BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਦੁਨੀਆ

17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜ

September 22, 2021 11:49 AM

ਏਜੰਸੀਆਂ
ਟੋਰਾਂਟੋ/21 ਸਤੰਬਰ : ਕੈਨੇਡਾ ਸੰਸਦ ਚੋਣਾਂ ਵਿੱਚ 17 ਇੰਡੋ-ਕੈਨੇਡੀਅਨਾਂ ਨੂੰ ਜਿੱਤ ਮਿਲੀ ਹੈ। 17 ਇੰਡੋ-ਕੈਨੇਡੀਅਨ ਜੇਤੂਆਂ ਵਿੱਚ ਜਗਮੀਤ ਸਿੰਘ, ਸਾਬਕਾ ਮੰਤਰੀ ਟਿਮ ਉੱਪਲ ਅਤੇ ਤਿੰਨ ਮੌਜੂਦਾ ਕੈਬਨਿਟ ਮੰਤਰੀ ਹਰਜੀਤ ਸਿੰਘ ਸੱਜਣ, ਬਰਦੀਸ ਚੱਗਰ ਅਤੇ ਅਨੀਤਾ ਆਨੰਦ ਸ਼ਾਮਲ ਹਨ। ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਵੈਨਕੂਵਰ ਦੱਖਣੀ ਤੋਂ ਕੰਜ਼ਰਵੇਟਿਵ ਪਾਰਟੀ ਦੇ ਸੁਖਬੀਰ ਗਿੱਲ ਨੂੰ ਹਰਾ ਕੇ ਮੁੜ ਜਿੱਤ ਪ੍ਰਾਪਤ ਕੀਤੀ। ਚੱਗ ਨੇ ਆਪਣੀ ਵਾਟਰਲੂ ਸੀਟ ਵੀ ਬਰਕਰਾਰ ਰੱਖੀ ਤੇ ਆਨੰਦ ਨੇ ਓਕਵਿਲੇ ਸੀਟ ਹੱਥੋਂ ਨਹੀਂ ਜਾਣ ਦਿੱਤੀ।
ਐਨਡੀਪੀ ਆਗੂ ਜਗਮੀਤ ਸਿੰਘ ਨੇ ਬਿ੍ਰਟਿਸ਼ ਕੋਲੰਬੀਆ ਵਿੱਚ ਆਪਣੀ ਬਰਨਬੀ ਸਾਊਥ ਸੀਟ ਆਪਣੇ ਕੋਲ ਰੱਖੀ। ਬਿ੍ਰਟਿਸ਼ ਕੋਲੰਬੀਆ ਵਿੱਚ ਤਿੰਨ ਵਾਰ ਲਿਬਰਲ ਪਾਰਟੀ ਦੇ ਐਮਪੀ ਸੁਖ ਧਾਲੀਵਾਲ ਨੇ ਐਨਡੀਪੀ ਦੇ ਅਵਨੀਤ ਜੌਹਲ ਨੂੰ ਹਰਾ ਕੇ ਆਪਣੀ ਸਰੀ-ਨਿਊਟਨ ਸੀਟ ਬਰਕਰਾਰ ਰੱਖੀ। ਦੋ ਵਾਰ ਲਿਬਰਲ ਪਾਰਟੀ ਦੇ ਸੰਸਦ ਮੈਂਬਰ ਰਣਦੀਪ ਸਿੰਘ ਸਰਾਏ ਨੇ ਵੀ ਐੱਨਡੀਪੀ ਦੀ ਸੋਨੀਆ ਅੰਧੀ ਨੂੰ ਹਰਾ ਕੇ ਸਰੀ ਸੈਂਟਰ ਸੀਟ ਜਿੱਤੀ। ਕਿਊਬੈਕ ਵਿੱਚ ਇੰਡੋ-ਕੈਨੇਡੀਅਨ ਅੰਜੂ ਢਿੱਲੋਂ ਨੇ ਆਪਣੀ ਡੋਰਵਾਲ-ਲੈਚਿਨ-ਲਾਸਲੇ ਸੀਟ ਬਰਕਰਾਰ ਰੱਖੀ। ਉੱਪਲ ਕੰਜਰਵੇਟਿਵ ਪਾਰਟੀ ਲਈ ਐਡਮੰਟਨ ਮਿੱਲ ਵੁਡਸ ਸੀਟ ਤੋਂ ਮੁੜ ਜਿੱਤ ਗਏ। ਓਂਟਾਰੀਓ ਵਿੱਚ ਬਰੈਂਪਟਨ ਵਿੱਚੋਂ ਚਾਰ ਮੌਜੂਦਾ ਸੰਸਦ ਮੈਂਬਰਾਂ ਮਨਿੰਦਰ ਸਿੱਧੂ, ਰੂਬੀ ਸਹੋਤਾ, ਸੋਨੀਆ ਸਿੱਧੂ ਅਤੇ ਕਮਲ ਖੇੜਾ ਜਿੱਤ ਗਏ।
ਇਸ ਸਾਰੇ ਲਿਬਰਲ ਪਾਰਟੀ ਨਾਲ ਸਬੰਧਤ ਹਨ। ਚੰਦਰ ਆਰੀਆ ਨੇ ਵੀ ਓਂਟਾਰੀਓ ਵਿੱਚ ਨੇਪੀਅਨ ਸੀਟ ਬਰਕਰਾਰ ਰੱਖੀ। ਲਿਬਰਲ ਪਾਰਟੀ ਲਈ ਮਿਸੀਸਾਗਾ-ਮਾਲਟਨ ਸੀਟ ਜਿੱਤਣ ਵਾਲੇ ਵਕੀਲ ਇਕਵਿੰਦਰ ਗਹੀਰ ਸੰਸਦ ਵਿੱਚ ਪੁੱਜਣ ਵਾਲੇ ਸਭ ਤੋਂ ਘੱਟ ਉਮਰ ਦੇ ਸੰਸਦ ਮੈਂਬਰਾਂ ਵਿੱਚੋਂ ਹੋਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ