BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਪੰਜਾਬ

ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨ

September 22, 2021 01:01 PM

- ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ‘ਦਲਿਤ’ ਸ਼ਬਦ ਦੀ ਵਰਤੋਂ ਕੀਤੇ ਜਾਣ ਦਾ ਲਿਆ ਨੋਟਿਸ

ਦਸਨਸ
ਚੰਡੀਗੜ੍ਹ/21 ਸਤੰਬਰ : ਪੰਜਾਬ ਰਾਜ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ‘ਦਲਿਤ’ ਸ਼ਬਦ ਦੀ ਵਰਤੋਂ ਕੀਤੇ ਜਾਣ ਦਾ ਨੋਟਿਸ ਲੈਂਦਿਆਂ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਤਜਿੰਦਰ ਕੌਰ ਨੇ ਮੰਗਲਵਾਰ ਨੂੰ ਹਦਾਇਤ ਜਾਰੀ ਕੀਤੀ ਕਿ ਸੋਸ਼ਲ ਮੀਡੀਆ ਪੇਜਾਂ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵੀ ਵਿਅਕਤੀ ਦੀ ਪਛਾਣ ਨੂੰ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਨਾ ਕੀਤੀ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਤਜਿੰਦਰ ਕੌਰ ਨੇ ਕਿਹਾ ਕਿ ‘ਸੰਵਿਧਾਨ ਜਾਂ ਕਿਸੇ ਵਿਧਾਨ ਵਿੱਚ ‘ਦਲਿਤ’ ਸ਼ਬਦ ਦਾ ਜ਼ਿਕਰ ਨਹੀਂ ਮਿਲਦਾ ਅਤੇ ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਪਹਿਲਾਂ ਹੀ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਾਰੇ ਮੁੱਖ ਸਕੱਤਰਾਂ ਨੂੰ ਇਸ ਬਾਰੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।
ਉਨਾਂ ਕਿਹਾ ਕਿ ਮੱਧ ਪ੍ਰਦੇਸ਼ ਦੇ ਮਾਣਯੋਗ ਹਾਈ ਕੋਰਟ ਦੇ ਗਵਾਲੀਅਰ ਬੈਂਚ ਵਲੋਂ ਮਿਤੀ 15.01.2018 ਨੂੰ ਕੇਸ ਨੰਬਰ ਡਬਲਯੂ.ਪੀ. 20420 ਆਫ 2017 (ਪੀਆਈਐਲ) -ਡਾ. ਮੋਹਨ ਲਾਲ ਮਾਹੌਰ ਬਨਾਮ ਯੂਨੀਅਨ ਆਫ ਇੰਡੀਆ ਅਤੇ ਹੋਰ ਤਹਿਤ ਹੇਠ ਲਿਖੇ ਅਨੁਸਾਰ ਨਿਰਦੇਸ਼ਤ ਕੀਤਾ ਗਿਆ ਹੈ: “..... ਕਿ ਕੇਂਦਰ ਸਰਕਾਰ/ਰਾਜ ਸਰਕਾਰ ਅਤੇ ਇਸਦੇ ਅਧਿਕਾਰੀ/ਕਰਮਚਾਰੀਆਂ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਦੇ ਮੈਂਬਰਾਂ ਲਈ ‘ਦਲਿਤ’ ਸ਼ਬਦ ਦੀ ਵਰਤੋਂ ਕਰਨ ਤੋਂ ਗੁਰੇਜ ਕਰਨਗੇ ਕਿਉਂਕਿ ਇਹ ਭਾਰਤ ਦੇ ਸੰਵਿਧਾਨ ਜਾਂ ਕਿਸੇ ਕਾਨੂੰਨ ਵਿੱਚ ਮੌਜੂਦ ਨਹੀਂ ਹੈ।
ਉਨਾਂ ਅੱਗੇ ਕਿਹਾ ਕਿ ਮਾਣਯੋਗ ਹਾਈਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਸਮੂਹ ਸੂਬਾ ਸਰਕਾਰਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਅਕਤੀਆਂ ਲਈ “ਦਲਿਤ“ ਦੀ ਬਜਾਏ “ਅਨੁਸੂਚਿਤ ਜਾਤੀ “ ਸ਼ਬਦ ਦੀ ਵਰਤੋਂ ਕੀਤੀ ਜਾਵੇ।
ਇਸ ਸਬੰਧੀ ਵੱਖ -ਵੱਖ ਮੀਡੀਆ ਸਮੂਹਾਂ ਵਲੋਂ ਕੀਤੀ ਜਾ ਰਹੀ ਉਲੰਘਣਾ ਦੀਆਂ ਰਿਪੋਰਟਾਂ ‘ਤੇ ਕਾਰਵਾਈ ਕਰਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਪ੍ਰਾਈਵੇਟ ਸੈਟੇਲਾਈਟ ਟੀਵੀ ਚੈਨਲਾਂ ਨੂੰ ਨੋਟਿਸ ਜਾਰੀ ਕਰਕੇ ਉਨਾਂ ਨੂੰ ਬੰਬੇ ਹਾਈ ਕੋਰਟ ਦੁਆਰਾ ਪਹਿਲਾਂ ਦਿੱਤੇ ਹੁਕਮ ਦੀ ਪਾਲਣਾ ਕਰਦਿਆਂ ਰਿਪੋਰਟਾਂ ਵਿੱਚ ‘ਦਲਿਤ’ ਸ਼ਬਦ ਦੀ ਵਰਤੋਂ ਨਾ ਕਰਨ ਲਈ ਕਿਹਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ 13 ਸਤੰਬਰ, 2021 ਨੂੰ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੂੰ ਲਿਖੇ ਇੱਕ ਪੱਤਰ ਵਿੱਚ ਜਾਤੀ ਅਧਾਰਤ ਨਾਵਾਂ ਵਾਲੇ ਪਿੰਡਾਂ, ਕਸਬਿਆਂ ਅਤੇ ਹੋਰ ਥਾਵਾਂ ਜਿਨਾਂ ਦੇ ਨਾਵਾਂ ਵਿੱਚ ਚਮਾਰ, ਹੇੜੀ ਆਦਿ ਸ਼ਾਮਲ ਹੈ, ਨੂੰ ਬਦਲਿਆ ਜਾਵੇ ਅਤੇ ਅਜਿਹੇ ਸ਼ਬਦਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ। ਇਸ ਤੋਂ ਇਲਾਵਾ ਸਾਲ 2017 ਵਿੱਚ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾ ਕੇ ਸਰਕਾਰੀ ਕੰਮਕਾਜ ਵਿੱਚ ਹਰੀਜਨ ਅਤੇ ਗਿਰੀਜਨ ਸ਼ਬਦ ਨਾ ਵਰਤਣ ਦੀ ਵੀ ਹਦਾਇਤ ਕੀਤੀ ਸੀ।

 

 

 

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ

ਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ

ਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼

43ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ : ਹਰਭਜਨ ਸਿੰਘ ਮਾਦਪੁਰ ਨੇ ਜਿੱਤੇ ਦੋ ਸੋਨੇ ਦੇ ਤਮਗੇ

ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਨੇ ਕੈਨੇਡਾ ’ਚ ਕਰਵਾਇਆ ਆਪਣਾ ਨਾਂ ਗਿੰਨੀਜ਼ ਬੁੱਕ ਆਫ਼ ਵਰਲਡ ’ਚ ਦਰਜ

ਲਾਲੜੂ ’ਚ ਵੀ ਡੇਂਗੂ ਬੁਖਾਰ, ਪਲੇਟਲੈਟਸ ਘਟਣ ਤੇ ਟਾਈਫਾਈਡ ਦੇ ਮਰੀਜ਼ ਵਧੇ

ਕਲਾਕਾਰ ਟੀਟੂ ਬਾਣੀਆ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ

ਡਿਪੂ ਹੋਲਡਰਾਂ ਵੱਲੋਂ ਅਕਾਲੀ ਆਗੂ ਖ਼ਿਲਾਫ਼ ਨਾਅਰੇਬਾਜ਼ੀ

ਛੋਟੇ ਬੱਚਿਆਂ ਦੀ ਘਰੇਲੂ ਦੇਖਭਾਲ ਸਬੰਧੀ ਆਸ਼ਾ ਵਰਕਰਾਂ ਦੀ 5 ਦਿਨਾਂ ਟ੍ਰੇਨਿੰਗ ਦਾ ਆਯੋਜਨ

‘ਆਪ‘ ਹਲਕਾ ਇੰਚਾਰਜ ਰਣਬੀਰ ਭੁੱਲਰ ਨੂੰ ਪਿੰਡ ਕਾਮਲ ਵਾਲਾ ਦੇ ਲੋਕਾਂ ਨੇ ਦਿੱਤਾ ਭਰਪੂਰ ਸਮਰਥਨ