BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਸੂਬੇ ਦੇ ਲੋਕ ਕਾਂਗਰਸ ਨੂੰ ਮੁੜ ਮੂੰਹ ਨਹੀਂ ਲਾਉਣਗੇ : ਜੱਸੀ ਸੋਹੀਆਂ ਵਾਲਾ

September 25, 2021 11:39 AM

- ‘ਆਪ’ ਦੇ ਨਵ ਨਿਯੁਕਤ ਅਹੁਦੇਦਾਰਾਂ ਦਾ ਕੀਤਾ ਸਨਮਾਨ

ਵਰਿੰਦਰ ਵਰਮਾ
ਨਾਭਾ/24 ਸਤੰਬਰ : ਪੰਜਾਬ ਦੇ ਲੋਕ ਅਕਾਲੀਆਂ ਦੀ ਤਰਾਂ ਹੁਣ ਕਾਂਗਰਸ ਨੂੰ ਮੁੜ ਮੂੰਹ ਨਹੀਂ ਲਾਉਣਗੇ ਕਿਊਕਿ ਪਿਛਲੀਆ ਵਿਧਾਨ ਸਭਾ ਚੋਣਾਂ ਸਮੇਂ ਕੀਤੇ ਸਾਰੇ ਵਾਅਦੇ ਝੂਠ ਦਾ ਪੁਲੰਦਾ ਸਾਬਤ ਹੋਏ ਹਨ, ਜਿਸ ਕਰਕੇ ਸੂਬੇ ਦੇ ਲੋਕਾਂ ਦਾ ਇਨਾਂ ਦੋਵੇ ਰਵਾਇਤੀ ਪਾਰਟੀਆ ਤੋਂ ਮੋਹ ਭੰਗ ਹੋ ਗਿਆ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਨੌਜਵਾਨ ਆਗੂ ਜੱਸੀ ਸੋਹੀਆਂ ਵਾਲਾ ਜੁਆਇੰਟ ਸੈਕਟਰੀ ਐਸ.ਸੀ.ਵਿੰਗ ਪੰਜਾਬ ਨੇ ਅੱਜ ਸਥਾਨਕ ਕਾਲਜ ਰੋਡ, ਪਟਿਆਲਾ ਗੇਟ ਵਿਖੇ ਐਸ.ਸੀ.ਵਿੰਗ ਹਲਕਾ ਨਾਭਾ ਦੇ ਨਵ ਨਿਯੁਕਤ ਅਹੁਦੇਦਾਰ ਹਰਜਿੰਦਰ ਸਿੰਘ ਖਾਲਸਾ ਅਤੇ ਰਾਕੇਸ਼ ਕੁਮਾਰ ਸੱਭਰਵਾਲ ਦਾ ਸਨਮਾਨ ਕਰਨ ਮੌਕੇ ਗੱਲਬਾਤ ਕਰਦਿਆ ਕੀਤਾ। ਉਨਾਂ ਕਿਹਾ ਕਿ ਉਹ ਗਰੀਬ ਵਿਦਿਆਰਥੀਆ ਦੇ ਮੈਟਰਿਕ ਸਕਾਲਰਸ਼ਿਪ ਸਕੀਮ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੀ ਜਾਂਚ ਕਰਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਤੁਰੰਤ ਕਰਨ ਤਾਂ ਜੋ ਗਰੀਬ ਵਿਦਿਆਰਥੀਆ ਨੂੰ ਇਨਸਾਫ ਮਿਲ ਸਕੇ।
ਇਸ ਮੌਕੇ ਆਪ ਆਗੂ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਸਰਗਰਮ ਵਲੰਟੀਅਰ ਹਰਜਿੰਦਰ ਸਿੰਘ ਖਾਲਸਾ ਅਤੇ ਰਾਕੇਸ਼ ਕੁਮਾਰ ਸੱਭਰਵਾਲ ਨੂੰ ਐਸ.ਸੀ.ਵਿੰਗ ਹਲਕਾ ਨਾਭਾ ਦਾ ਕਮੇਟੀ ਮੈਂਬਰ ਨਿਯੁਕਤ ਹੋਣ ਤੇ ਵਲੰਟੀਅਰਾਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਐਡਵੋਕੇਟ ਨਰਿੰਦਰ ਕੁਮਾਰ ਸ਼ਰਮਾ, ਨਰਿੰਦਰ ਖੇੜੀਮਾਨੀਆ, ਸੁੱਖੀ ਢੀਂਡਸਾ, ਸੈਂਟੀ ਭੰਗੂ, ਰਣਬੀਰ ਸਿੰਘ ਖੱਟੜਾ, ਧੀਰਜ ਠਾਕੁਰ, ਜਸਬੀਰ ਸਿੰਘ ਸੇਠੀ, ਸਤਗੁਰ ਸਿੰਘ ਖਹਿਰਾ, ਹੈਪੀ ਅਰੋੜਾ, ਮਨਦੀਪ ਸੋਨੀ, ਦਰਸ਼ਨ ਸਿੰਘ ਗੁਰਦਿੱਤਪੁਰਾ, ਲਾਡੀ ਖਹਿਰਾ, ਤਰਨੀ ਭੁੱਲਰ, ਅਸੋਕ ਕੁਮਾਰ ਮੈਹਿਸ, ਬਾਵਾ ਕਕਰਾਲਾ, ਕੁਲਵੀਰ ਸਹੋਤਾ, ਕੁਲਦੀਪ ਸਿੰਘ ਹੈਪੀ ਆਦਿ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ