BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਦੇਸ਼

ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ

September 25, 2021 11:03 AM

ਆਈਐਨਐਨ
ਨਵੀਂ ਦਿੱਲੀ, 24 ਸਤੰਬਰ : ਸੀਪੀਆਈ(ਐਮ), ਸੀਪੀਆਈ, ਆਲ ਇੰਡੀਆ ਫਾਰਵਰਡ ਬਲਾਕ, ਰੈਵੋਲੁਸ਼ਨਰੀ ਸੋਸ਼ਲਿਸ਼ਟ ਪਾਰਟੀ ਅਤੇ ਸੀਪੀਆਈ (ਐਮ.ਐਲ.) ਨੇ ਇਥੋ ਜਾਰੀ ਕੀਤੇ ਇਕ ਬਿਆਨ ’ਚ ਦੇਸ਼ ਦੇ ਲੋਕਾਂ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਸੀਪੀਆਈ(ਐਮ) ਦੇ ਜਨਰਲ ਸਕੱਤਰ ਕਾਮਰੇਡ ਸੀਤਾ ਰਾਮ ਯੇਚੁਰੀ, ਸੀਪੀਆਈ ਦੇ ਜਨਰਲ ਸਕੱਤਰ ਕਾਮਰੇਡ ਡੀ ਰਾਜਾ, ਆਲ ਇੰਡੀਆ ਫਾਰਵਰਡ ਬਲਾਕ ਦੇ ਜਨਰਲ ਸਕੱਤਰ ਦੇਬ ਬਰਤਾ ਬਿਸਵਾਸ, ਰੈਵੋਲੁਸ਼ਨਰੀ ਸੋਸ਼ਲਿਸ਼ਟ ਪਾਰਟੀ ਦੇ ਜਨਰਲ ਸਕੱਤਰ ਮਨੋਜ ਭੱਟਾਚਾਰਿਆ ਅਤੇ ਸੀਪੀਆਈ (ਐਮ.ਐਲ.) ਦੇ ਜਨਰਲ ਸਕੱਤਰ ਦੀਪਾਂਕਰ ਭੱਟਾਚਾਰਿਆ ਨੇ ਇਕ ਸਾਂਝੇ ਬਿਆਨ ’ਚ ਕਿਹਾ ਕਿ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ-ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ’ਤੇ ਦੇਸ਼ ਭਰ ਦੇ ਕਿਸਾਨਾਂ ਦਾ ਇਤਿਹਾਸਕ ਕਿਸਾਨੀ ਅੰਦੋਲਨ ਪਿਛਲੇ 10 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ।
ਬਿਆਨ ’ਚ ਕਿਹਾ ਗਿਆ ਕਿ ਮੋਦੀ ਸਰਕਾਰ ਨੇ ਹਾਲੇ ਵੀ ਅੜੀਅਲ ਰਵੱਈਆ ਅਪਣਾਇਆ ਹੋਇਆ ਹੈ ਅਤੇ ਗੱਲਬਾਤ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਰਹੀ ਹੈ।
ਖੱਬੇ ਪੱਖੀ ਪਾਰਟੀਆਂ ਨੇ ਮੋਦੀ ਸਰਕਾਰ ਦੇ ਇਸ ਹਠੀ ਰਵਈਏ ਦੀ ਸਖ਼ਤ ਨਿੰਦਾ ਕਰਦੇ ਹੋਏ ਮੰਗ ਕੀਤੀ ਹੈ ਕਿ ਇਹ ਖੇਤੀ-ਕਾਨੂੰਨ ਤੁਰੰਤ ਰੱਦ ਕੀਤੇ ਜਾਣ, ਐਮਐਸਪੀ ਲਾਗੂ ਕਰਨ ਦੀ ਗਰੰਟੀ ਦਿੱਤੀ ਜਾਵੇ, ਰਾਸ਼ਟਰੀ ਮੁਦਰੀਕਰਨ ਪਾਈਪਲਾਈਨ ਨੂੰ ਰੱਦ ਕੀਤਾ ਜਾਵੇ ਅਤੇ ਲੇਬਰ ਕੋਡ ਰੱਦ ਕੀਤੇ ਜਾਣ।
ਖੱਬੀਆਂ ਪਾਰਟੀਆਂ ਨੇ ਆਪਣੀਆਂ ਸਾਰੀਆਂ ਇਕਾਈਆਂ ਨੂੰ ਸੱਦਾ ਦਿੱਤਾ ਹੈ ਕਿ ਉਹ 27 ਸਤੰਬਰ ਦੇ ਭਾਰਤ ਬੰਦ ਦੀ ਸਫ਼ਲਤਾ ਲਈ ਸਰਗਰਮੀ ਨਾਲ ਕੰਮ ਕਰਨ। ਖੱਬੀਆਂ ਪਾਰਟੀਆਂ ਨੇ ਦੇਸ਼ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਇਸ ਭਾਰਤ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤ

ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾ

ਮੱਧ ਪ੍ਰਦੇਸ਼ : ਭਾਰਤੀ ਹਵਾਈ ਫੌਜ ਦਾ ਜਹਾਜ਼ ਹਾਦਸੇ ਦਾ ਸ਼ਿਕਾਰ, ਪਾਇਲਟ ਸੁਰੱਖਿਅਤ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਜਾਰੀ

ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 3 ਫੀਸਦੀ ਵਾਧਾ

ਲਖ਼ੀਮਪੁਰ ਖੀਰੀ ਹੱਤਿਆ ਕਾਂਡ : ਯੂਪੀ ਸਰਕਾਰ ਜ਼ਿੰਮੇਵਾਰੀ ਤੋਂ ਪਿੱਛੇ ਖਿੱਚ ਰਹੀ ਪੈਰ : ਸੁਪਰੀਮ ਕੋਰਟ

ਆਗਰਾ : ਮ੍ਰਿਤਕ ਸਫ਼ਾਈ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

‘ਬੇਮੌਸਮੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਮਿਲੇਗਾ 50 ਹਜ਼ਾਰ ਪ੍ਰਤੀ ਹੈਕਟੇਅਰ ਮੁਆਵਜ਼ਾ’

ਮੱਧ ਪ੍ਰਦੇਸ਼ : ਖੇਤਾਂ ’ਚ ਸੁੱਤੇ ਪਏ 2 ਕਿਸਾਨਾਂ ਦੀ ਗਲ ਵੱਢ ਕੇ ਹੱਤਿਆ