BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਪੰਜਾਬ

ਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫ

September 25, 2021 11:10 AM

ਦਸਬ
ਚੰਡੀਗੜ੍ਹ/24 ਸਤੰਬਰ : ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਅੱਜ ਇਕ ਟਵੀਟ ਕੀਤਾ ਗਿਆ ਹੈ। ਇਸ ਲੰਬੇ ਚੌੜੇ ਟਵੀਟ ’ਚ ਜਾਖੜ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਵੀ ਪ੍ਰਸ਼ੰਸਾ ਕੀਤੀ। ਜਾਖੜ ਵਲੋਂ ਕੀਤੇ ਗਏ ਇਸ ਟਵੀਟ ਨੇ ਵਿਰੋਧੀ ਧਿਰਾਂ ਨੂੰ ਸੋਚਾਂ ਵਿੱਚ ਪਾ ਦਿੱਤਾ ਹੈ ਕਿਉਂਕਿ ਇਹ ਧਿਰਾਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਲੋਂ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਚੁਣੇ ਜਾਣ ਕਰਕੇ ਕਈ ਤਰ੍ਹਾਂ ਦੇ ਸਵਾਲ ਉਠਾ ਰਹੀਆਂ ਸਨ। ਜਾਖੜ ਨੇ ਟਵੀਟ ਸਾਂਝਾ ਕਰਦੇ ਹੋਏ ਲਿਖਿਆ ਕਿ ‘ਰਾਜ ਧਰਮ ਦਾ ਹਮੇਸ਼ਾ ਪਾਲਣ ਹੋਣਾ ਚਾਹੀਦਾ ਹੈ ਅਤੇ ਪੰਜਾਬ ਨੂੰ ਵੰਡ ਪਾਊ ਤਾਕਤਾਂ ਤੋਂ ਬਚਣਾ ਚਾਹੀਦਾ ਹੈ। ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਸਿਰਫ ਰਾਜਨੀਤੀ ਹੀ ਨਹੀਂ ਬਲਕਿ ਸਮਾਜ ਤਾਣੇ ਬਾਣੇ ਵਾਸਤੇ ਵੀ ਬਹੁਤ ਵੱਡਾ ਫੈਸਲਾ ਹੈ। ਇਸ ਨੂੰ ‘ਰਾਜ ਧਰਮ’ ਵਜੋਂ ਸਤਿਕਾਰਿਆ ਅਤੇ ਕਾਇਮ ਰੱਖਿਆ ਜਾਣਾ ਚਾਹੀਦਾ ਹੈ। ਜੇ ਇਸ ਮਾਮਲੇ ਨੂੰ ਪੱਖਪਾਤੀ ਢੰਗ ਨਾਲ ਨਿਪਟਾਇਆ ਜਾਵੇ ਤਾਂ ਪੰਜਾਬ ਦਾ ਮਜਬੂਤ ਭਾਈਚਾਰਾ ਅਸਾਨੀ ਨਾਲ ਟੁੱਟ ਸਕਦਾ ਹੈ।’ ਇਸ ਦੇ ਨਾਲ ਹੀ ਜਾਖੜ ਨੇ ਸੂਬੇ ਦੇ ਭਾਈਚਾਰੇ ਨੂੰ ਖਰਾਬ ਕਰਕੇ ਵੰਡ ਪਾਉਣ ਵਾਲੀਆਂ ਕੋਸਸਿਾਂ ਕਰਨ ਵਾਲੀਆਂ ਸਕਤੀਆਂ ਦੀ ਵੀ ਨਿਖੇਧੀ ਕੀਤੀ ਹੈ।
ਜਕਿਰਯੋਗ ਹੈ ਕਿ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਜਿਨ੍ਹਾਂ ਨੂੰ ਬੀਤੇ ਦਿਨੀਂ ਚੰਡੀਗੜ੍ਹ ਤੋਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਆਪਣੇ ਨਾਲ ਹੀ ਦਿੱਲੀ ਲੈ ਗਏ ਸਨ, ਨੂੰ ਮਹੱਤਵਪੂਰਨ ਜ਼ਿੰਮੇਵਾਰੀ ਦੇਣ ’ਤੇ ਵੀਰਵਾਰ ਦਿੱਲੀ ’ਚ ਅਹਿਮ ਬੈਠਕਾਂ ਚੱਲਦੀਆਂ ਰਹੀਆਂ। ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਕਾਂਗਰਸ ਹਾਈਕਮਾਨ ਵਿਸ਼ੇਸ਼ ਤੌਰ ’ਤੇ ਰਾਹੁਲ ਅਤੇ ਪ੍ਰਿਯੰਕਾ ਚਾਹੁੰਦੇ ਹਨ ਕਿ ਜਾਖੜ ਨਾਰਾਜ ਨਹੀਂ ਰਹਿਣ ਚਾਹੀਦਾ ਹੈ ਅਤੇ ਅਗਲੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਪਾਰਟੀ ਗਤੀਵਿਧੀਆਂ ’ਚ ਸਰਗਰਮ ਕੀਤਾ ਜਾਣਾ ਚਾਹੀਦਾ ਹੈ, ਨਹੀਂ ਤਾਂ ਪਾਰਟੀ ਦੇ ਹਿੰਦੂ ਵੋਟ ਬੈਂਕ ’ਤੇ ਅਸਰ ਪੈ ਸਕਦਾ ਹੈ।
ਜਾਖੜ ਦੇ ਨਜਦੀਕੀਆਂ ਦਾ ਮੰਨਣਾ ਹੈ ਕਿ ਰਾਹੁਲ ਅਤੇ ਪ੍ਰਿਯੰਕਾ ਵੱਲੋਂ ਜਾਖੜ ਨੂੰ ਉੱਪ ਮੁੱਖ ਮੰਤਰੀ ਅਹੁਦਾ ਅਤੇ ਗ੍ਰਹਿ ਮਹਿਕਮਾ ਦੇਣ ਦੀ ਪੇਸ਼ਕਸ਼ ਕੀਤੀ ਗਈ ਸੀ, ਜਿਨ੍ਹਾਂ ਨੂੰ ਜਾਖੜ ਵੱਲੋਂ ਠੁਕਰਾ ਦਿੱਤਾ ਗਿਆ ਸੀ। ਰਾਹੁਲ ਚਾਹੁੰਦੇ ਸਨ ਕਿ ਜਾਖੜ ਨੂੰ ਸਰਕਾਰ ਦਾ ਹਿੱਸਾ ਬਣਾਇਆ ਜਾਵੇ ਪਰ ਇਸ ਦੇ ਲਈ ਜਾਖੜ ਤਿਆਰ ਨਹੀਂ ਹੋਏ। ਹੁਣ ਪਾਰਟੀ ਸੰਗਠਨ ’ਚ ਜਾਖੜ ਨੂੰ ਸਰਗਰਮ ਕਰਨ ਦੀ ਯੋਜਨਾ ’ਤੇ ਕੰਮ ਚੱਲ ਰਿਹਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ

ਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ

ਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼

43ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ : ਹਰਭਜਨ ਸਿੰਘ ਮਾਦਪੁਰ ਨੇ ਜਿੱਤੇ ਦੋ ਸੋਨੇ ਦੇ ਤਮਗੇ

ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਨੇ ਕੈਨੇਡਾ ’ਚ ਕਰਵਾਇਆ ਆਪਣਾ ਨਾਂ ਗਿੰਨੀਜ਼ ਬੁੱਕ ਆਫ਼ ਵਰਲਡ ’ਚ ਦਰਜ

ਲਾਲੜੂ ’ਚ ਵੀ ਡੇਂਗੂ ਬੁਖਾਰ, ਪਲੇਟਲੈਟਸ ਘਟਣ ਤੇ ਟਾਈਫਾਈਡ ਦੇ ਮਰੀਜ਼ ਵਧੇ

ਕਲਾਕਾਰ ਟੀਟੂ ਬਾਣੀਆ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ

ਡਿਪੂ ਹੋਲਡਰਾਂ ਵੱਲੋਂ ਅਕਾਲੀ ਆਗੂ ਖ਼ਿਲਾਫ਼ ਨਾਅਰੇਬਾਜ਼ੀ

ਛੋਟੇ ਬੱਚਿਆਂ ਦੀ ਘਰੇਲੂ ਦੇਖਭਾਲ ਸਬੰਧੀ ਆਸ਼ਾ ਵਰਕਰਾਂ ਦੀ 5 ਦਿਨਾਂ ਟ੍ਰੇਨਿੰਗ ਦਾ ਆਯੋਜਨ

‘ਆਪ‘ ਹਲਕਾ ਇੰਚਾਰਜ ਰਣਬੀਰ ਭੁੱਲਰ ਨੂੰ ਪਿੰਡ ਕਾਮਲ ਵਾਲਾ ਦੇ ਲੋਕਾਂ ਨੇ ਦਿੱਤਾ ਭਰਪੂਰ ਸਮਰਥਨ