BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਦੇਸ਼

ਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲ

September 25, 2021 11:15 AM

- ਨਿਊਯਾਰਕ ’ਚ ਮੋਦੀ ਦੇ ਭਾਸ਼ਣ ਸਮੇਂ ਰੋਸ ਪ੍ਰਦਰਸ਼ਨ ਕੀਤਾ ਜਾਵੇ
- ਜੋਅ ਬਾਇਡਨ ਦੁਵੱਲੀ ਗੱਲਬਾਤ ਦੌਰਾਨ ਕਿਸਾਨਾਂ ਦੀਆਂ ਚਿੰਤਾਵਾਂ ’ਤੇ ਧਿਆਨ ਦੇਣ : ਟਿਕੈਤ

ਏਜੰਸੀਆਂ
ਗਾਜੀਆਬਾਦ/24 ਸਤੰਬਰ : ਸੰਯੁਕਤ ਕਿਸਾਨ ਮੌਰਚੇ ਦੇ ਆਗੂਆਂ ਨੇ ਅਮਰੀਕਾ ’ਚ ਰਹਿ ਰਹੇ ਪਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਨਿਊਯਾਰਕ ’ਚ 25 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਸਮੇਂ ਵਿਰੋਧ ਪ੍ਰਦਰਸ਼ਨ ਕਰਨ। ਕਿਸਾਨ ਆਗੂ ਰਾਕੇਸ਼ ਟਿਕੈਟ ਨੇ ਕਿਹਾ ਕਿ ਅਮਰੀਕਾ ’ਚ ਸਾਰੇ ਭਾਰਤੀਆਂ ਨੂੰ ਆਪਣੇ ਵਾਹਨਾਂ ’ਤੇ ‘ਕਿਸਾਨਾਂ’ ਦਾ ਝੰਡਾ ਅਤੇ ‘ਨੋ ਫਾਰਮਰ ਨੋ ਫੂਡ’ ਦਾ ਬੈਨਰ ਲਗਾਉਣਾ ਚਾਹੀਦਾ ਅਤੇ ਕਿਸਾਨਾਂ ਦੇ ਸਮਰਥਨ ’ਚ ਆਪਣਾ ਵਿਰੋਧ ਦਰਜ ਕਰਵਾਉਣਾ ਚਾਹੀਦਾ ਹੈ।’’ ਇਸੇ ਦੌਰਾਨ ਟਿਕੈਤ ਨੇ ਅਮਰੀਕੀ ਰਾਸਟਰਪਤੀ ਜੋਅ ਬਾਇਡਨ ਨੂੰ ਮੋਦੀ ਨਾਲ ਮੁਲਾਕਾਤ ਸਮੇਂ ਭਾਰਤੀ ਕਿਸਾਨਾਂ ਦੀਆਂ ਚਿੰਤਾਵਾਂ ’ਤੇ ਧਿਆਨ ਦੇਣ ਦੀ ਅਪੀਲ ਵੀ ਕੀਤੀ। ਅਮਰੀਕਾ ਵਿਚਲੇ ਭਾਰਤੀਆਂ ਨੂੰ ਮਦਦ ਦੀ ਅਪੀਲ ਕਰਦਿਆਂ ਟਿਕੈਤ ਨੇ ਦਾਅਵਾ ਕੀਤਾ ਕਿ ਵਿਵਾਦਪੂਰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਦੀ ਜਾਨ ਚਲੀ ਗਈ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਅਜੇ ਵੀ ਕਾਨੂੰਨਾਂ ਉੱਤੇ ਮੁੜ ਵਿਚਾਰ ਕਰਨ ਲਈ ਤਿਆਰ ਨਹੀਂ। ਦੱਸਣਾ ਬਣਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵੇਲੇ ਅਮਰੀਕਾ ਦੇ ਦੌਰ ’ਤੇ ਹਨ। ਕੋਰੋਨਾ ਕਾਲ ਮਗਰੋਂ ਉਨ੍ਹਾਂ ਦਾ ਇਹ ਪਹਿਲਾ ਵਿਦੇਸ਼ ਦੌਰਾ ਹੈ। ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਸੱਤਾ ਆਉਣ ਕਰਕੇ ਇਸ ਦੌਰੇ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
ਉਧਰ, ਟਿਕੈਤ ਦੀ ਅਪੀਲ ਨਾਲ ਸੁਰੱਖਿਆ ਏਜੰਸੀਆਂ ਦੀ ਮੁਸ਼ਕਲ ਵਧ ਸਕਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਮਰੀਕਾ ਵਿੱਚ ਭਾਰਤੀ ਕਿਸਾਨਾਂ ਦੇ ਹੱਕ ਵਿੱਚ ਕਾਫੀ ਰੋਸ ਮੁਜ਼ਾਹਰੇ ਹੋਏ ਹਨ। ਹੁਣ ਟਿਕੈਤ ਦੀ ਅਪੀਲ ਨਾਲ ਮੁੜ ਅਮਰੀਕਾ ਵਿੱਚ ਰਹਿੰਦੇ ਕਿਸਾਨ ਪੱਖੀ ਲੋਕ ਐਕਸ਼ਨ ਕਰ ਸਕਦੇ ਹਨ। ਇਸੇ ਦੌਰਾਨ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਅਮਰੀਕਾ ’ਚ ਰਹਿ ਰਹੇ ਪਰਵਾਸੀ ਭਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਤੰਬਰ ਨੂੰ ਸੰਯੁਕਤ ਰਾਸ਼ਟਰ ’ਚ ਦਿੱਤੇ ਜਾਣ ਵਾਲੇ ਭਾਸ਼ਣ ਦੌਰਾਨ ਰੋਸ਼ ਪ੍ਰਦਰਸ਼ਨ ਕਰਨ।
ਜ਼ਿਕਰਯੋਗ ਹੈ ਕਿ ਮੋਦੀ ਬੁੱਧਵਾਰ ਨੂੰ ਤਿੰਨ ਦਿਨਾ ਅਧਿਕਾਰਤ ਯਾਤਰਾ ’ਤੇ ਅਮਰੀਕਾ ਪਹੁੰਚੇ, ਜਿੱਥੇ ਉਹ ਬਾਈਡੇਨ ਸਮੇਤ ਹੋਰ ਨੇਤਾਵਾਂ ਨਾਲ ਬੈਠਕ ਕਰਨਗੇ। ਮੋਦੀ ਸ਼ਨੀਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਦੇ 76ਵੇਂ ਸੈਸ਼ਨ ਨੂੰ ਸੰਬੋਧਨ ਕਰਨਗੇ। ਟਿਕੈਤ ਨੇ ਇਕ ਵੀਡੀਓ ਸੰਦੇਸ਼ ’ਚ ਕਿਹਾ,‘‘ਅਸੀਂ ਅਮਰੀਕਾ ’ਚ ਰਹਿਣ ਵਾਲੇ ਸਾਰੇ ਭਾਰਤੀਆਂ ਨੂੰ ਅਪੀਲ ਕਰਦੇ ਹਨ। ਭਾਰਤ ਦੇ ਪ੍ਰਧਾਨ ਮੰਤਰੀ 25 ਸਤੰਬਰ ਨੂੰ ਨਿਊਯਾਰਕ ’ਚ ਇਕ ਪ੍ਰੋਗਰਾਮ ਲਈ ਉੱਥੇ ਹੋਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤ

ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾ

ਮੱਧ ਪ੍ਰਦੇਸ਼ : ਭਾਰਤੀ ਹਵਾਈ ਫੌਜ ਦਾ ਜਹਾਜ਼ ਹਾਦਸੇ ਦਾ ਸ਼ਿਕਾਰ, ਪਾਇਲਟ ਸੁਰੱਖਿਅਤ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਜਾਰੀ

ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 3 ਫੀਸਦੀ ਵਾਧਾ

ਲਖ਼ੀਮਪੁਰ ਖੀਰੀ ਹੱਤਿਆ ਕਾਂਡ : ਯੂਪੀ ਸਰਕਾਰ ਜ਼ਿੰਮੇਵਾਰੀ ਤੋਂ ਪਿੱਛੇ ਖਿੱਚ ਰਹੀ ਪੈਰ : ਸੁਪਰੀਮ ਕੋਰਟ

ਆਗਰਾ : ਮ੍ਰਿਤਕ ਸਫ਼ਾਈ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

‘ਬੇਮੌਸਮੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਮਿਲੇਗਾ 50 ਹਜ਼ਾਰ ਪ੍ਰਤੀ ਹੈਕਟੇਅਰ ਮੁਆਵਜ਼ਾ’

ਮੱਧ ਪ੍ਰਦੇਸ਼ : ਖੇਤਾਂ ’ਚ ਸੁੱਤੇ ਪਏ 2 ਕਿਸਾਨਾਂ ਦੀ ਗਲ ਵੱਢ ਕੇ ਹੱਤਿਆ