼ ਹਾਦਸੇ ਦਾ ਸ਼ਿਕਾਰ, ਪਾਇਲਟ ਸੁਰੱਖਿਅਤ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਜਾਰੀ

ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 3 ਫੀਸਦੀ ਵਾਧਾ

ਲਖ਼ੀਮਪੁਰ ਖੀਰੀ ਹੱਤਿਆ ਕਾਂਡ : ਯੂਪੀ ਸਰਕਾਰ ਜ਼ਿੰਮੇਵਾਰੀ ਤੋਂ ਪਿੱਛੇ ਖਿੱਚ ਰਹੀ ਪੈਰ : ਸੁਪਰੀਮ ਕੋਰਟ

ਆਗਰਾ : ਮ੍ਰਿਤਕ ਸਫ਼ਾਈ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

‘ਬੇਮੌਸਮੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਮਿਲੇਗਾ 50 ਹਜ਼ਾਰ ਪ੍ਰਤੀ ਹੈਕਟੇਅਰ ਮੁਆਵਜ਼ਾ’

ਮੱਧ ਪ੍ਰਦੇਸ਼ : ਖੇਤਾਂ ’ਚ ਸੁੱਤੇ ਪਏ 2 ਕਿਸਾਨਾਂ ਦੀ ਗਲ ਵੱਢ ਕੇ ਹੱਤਿਆ