BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਦੁਨੀਆ

ਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰ

September 22, 2021 11:48 AM

- ਬਹੁਮਤ ਨਾਲੋਂ 14 ਸੀਟਾਂ ਘੱਟ ਮਿਲੀਆਂ

ਏਜੰਸੀਆਂ
ਟੋਰਾਂਟੋ/21 ਸਤੰਬਰ : ਕੈਨੇਡਾ ਵਿੱਚ ਜਸਟਿਨ ਟਰੂਡੋ ਦੀ ਦੁਬਾਰਾ ਐਨਡੀਪੀ ਦੀ ਮਦਦ ਨਾਲ ਹੀ ਸਰਕਾਰ ਬਣੇਗੀ। ਜਸਟਿਸ ਟਰੂਡੋ ਨੇ ਜੋ ਚਾਲ ਚੱਲੀ ਸੀ ਕਿ ਸਮੇਂ ਤੋਂ ਪਹਿਲਾਂ ਚੋਣਾਂ ਕਰਵਾ ਕੇ ਉਸ ਦੀ ਪਾਰਟੀ ਨੂੰ ਬਹੁਮਤ ਮਿਲ ਜਾਵੇਗਾ, ਉਸ ਵਿੱਚ ਉਹ ਸਫ਼ਲ ਨਹੀਂ ਹੋਏ ਅਤੇ ਹੁਣ ਐਨਡੀਪੀ ਦੀ ਮਦਦ ਨਾਲ ਹੀ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣੇਗੀ। ਸੰਸਦੀ ਚੋਣਾਂ ਵਿੱਚ ਉਨ੍ਹਾਂ ਦੀ ਲਿਬਰਲ ਪਾਰਟੀ ਨੂੰ 338 ਵਿੱਚੋਂ 156 ਸੀਟਾਂ ਮਿਲੀਆਂ ਹਨ।
ਜ਼ਿਕਰਯੋਗ ਹੈ ਕਿ ਇਨ੍ਹਾਂ ਚੋਣਾਂ ਦਾ ਨਤੀਜਾ 2 ਸਾਲ ਪਹਿਲਾਂ ਹੋਈਆਂ ਚੋਣਾਂ ਵਰਗਾ ਹੀ ਰਿਹਾ। ਸਾਲ 2019 ਵਿੱਚ ਟਰੂਡੋ ਦੀ ਪਾਰਟੀ ਨੂੰ 157 ਸੀਟਾਂ ਹੀ ਮਿਲੀਆਂ ਸਨ। ਬਹੁਮੱਤ ਲਈ 170 ਸੀਟਾਂ ਜਿੱਤਣ ਦੀ ਜਰੂਰਤ ਪੈਂਦੀ ਹੈ। ਟਰੂਡੋ ਬਹੁਮਤ ਤੋਂ 14 ਸੀਟਾਂ ਪਛੜ ਗਏ ਹਨ।
ਜਗਮੀਤ ਸਿੰਘ ਦੀ ਅਗਵਾਈ ਵਾਲੀ ਨਿਊ ਡੈਮੋਕਰੇਟਿਕ ਪਾਰਟੀ (ਐਨਡੀਪੀ) ਮੁੜ ਕਿੰਗਮੇਕਰ ਬਣੇਗੀ। ਇਸ ਪਾਰਟੀ ਨੇ ਇਸ ਵਾਰ ਆਪਣੀਆਂ ਸੀਟਾਂ 24 ਤੋਂ ਵਧਾ ਕੇ 27 ਕਰ ਲਈਆਂ ਹਨ। ਮੁੱਖ ਵਿਰੋਧੀ ਕੰਜ਼ਰਵੇਟਿਵ ਪਾਰਟੀ ਨੂੰ 121 ਸੀਟਾਂ ਮਿਲੀਆਂ ਹਨ ਤੇ ਪਿਛਲੀ ਵਾਰ ਉਸ ਨੇ ਇੰਨੀਆਂ ਹੀ ਸੀਟਾਂ ਜਿੱਤੀਆਂ ਸਨ। ਹਲਾਂਕਿ ਸੀਟਾਂ ਦੇ ਹਿਸਾਬ ਨਾਲ ਜਸਟਿਨ ਟਰੂਡੋ ਫਿਰ ਸਰਕਾਰ ਬਣਾਉਣਗੇ, ਪਰ ਇਸ ਵਾਰ ਵੀ ਉਨ੍ਹਾਂ ਨੂੰ 170 ਦੇ ਅੰਕੜੇ ਤੱਕ ਪਹੁੰਚਣ ਲਈ ਮੁੜ ਕਿਸੇ ਪਾਰਟੀ ਨਾਲ ਗੱਠਜੋੜ ਕਰਨਾ ਪਵੇਗਾ। ਇਸ ਵਾਰ ਚੋਣ ਮੈਦਾਨ ਦੇ ਵਿੱਚ 338 ਸੀਟਾਂ ਲਈ ਚੋਣ ਮੈਦਾਨ ’ਚ ਕੁੱਲ 1700 ਉਮੀਦਵਾਰ ਸਨ। 47 ਉਮੀਦਵਾਰ ਪੰਜਾਬੀ ਸੀ, ਐਲਪੀ, ਸੀਪੀ, ਐਨਡੀਪੀ ਹਰ ਪਾਰਟੀ ਦੇ 336 ਸੀਟਾਂ ’ਤੇ ਉਮੀਦਵਾਰ ਸਨ। ਐਲਪੀ, ਸੀਪੀ, ਐਨਡੀਪੀ ਦੇ ਕਰੀਬ 330 ਅਤੇ ਗ੍ਰੀਨ ਪਾਰਟੀ ਦੇ 256 ਉਮੀਦਵਾਰ ਸਨ। 2019 ਦੀਆਂ ਚੋਣਾਂ ਵਿੱਚ ਵੀ ਕੋਈ ਪਾਰਟੀ ਬਹੁਮਤ ਹਾਸਲ ਨਹੀਂ ਕਰ ਸਕੀ ਸੀ।
ਨਿਊ ਡੈਮੋਕ੍ਰੈਟਿਕ ਪਾਰਟੀ ਨੇ ਜਸਟਿਨ ਟਰੂਡੋ ਦੀ ਪਾਰਟੀ ਲਿਬਰਲ ਨੂੰ ਸਰਕਾਰ ਬਣਾਉਣ ਵਿੱਚ ਮਦਦ ਕੀਤੀ ਸੀ, ਐਨਡੀਪੀ ਨੇਤਾ ਜਗਮੀਤ ਸਿੰਘ ਨੇ ਜਸਟਿਨ ਟਰੂਡੋ ਨੂੰ ਸਮਰਥਨ ਦਿੱਤਾ ਸੀ। ਨਤੀਜਾ 2019 ਵਿੱਚ ਟਰੂਡੋ ਦੀ ਲਿਬਰਲ ਪਾਰਟੀ ਨੇ ਜਗਮੀਤ ਸਿੰਘ ਦੀ ਪਾਰਟੀ ਐਨਡੀਪੀ ਦੇ ਸਹਿਯੋਗ ਨਾਲ ਸਰਕਾਰ ਬਣਾਈ ਸੀ। 15 ਅਗਸਤ 2021 ਨੂੰ ਜਸਟਿਨ ਟਰੂਡੋ ਨੇ ਮੱਧਵਰਤੀ ਚੋਣਾਂ ਦਾ ਐਲਾਨ ਕੀਤਾ ਸੀ, ਟੀਚਾ ਸੀ ਕਿ ਬਹੁਮੱਤ ਹਾਸਲ ਕੀਤਾ ਜਾਵੇ। ਟਰੂਡੋ ਦੇ ਇਸ ਐਲਾਨ ’ਤੇ ਐਨਡੀਪੀ ਲੀਡਰ ਜਗਮੀਤ ਸਿੰਘ ਨੇ ਇਤਰਾਜ ਜਤਾਇਆ ਸੀ।
ਜਗਮੀਤ ਸਿੰਘ ਨੇ ਕਿਹਾ ਸੀ ਕਿ ਜਦੋਂ ਉਹ ਲੋਕ ਹਿੱਤ ਨਾਲ ਜੁੜੇ ਮੁੱਦਿਆਂ ’ਤੇ ਟਰੂਡੋ ਸਰਕਾਰ ਨੂੰ ਸਮਰਥਨ ਦੇ ਰਹੇ ਹਨ, ਫਿਰ ਕੋਰੋਨਾ ਕਾਲ ਵਿੱਚ ਟਰੂਡੋ ਸਰਕਾਰ ਨੂੰ ਮੁੜ ਚੋਣਾਂ ਕਰਵਾਉਣ ਤੋਂ ਬਚਣਾ ਚਾਹੀਦਾ ਹੈ। ਕਿਉਂਕਿ ਇਸ ਨਾਲ ਲੋਕਾਂ ਉੱਤੇ ਹੋਰ ਬੋਝ ਆਵੇਗਾ, ਪਰ ਜਸਟਿਨ ਟਰੂਡੋ ਨੇ ਜਗਮੀਤ ਸਿੰਘ ਦੀ ਅਪੀਲ ਨੂੰ ਦਰਕਿਨਾਰ ਕੀਤਾ। ਅਜਿਹੇ ਵਿੱਚ ਹੁਣ ਸਵਾਲ ਉੱਠਦਾ ਹੈ ਕਿ ਕੀ ਜਗਮੀਤ ਸਿੰਘ ਦੀ ਪਾਰਟੀ ਐੱਨਡੀਪੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੂੰ ਸਮਰਥਨ ਦੇਵੇਗੀ ਜਾਂ ਨਹੀਂ।
ਹਾਲਾਂਕਿ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਜਗਮੀਤ ਸਿੰਘ ਨੇ ਜਸਟਿਨ ਟਰੂਡੋ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਖਿਆ ਕਿ ਉਹ ਵਾਅਦਾ ਕਰਦੇ ਹਨ ਕਿ ਲੋਕਾਂ ਦੇ ਹੱਕਾਂ ਲਈ ਲੜਦੇ ਰਹਿਣਗੇ। ਜਗਮੀਤ ਸਿੰਘ ਨੇ ਸਿਹਤ ਸੇਵਾਵਾਂ ਅਤੇ ਵਾਤਾਵਰਨ ਪਰਿਵਰਤਨ ਦੇ ਮੁੱਦਿਆਂ ਬਾਰੇ ਵੀ ਗੱਲ ਕੀਤੀ। ਜਗਮੀਤ ਸਿੰਘ ਦੇ ਨਾਲ ਉਨ੍ਹਾਂ ਦੀ ਪਤਨੀ ਵੀ ਮੰਚ ‘ਤੇ ਮੌਜੂਦ ਸੀ। ਇਸ ਸਭ ਵਿੱਚ 2019 ਅਤੇ 2021 ਦੇ ਚੋਣ ਨਤੀਜਿਆਂ ਦੇ ਮੁਕਾਬਲੇ ਸਾਲ 2015 ਵਿੱਚ ਟਰੂਡੋ ਦੀ ਲਿਬਰਲ ਪਾਰਟੀ ਨੂੰ ਬਹੁਮੱਤ ਮਿਲਿਆ ਸੀ।
ਜਸਟਿਨ ਟਰੂਡੋ ਨੇ ਸਾਲ 2015 ਵਿੱਚ ਆਪਣੇ ਦਮ ਉੱਤੇ ਜਿੱਤ ਦਾ ਝੰਡਾ ਗੱਡਿਆ ਸੀ। ਨਤੀਜਿਆਂ ਤੋਂ ਬਾਅਦ ਹੁਣ ਚਰਚਾ ਇਹ ਐ ਕਿ ਆਖਿਰ ਲਿਬਰਲ ਪਾਰਟੀ ਕਿਹੜੀ ਧਿਰ ਤੋਂ ਸਮਰਥਨ ਲੈਂਦੀ ਹੈ। ਹਲਾਂਕਿ ਪੂਰੀ ਸੰਭਾਵਨਾ ਹੈ ਕਿ ਐਨਡੀਪੀ ਲੀਡਰ ਜਗਮੀਤ ਸਿੰਘ ਪਹਿਲਾਂ ਦੀ ਤਰ੍ਹਾਂ ਟਰੂਡੋ ਦੀ ਪਾਰਟੀ ਨੂੰ ਸਮਰਥਨ ਦੇਣਗੇ। ਅਜਿਹੇ ‘ਚ ਵੇਖਣਾ ਹੋਵੇਗਾ ਫਿਰ ਜਗਮੀਤ ਸਿੰਘ ਦੀ ਟਰੂਡੋ ਸਰਕਾਰ ਵਿੱਚ ਕੀ ਭੂਮਿਕਾ ਰਹਿੰਦੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ