BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਕਾਂਗਰਸ ਨੇ ਕੀਤੀ ਸੀ ਓਬੀਸੀ ਨਾਲ ਗੱਦਾਰੀ : ਅਕਾਲੀ ਆਗੂ

September 23, 2021 11:37 AM

- ਵਿਧਾਨ ਸਭਾ ਚੋਣਾਂ ’ਚ ਬੀਸੀ ਵਰਗ ਨੂੰ ਅੱਖੋਂ ਪਰੋਖੇ ਕਰਨ ਦਾ ਭੁਗਤਣਾ ਪਵੇਗਾ ਖ਼ਮਿਆਜ਼ਾ

ਨਿਰਮਲ ਬਿੱਲਾ
ਲੁਧਿਆਣਾ /22 ਸਤੰਬਰ : ਕਾਂਗਰਸ ਵੱਲੋਂ ਆਪਣੇ ਚਹੇਤੇ ਪ੍ਰਸਾਂਤ ਕਿਸੋਰ ਵੱਲੋਂ ਤਿਆਰ ਕੀਤੀ ਸਕਰਿਪਟ ਦੀ ਪਹਿਲੀ ਕਿਸਤ ਨਾਲ ਮੁੜ ਪੰਜਾਬ ਦੀ ਜਨਤਾ ਨੂੰ ਮੂਰਖ ਬਣਾਉਣ ਦਾ ਜੋ ਡਰਾਮਾ ਰਚਿਆ ਗਿਆ ਹੈ ਉਹ ਕਿਸੇ ਤੋਂ ਲੁਕਿਆ ਛੁਪਿਆ ਨਹੀਂ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜੱਥੇਦਾਰ ਹੀਰਾ ਸਿੰਘ ਗਾਬੜੀਆ ਕੌਮੀ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਬੀ.ਸੀ.ਵਿੰਗ ਪੰਜਾਬ, ਗੁਰਮੀਤ ਸਿੰਘ ਕੁਲਾਰ ਜ਼ਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਬੀ.ਸੀ.ਵਿੰਗ, ਗੁਰਚਰਨ ਸਿੰਘ ਗੁਰੂ ਕੌਮੀ ਪ੍ਰੈੱਸ ਸਕੱਤਰ ਸ੍ਰੋਮਣੀ ਅਕਾਲੀ ਦਲ ਬੀ.ਸੀ.ਵਿੰਗ, ਮਨਜੀਤ ਸਿੰਘ ਸਮਿਲਾਪੁਰੀ ਕੌਮੀ ਜਨਰਲ ਸਕੱਤਰ ਸ੍ਰੋਮਣੀ ਅਕਾਲੀ ਦਲ ਬੀ.ਸੀ.ਵਿੰਗ, ਰਾਜਿੰਦਰ ਸਿੰਘ ਜੀਤ ਪ੍ਰਧਾਨ ਹਲਕਾ ਖੰਨਾ, ਸੁਖਵਿੰਦਰਪਾਲ ਸਿੰਘ ਗਰਚਾ ਸੰਯੁਕਤ ਸਕੱਤਰ ਸ੍ਰੋਮਣੀ ਅਕਾਲੀ ਦਲ ਅਤੇ ਹਰਜੀਤ ਸਿੰਘ ਸੀ. ਮੀਤ ਪ੍ਰਧਾਨ ਬੀ.ਸੀ ਵਿੰਗ ਨੇ ਸਾਂਝੇ ਤੌਰ ਤੇ ਕਾਂਗਰਸ ਹਾਈ ਕਮਾਂਡ ਦੇ ਫੈਸਲੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਿਛਲਾ ਫਰੋਲ ਕੇ ਦੇਖ ਲਵੋ ਅੱਜ ਤਕ ਕਦੇ ਵੀ ਕਾਂਗਰਸ ਨੇ ਐਸ.ਸੀ ਅਤੇ ਬੀ.ਸੀ ਲਈ ਕੋਈ ਫੈਸਲਾ ਲਿਆ ਹੋਵੇ।
ਜਿਸ ਨਾਲ ਇਨ੍ਹਾਂ ਵਰਗਾਂ ਦੇ ਲੋਕਾਂ ਨੂੰ ਰਾਹਤ ਮਿਲ ਸਕੇ।
ਹਮੇਸਾ ਹੀ ਇਨ੍ਹਾਂ ਵਰਗਾਂ ਨੂੰ ਅਣਗੌਲਿਆ ਕੀਤਾ ਅਤੇ ਹੁਣ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਪ੍ਰਸਾਂਤ ਕਿਸੋਰ ਦੀ ਬਹੁਤ ਵੱਡੀ ਚਾਲ ਦਾ ਇੱਕ ਹਿੱਸਾ ਹੈ। ਆਗੂਆਂ ਨੇ ਕਿਹਾ ਅੱਜ ਤੱਕ ਐਸ.ਸੀ ਭਾਈਚਾਰੇ ਡਕਾਰਨ ਵਾਲੀ ਹੱਕਾਂ ਨੂੰ ਮਾਰਨ ਵਾਲੀ ਕਾਂਗਰਸ ਪਾਰਟੀ ਦੇ ਮਨਸੂਬਿਆਂ ਨੂੰ ਪੰਜਾਬ ਵਾਸੀ ਚੰਗੀ ਤਰ੍ਹਾਂ ਨੇਡÇਓਂ ਜਾਣਦੇ ਹਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪਹਿਲੀ ਗੱਲ ਤਾਂ ਡਿਪਟੀ ਮੁੱਖ ਮੰਤਰੀ ਹੀ ਓ ਬੀ ਸੀ ਵਿੱਚੋਂ ਲਗਾਉਣਾ ਚਾਹੀਦਾ ਸੀ। ਦੂਜੀ ਗੱਲ ਅਜੇ ਤੱਕ ਵਜਾਰਤ ਵਿੱਚ ਵੀ ਬੀ.ਸੀ ਭਾਈਚਾਰੇ ਨੂੰ ਅੱਖੋਂ ਪਰੋਖੇ ਕਰਨ ਦਾ ਨਤੀਜਾ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਭੁਗਤਣਾ ਪਵੇਗਾ। ਕਾਂਗਰਸ ਹਾਈ ਕਮਾਂਡ ਦੇ ਬਿਆਨ ਤੋਂ ਬਾਅਦ ਐੱਸ.ਸੀ ਭਾਈਚਾਰੇ ਵਿੱਚ ਵੀ ਨਿਰਾਸਾ ਦਾ ਮਾਹੌਲ ਹੈ। ਜਿਸ ਕਰਕੇ ਕਾਂਗਰਸ ਨੂੰ 2022 ਲਈ ਮੁੱਖ ਮੰਤਰੀ ਦੇ ਚਿਹਰੇ ਦੀ ਸਥਿਤੀ ਸਪੱਸਟ ਕਰਨੀ ਚਾਹੀਦੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ