BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਹਰਿਆਣਾ

ਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ

September 22, 2021 12:34 PM

- ਸੁਪਰੀਮ ਕੋਰਟ ਨੇ ਐਨਸੀਆਰ ਖੇਤਰ ’ਚ ਅਜਿਹੇ ਵਾਹਨਾਂ ’ਤੇ ਲਗਾਈ ਪਾਬੰਦੀ
- ਹਰਿਆਣਾ ਦੇ 14 ਜ਼ਿਲ੍ਹੇ ਆਉਂਦੇ ਹਨ ਐਨਸੀਆਰ ’ਚ
- ਕੋਰਟ ਦੇ ਆਦੇਸ਼ ਦੀ ਉਲੰਘਣਾ ਕਰਨ ’ਤੇ ਅਜਿਹੇ ਵਾਹਨ ਹੋ ਸਕਦੇ ਹਨ ਜ਼ਬਤ

ਦਸਨਸ, ਪੀ.ਪੀ. ਵਰਮਾ
ਚੰਡੀਗੜ੍ਹ/ਪੰਚਕੂਲਾ, 21 ਸਤੰਬਰ : ਕੌਮੀ ਰਾਜਧਾਨੀ ਖੇਤਰ ਵਿਚ 10 ਸਾਲ ਪੁਰਾਣੇ ਡੀਜਲ ਤੇ 15 ਸਾਲ ਪੁਰਾਣੇ ਪੈਟਰੋਲ ਇੰਜਨ ਵਾਹਨਾਂ ਦੇ ਸੰਚਾਲਨ ‘ਤੇ ਲਗਾਈ ਗਈ ਪਾਬੰਦੀ ਦੇ ਮੱਦੇਨਜਰ ਹਰਿਆਣਾ ਪੁਲਿਸ ਸੂਬੇ ਦੇ ਐਨਸੀਆਰ ਵਿਚ ਪੈਣ ਵਾਲੇ ਸਾਰੇ 14 ਜਿਲ੍ਹਿਆਂ ਵਿਚ ਸੜਕਾਂ ‘ਤੇ ਪੁਰਾਣੇ ਵਾਹਨਾਂ ਦੇ ਸੰਚਾਲਨ ਸਬੰਧੀ ਵਿਸ਼ੇਸ਼ ਜਾਗਰੁਕਤਾ/ਬਦਲਾਅ ਮੁਹਿੰਮ ਚਲਾਏਗੀ।
ਹਰਿਆਣਾ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਹਵਾ ਪ੍ਰਦੂਸ਼ਣ ਨੂੰ ਰੋਕਨ ਦੇ ਲਈ ਮਾਣਯੋਗ ਸੁਪਰੀਮ ਕੋਰਟ ਨੇ ਦਿੱਲੀ ਐਨਸੀਆਰ ਖੇਤਰ ਵਿਚ ਪੁਰਾਣੇ ਵਾਹਨਾਂ ਦੇ ਚਲਣ ‘ਤੇ ਪਾਬੰਦੀ ਲਗਾਈ ਗਈ ਹੈ। ਸੁਪਰੀਮ ਕੋਰਟ ਵੱਲੋਂ ਨਿਰਧਾਰਿਤ ਸਮੇਂ ਸੀਮਾ ਪੂਰੀ ਕਰਨ ਵਾਲੇ ਪੁਰਾਣੇ ਵਾਹਨਾਂ ਦੇ ਸੰਚਾਲਨ ਨੂੰ ਲੈ ਕੇ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਕੋਰਟ ਦੇ ਅਨੁਸਾਰ ਕੌਮੀ ਰਾਜਧਾਨੀ ਖੇਤਰ ਵਿਚ ਆਉਣ ਵਾਲੇ ਹਰਿਆਣਾ ਦੇ 14 ਜਿਲ੍ਹਿਆਂ ਵਿਚ ਇਸ ਤਰ੍ਹਾ ਦੇ ਵਾਹਨ ਨਹੀਂ ਚੱਲ ਸਕਦੇ ਹਨ। ਇੰਨ੍ਹਾਂ ਆਦੇਸ਼ਾਂ ਦਾ ਪਾਲਣ ਯਕੀਨੀ ਕਰਨ ਦੇ ਲਈ ਪੁਲਿਸ ਡਰਾਈਵਰਾਂ/ਮਾਲਿਕਾਂ ਨੂੰ ਪੁਰਾਣੇ ਵਾਹਨਾਂ ਦੇ ਚਲਣ ‘ਤੇ ਪਾਬੰਦੀ ਬਾਰੇ ਜਾਗਰੁਕ ਕਰੇਗੀ। ਦਿਸ਼ਾ-ਨਿਰਦੇਸ਼ਾਂ ਅਨੁਸਾਰ 10 ਸਾਲ ਪੁਰਾਣੇ ਡੀਜਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਨੂੰ ਐਨਸੀਆਰ ਖੇਤਰ ਯਾਨੀ ਹਰਿਆਣਾ ਦੇ 14 ਜਿਲ੍ਹਿਆਂ ਫਰੀਦਾਬਾਦ, ਗੁਰੂਗ੍ਰਾਮ, ਨੁੰਹ, ਰੋਹਤਕ, ਸੋਨੀਪਤ, ਰਿਵਾੜੀ, ਝੱਜਰ, ਪਾਣੀਪਤ, ਪਲਵਲ, ਭਿਵਾਨੀ, ਦਾਦਰੀ, ਮਹੇਂਦਰਗੜ੍ਹ, ਜੀਂਦ ਅਤੇ ਕਰਨਾਲ ਵਿਚ ਸੜਕਾਂ ‘ਤੇ ਚਲਣ ਦੀ ਮੰਜੂਰੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਜਿਲ੍ਹਿਆਂ ਵਿਚ ਇਸ ਤਰ੍ਹਾ ਦੇ ਵਾਹਨਾਂ ਦੇ ਚਲਣ ‘ਤੇ ਰੋਕ ਲਗਾਉਣ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਵਿਚ ਵਾਹਨ ਡਰਾਈਵਰਾਂ ਤੇ ਮਾਲਿਕਾਂ ਦੇ ਨਾਲ-ਨਾਲ ਆਮ ਜਨਤਾ ਨੂੰ ਵੀ ਜਾਗਰੁਕ ਕੀਤਾ ਜਾਵੇਗਾ।
ਜਾਗਰੁਕਤਾ ਮੁਹਿੰਮ ਦੇ ਤਹਿਤ ਅਜਿਹੇ ਵਾਹਨਾਂ ਦੇ ਮਾਲਿਕਾਂ ਨੂੰ ਸਰਕਾਰ ਦੀ ਨੀਤੀ ਦੇ ਅਨੁਸਾਰ ਇਸ ਸ਼੍ਰੇਣੀ ਦੇ ਵਾਹਨਾਂ ਨੂੱ ਸਕ੍ਰੈਪ ਕਰਨ ਦੀ ਵੀ ਸਲਾਹ ਦਿੱਤੀ ਜਾਵੇਗੀ। ਨਿਰਧਾਰਿਤ ਸਮੇਂ ਸੀਮਾ ਪੂਰੀ ਕਰਨ ਵਾਲੇ ਵਾਹਨਾਂ ਦੇ ਸਬੰਧ ਵਿਚ ਪੁਲਿਸ ਦੀ ਵੱਖ-ਵੱਖ ਟੀਮਾਂ ਟੈਕਸੀ ਸਟੈਂਡ, ਆਟੋ ਬਾਜਾਰ, ਟਰੱਕ ਯੂਨੀਅਨ, ਵਾਹਨ ਵਿਕਰੀ ਕੇਂਦਰ ਅਤੇ ਹੋਰ ਜਨਤਕ ਥਾਵਾਂ ‘ਤੇ ਜਾ ਕੇ ਲੋਕਾਂ ਨੂੰ ਇਸ ਸਬੰਧ ਵਿਚ ਸੂਚਿਤ ਕਰੇਗੀ। ਇਸਦੇ ਨਾਲ ਹੀ, ਬਦਲਾਅ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਉਪਰੋਕਤ ਮਾਨਦੰਡਾਂ ਦਾ ਉਲੰਘਣ ਕਰਨ ਵਾਲੇ ਵਾਹਨਾਂ ਨੂੰ ਜਬਤ ਕਰ ਲਿਆ ਜਾਵੇਗਾ।
ਬੁਲਾਰੇ ਨੇ ਆਮ ਜਨਤਾ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਸੁਪਰੀਮ ਕੋਰਟ ਅਤੇ ਐਨਜੀਟੀ ਦੇ ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਨਿਰਧਾਰਿਤ ਸਮੇਂ ਸੀਮਾ ਪੂਰੀ ਕਰ ਚੁੱਕੇ ਪੁਰਾਣੇ ਵਾਹਨਾਂ ਨੂੰ ਨਾ ਚਲਾਉਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਪੰਜਾਬੀ ਸਾਹਿਤ ਸਭਾ ਕਾਲਾਂਵਾਲੀ ਨੇ ਸੀਬੀਐਸਈ ਦੇ ਫੈਸਲੇ ਦਾ ਕੀਤਾ ਸਖ਼ਤ ਵਿਰੋਧ

ਮਜ਼ਦੂਰਾਂ ਤੇ ਕਿਸਾਨਾਂ ਲਈ ਸਿਖਲਾਈ ਕੈਂਪ ਲਗਾਇਆ

ਧੋਖਾਧੜੀ ਕਰਕੇ ਖਾਤੇ ’ਚੋਂ ਕਢਵਾਏ 83 ਹਜ਼ਾਰ, ਕੇਸ ਦਰਜ

ਗੁਰੂ ਸਾਹਿਬ ਨੇ ਦੁਨੀਆ ਭਰ ਦੀ ਯਾਤਰਾ ਕਰਕੇ ਸਭ ਨੂੰ ਮਨੁੱਖਤਾ ਦਾ ਪਾਠ ਪੜ੍ਹਾਇਆ : ਗਿਆਨੀ ਪਤਵੰਤ ਸਿੰਘ

ਐਲਨਾਬਾਦ ’ਚ ਇਨੈਲੋ ਦੀ ਮੱਦਦ ਲਈ ਉਤਰਿਆ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਦਾ ਜਹਾਜ਼

ਐਲਨਾਬਾਦ ਵਿਧਾਨ ਸਭਾ ਖੇਤਰ ’ਚ ਕੱਢੀ ਸ਼ਹੀਦ ਕਿਸਾਨਾਂ ਦੀ ਅਸਥੀ ਕਲਸ਼ ਯਾਤਰਾ

ਮਹਾਰਿਸ਼ੀ ਵਾਲਮੀਕਿ ਦੀ ਜੈਯੰਤੀ ਸਮਾਜ ਵੱਲੋਂ ਧੂਮ-ਧਾਮ ਨਾਲ ਮਨਾਈ ਗਈ

ਪ੍ਰਾਚੀਨ ਕੈਥਲ ਸ਼ਕਤੀ ਧਾਮ ’ਚ ਯੂਥ ਬੋਰਡ ਵੱਲੋਂ ਵਿਸ਼ਾਲ ਮਾਂ ਭਗਵਤੀ ਜਾਗਰਣ ਦਾ ਆਯੋਜਨ

ਮਹਾਰਿਸ਼ੀ ਵਾਲਮੀਕਿ ਜੈਯੰਤੀ ਧੂਮ-ਧਾਮ ਨਾਲ ਮਨਾਈ

ਭਗਵਾਨ ਵਾਲਮੀਕਿ ਪ੍ਰਕਾਸ਼ ਉਤਸਵ ਧੂਮ-ਧਾਮ ਨਾਲ ਮਨਾਇਆ