BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਪੰਜਾਬ

ਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ

September 25, 2021 11:07 AM

- ਕਾਂਗਰਸ ਹਾਈ ਕਮਾਨ ਨਾਲ ਮੀਟਿੰਗਾਂ ਦਾ ਦੌਰ ਜਾਰੀ

ਦਸਬ
ਚੰਡੀਗੜ੍ਹ/24 ਸਤੰਬਰ : ਪੰਜਾਬ ਮੰਤਰੀ ਮੰਡਲ ਦੀ ਸੂਚੀ ਨੂੰ ਅੰਤਿਮ ਛੋਹਾਂ ਦੇਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸ਼ੁੱਕਰਵਾਰ ਸ਼ਾਮ ਨੂੰ ਮੁੜ ਦਿੱਲੀ ਸੱਦ ਲਿਆ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਸ਼ੁੱਕਰਵਾਰ ਸਵੇਰੇ ਹੀ ਦਿੱਲੀ ਤੋਂ ਪਰਤੇ ਸਨ ਤੇ ਕਿਹਾ ਜਾ ਰਿਹਾ ਸੀ ਕਿ ਨਵੇਂ ਮੰਤਰੀਆਂ ਦੇ ਨਾਵਾਂ ਨੂੰ ਕੇਂਦਰ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸੇ ਦੌਰਾਨ ਕਾਂਗਰਸ ਹਾਈ ਕਮਾਨ ਵੱਲੋਂ ਮੁੱਖ ਮੰਤਰੀ ਚੰਨੀ ਨੂੰ ਮੁੜ ਦਿੱਲੀ ਸੱਦ ਲਿਆ ਗਿਆ ਹੈ ਤੇ ਉਹ ਦੇਰ ਸ਼ਾਮ ਉੱਥੇ ਪਹੁੰਚ ਗਏ ਹਨ।
ਸੂਤਰਾ ਅਨੁਸਾਰ ਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹਾਂ ਦੇਣ ਲਈ ਮੀਟਿੰਗਾਂ ਦਾ ਦੌਰ ਜਾਰੀ ਹੈ ਅਤੇ ਦੇਰ ਰਾਤ ਤੱਕ ਕੋਈ ਫੈਸਲਾ ਹੋਣ ਦੀ ਸੰਭਾਵਨਾ ਹੈ।
ਸੂਤਰਾ ਅਨੁਸਾਰ ਚੰਨੀ ਦੀ ਵਜ਼ਾਰਤ ਵਿੱਚ ਕਈ ਨਵੇਂ ਚਿਹਰੇ ਸ਼ਾਮਲ ਕੀਤੇ ਜਾ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਵਜ਼ਾਰਤ ਦੇ ਕਈ ਮੰਤਰੀਆਂ ਦੀ ਕੁਰਸੀ ਵੀ ਬਚ ਗਈ ਹੈ। ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਤੜਕੇ 2 ਵਜੇ ਤੱਕ ਲੰਮੀ ਚਰਚਾ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਮੰਤਰੀ ਮੰਡਲ ਵਿੱਚ ਨਵੇਂ ਮੰਤਰੀਆਂ ਦੇ ਨਾਵਾਂ ਨੂੰ ਅੰਤਿਮ ਰੂਪ ਦੇਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ। ਹਾਈਕਮਾਨ ਨੇ ਕੱਲ੍ਹ ਹੀ ਚੰਨੀ ਨੂੰ ਦਿੱਲ਼ੀ ਬੁਲਾ ਲਿਆ ਸੀ। ਇਸ ਮਗਰੋਂ ਚੰਨੀ ਨਾਲ ਸਾਰੀ ਰਾਤ ਮੀਟਿੰਗਾਂ ਦਾ ਦੌਰ ਜਾਰੀ ਰਿਹਾ। ਚੰਨੀ ਵੱਲੋਂ ਨਵੀਂ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਫਾਈਨਲ ਸੂਚੀ ਨੂੰ ਮਨਜੂਰੀ ਮਿਲੀ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਪੰਜਾਬ ਪਰਤ ਆਏ ਸਨ ਪਰ ਹਾਈ ਕਮਾਨ ਦੇ ਸੱਦੇ ’ਤੇ ਉਹ ਸ਼ੁੱਕਰਵਾਰ ਸ਼ਾਮ ਨੂੰ ਹੀ ਮੁੜ ਦਿੱਲੀ ਪੰਹੁਚੇ ਅਤੇ ਮੰਤਰੀਆਂ ਬਾਰੇ ਮੀਟਿਗਾਂ ਦਾ ਦੌਰ ਫਿਰ ਤੋਂ ਸ਼ੁਰੂ ਹੋ ਗਿਆ, ਜਿਸ ਦੇ ਦੇਰ ਰਾਤ ਤੱਕ ਚਲਣ ਦੀ ਸੰਭਾਵਨਾ ਹੈ।
ਸੂਤਰਾਂ ਅਨੁਸਾਰ ਨਵੇਂ ਮੰਤਰੀਆਂ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ, ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਰਣਦੀਪ ਨਾਭਾ, ਪ੍ਰਗਟ ਸਿੰਘ ਤੇ ਸੁਰਜੀਤ ਧੀਮਾਨ ਦੇ ਨਾਵਾਂ ਦੀ ਚਰਚਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਕੈਪਟਨ ਮੰਤਰੀ ਮੰਡਲ ਦੇ ਸੱਤ ਮੰਤਰੀਆਂ ਦੀਆਂ ਕੁਰਸੀਆਂ ਬਚ ਗਈਆਂ ਹਨ। ਉਂਝ ਕਾਂਗਰਸ ਨੇ ਅਜੇ ਅਧਿਕਾਰਤ ਤੌਰ ’ਤੇ ਇਸ ਦੀ ਪੁਸ਼ਟੀ ਨਹੀਂ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ

ਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ

ਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼

43ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ : ਹਰਭਜਨ ਸਿੰਘ ਮਾਦਪੁਰ ਨੇ ਜਿੱਤੇ ਦੋ ਸੋਨੇ ਦੇ ਤਮਗੇ

ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਨੇ ਕੈਨੇਡਾ ’ਚ ਕਰਵਾਇਆ ਆਪਣਾ ਨਾਂ ਗਿੰਨੀਜ਼ ਬੁੱਕ ਆਫ਼ ਵਰਲਡ ’ਚ ਦਰਜ

ਲਾਲੜੂ ’ਚ ਵੀ ਡੇਂਗੂ ਬੁਖਾਰ, ਪਲੇਟਲੈਟਸ ਘਟਣ ਤੇ ਟਾਈਫਾਈਡ ਦੇ ਮਰੀਜ਼ ਵਧੇ

ਕਲਾਕਾਰ ਟੀਟੂ ਬਾਣੀਆ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ

ਡਿਪੂ ਹੋਲਡਰਾਂ ਵੱਲੋਂ ਅਕਾਲੀ ਆਗੂ ਖ਼ਿਲਾਫ਼ ਨਾਅਰੇਬਾਜ਼ੀ

ਛੋਟੇ ਬੱਚਿਆਂ ਦੀ ਘਰੇਲੂ ਦੇਖਭਾਲ ਸਬੰਧੀ ਆਸ਼ਾ ਵਰਕਰਾਂ ਦੀ 5 ਦਿਨਾਂ ਟ੍ਰੇਨਿੰਗ ਦਾ ਆਯੋਜਨ

‘ਆਪ‘ ਹਲਕਾ ਇੰਚਾਰਜ ਰਣਬੀਰ ਭੁੱਲਰ ਨੂੰ ਪਿੰਡ ਕਾਮਲ ਵਾਲਾ ਦੇ ਲੋਕਾਂ ਨੇ ਦਿੱਤਾ ਭਰਪੂਰ ਸਮਰਥਨ